|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਵੋਟਿੰਗ ਮਸ਼ੀਨਾਂ ਦੀ ਹੋਈ ਸਪਲੀਮੈਂਟਰੀ ਰੈਂਡੇਮਾਈਜ਼ੇਸ਼ਨ

ਕਪੂਰਥਲਾ : 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੰਸਦੀ ਹਲਕੇ ਖਡੂਰ ਸਾਹਿਬ ਵਿਚ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 16 ਤੋਂ ਵੱਧ ਜਾਣ ਕਾਰਨ ਹੁਣ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਕੰਟਰੋਲ ਯੂਨਿਟਾਂ ਨਾਲ ਦੋ-ਦੋ ਬੈਲਟ ਯੂਨਿਟ ਲਗਾਏ ਜਾਣੇ ਹਨ। ਇਸ ਲਈ ਸੰਸਦੀ ਹਲਕੇ ਖਡੂਰ ਸਾਹਿਬ ਵਿਚ ਪੈਂਦੇ ਕਪੂਰਥਲਾ ਜ਼ਿਲੇ ਦੇ ਵਿਧਾਨ ਸਭਾ ਹਲਕੇ 27-ਕਪੂਰਥਲਾ ਅਤੇ 28-ਸੁਲਤ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ : 19 ਮਈ ਨੂੰ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਲਈ ਸੰਸਦੀ ਹਲਕੇ ਖਡੂਰ ਸਾਹਿਬ ਵਿਚ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 16 ਤੋਂ ਵੱਧ ਜਾਣ ਕਾਰਨ ਹੁਣ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੇ ਕੰਟਰੋਲ ਯੂਨਿਟਾਂ ਨਾਲ ਦੋ-ਦੋ ਬੈਲਟ ਯੂਨਿਟ ਲਗਾਏ ਜਾਣੇ ਹਨ। ਇਸ ਲਈ ਸੰਸਦੀ ਹਲਕੇ ਖਡੂਰ ਸਾਹਿਬ ਵਿਚ ਪੈਂਦੇ ਕਪੂਰਥਲਾ ਜ਼ਿਲੇ ਦੇ ਵਿਧਾਨ ਸਭਾ ਹਲਕੇ 27-ਕਪੂਰਥਲਾ ਅਤੇ 28-ਸੁਲਤਾਨਪੁਰ ਲਈ ਇਕ-ਇਕ ਹੋਰ ਬੈਲਟ ਯੂਨਿਟ ਸਪਲਾਈ ਕਰਨ ਲਈ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੀ ਹਾਜ਼ਰੀ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਅਤੇ ਵੀ. ਵੀ. ਪੈਟਜ਼ ਦੀ ਸਪਲੀਮੈਂਟਰੀ ਰੈਂਡੇਮਾਈਜ਼ੇਸ਼ਨ ਕੀਤੀ ਗਈ।

ਸੰਬੰਧਿਤ ਖ਼ਬਰਾਂ

ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਡੀ. ਪੀ. ਐਸ ਖਰਬੰਦਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲਾ ਚੋਣ ਅਫ਼ਸਰ ਕਪੂਰਥਲਾ ਸ੍ਰੀ ਰਾਹੁਲ ਚਾਬਾ ਦੀ ਅਗਵਾਈ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਵੀਡੀਓ ਕਾਨਫਰੰਸ ਹਾਲ ਵਿੱਚ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਅਵਤਾਰ ਸਿੰਘ ਭੁੱਲਰ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਖਡੂਰ ਸਾਹਿਬ ਸੰਸਦੀ ਹਲਕੇ ਵਿਚ ਚੋਣ ਲੜ ਰਹੇ ਉਮੀਦਵਾਰਾਂ ਦੀ ਗਿਣਤੀ 16 ਤੋਂ ਵੱਧ ਗਈ ਹੈ। ਇਸ ਲਈ ਹੁਣ ਖਡੂਰ ਸਾਹਿਬ ਸੰਸਦੀ ਹਲਕੇ ਨਾਲ ਸਬੰਧਤ ਕਪੂਰਥਲਾ ਜ਼ਿਲੇ ਦੇ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕਿਆਂ ਦੇ ਹਰੇਕ ਬੂਥ 'ਤੇ ਇਕ-ਇਕ ਕੰਟਰੋਲ ਯੂਨਿਟ ਅਤੇ ਦੋ-ਦੋ ਬੈਲਟ ਯੂਨਿਟ ਲਗਾਏ ਜਾਣਗੇ।

ਉਨਾਂ ਦੱਸਿਆ ਕਿ ਰੈਂਡੇਮਾਈਜ਼ੇਸ਼ਨ ਦਾ ਮੁੱਖ ਮਕਸਦ ਵੋਟਿੰਗ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣਾ ਹੈ ਅਤੇ ਜ਼ਿਲਾ ਪ੍ਰਸ਼ਾਸਨ ਜ਼ਿਲਾ ਚੋਣ ਅਫ਼ਸਰ ਸ੍ਰੀ ਡੀ. ਪੀ. ਐਸ ਖਰਬੰਦਾ ਦੀ ਅਗਵਾਈ ਹੇਠ ਆਜ਼ਾਦ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਚੋਣਾਂ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰ ਪਾਲ ਸਿੰਘ ਬਾਜਵਾ, ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ, ਜ਼ਿਲਾ ਇਨਫਾਰਮੈਟਿਕ ਅਫ਼ਸਰ ਸ੍ਰੀ ਸੰਜੀਵ ਗਾਬਾ, ਸ੍ਰੀ ਸਾਹਿਲ ਓਬਰਾਏ ਤੇ ਸ੍ਰੀ ਕਮਲ ਕਿਸ਼ੋਰ ਤੋਂ ਇਲਾਵਾ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਹਾਜ਼ਰ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!