|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਟਰੰਪ ਦੇ ਗਲਤ ਫੈਸਲਿਆਂ ਦਾ ਖਮਿਆਜ਼ਾ ਦੁਨੀਆਂ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ: ਸੰਤ ਸੀਚੇਵਾਲ

ਜਲੰਧਰ (ਰਾਘਵ): ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫ਼ੀਸਦੀ ਟੈਰਿਫ ਵਾਲੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਗ਼ਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ ਕੋਈ ਫਰਕ ਨਹੀਂ ਪੈਣ ਵਾਲਾ

NRI Post Desk · 476 ਦਿਨ ਪਹਿਲਾਂ · ਅੱਪਡੇਟ 476 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਟਰੰਪ ਦੇ ਗਲਤ ਫੈਸਲਿਆਂ ਦਾ ਖਮਿਆਜ਼ਾ ਦੁਨੀਆਂ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ: ਸੰਤ ਸੀਚੇਵਾਲ
📷 NRI Post Desk

ਜਲੰਧਰ (ਰਾਘਵ): ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ 25 ਫ਼ੀਸਦੀ ਟੈਰਿਫ ਵਾਲੇ ਬਿਆਨ ’ਤੇ ਟਿੱਪਣੀ ਕਰਦਿਆਂ ਕਿਹਾ ਕਿ ਗ਼ਰੀਬ ਮੁਲਕਾਂ ਨੂੰ ਡਰਾਵੇ ਦੇਣੇ ਅਤੇ ਉਨ੍ਹਾਂ ਦਾ ਆਰਥਿਕ ਸ਼ੋਸ਼ਣ ਕਰਨਾ ਅਮਰੀਕਾ ਵਰਗੇ ਤਾਕਤਵਾਰ ਮੁਲਕ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਕਿਹਾ ਕਿ ਟੈਰਿਫ ਨਾਲ ਭਾਰਤ ਨੂੰ ਕੋਈ ਫਰਕ ਨਹੀਂ ਪੈਣ ਵਾਲਾ ਪਰ ਅਮਰੀਕਾ ਦੀ ਸੋਚ ’ਤੇ ਜ਼ਰੂਰ ਕਲੰਕ ਲੱਗੇਗਾ, ਜਿਸ ਨੂੰ ਇਤਿਹਾਸ ’ਚ ਯਾਦ ਰੱਖਿਆ ਜਾਵੇਗਾ।

ਸੰਬੰਧਿਤ ਖ਼ਬਰਾਂ

ਟਰੰਪ ਦੇ ਰੱਵਈਏ ’ਤੇ ਟਿੱਪਣੀ ਕਰਦਿਆਂ ਸੰਤ ਸੀਚੇਵਾਲ ਕਿਹਾ ਕਿ ਜਦੋਂ ਤੁਹਾਡੇ ਕੋਲ ਹਥਿਆਰ ਆ ਜਾਂਦੇ ਹਨ ਜਾਂ ਪੈਸਾ ਆ ਜਾਂਦਾ ਹੈ ਤਾਂ ਤੁਸੀ ਦੁਨੀਆਂ ਦੇ ਲੋਕਾਂ ਨੂੰ ਗੱਲਵਕੜੀ ’ਚ ਨਹੀਂ ਲੈਂਦੇ ਸਗੋਂ ਉਨ੍ਹਾਂ ਨੂੰ ਡਰਾ ਕੇ ਉਨ੍ਹਾਂ ਕੋਲੋ ਖੋਹਣ ਦੀ ਨੀਤੀ ’ਤੇ ਚੱਲਦੇ ਹੋ। ਟਰੰਪ ਦੇ ਗ਼ਲਤ ਫ਼ੈਸਲਿਆਂ ਦਾ ਖਮਿਆਜ਼ਾ ਦੁਨੀਆ ਦੇ ਗਰੀਬ ਮੁਲਕਾਂ ਨੂੰ ਭੁਗਤਣਾ ਪਵੇਗਾ। ਸੰਤ ਸੀਚੇਵਾਲ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਵਿਰੁੱਧ ਸਖ਼ਤ ਟਿੱਪਣੀ ਕਰਦਿਆਂ ਉਨ੍ਹਾਂ ਨੂੰ ਡਾਕੂ ਦੱਸਿਆ ਹੈ। ਉਨ੍ਹਾਂ ਕਿਹਾ ਕਿ ਟਰੰਪ ਵੱਲੋਂ ਇਹ ਕਹਿਣਾ ਕਿ ਜਦੋਂ ਤੱਕ ਭਾਰਤ ਨਾਲ ਟੈਰਿਫ ਵਿਵਾਦ ਹੱਲ ਨਹੀਂ ਹੁੰਦਾ, ਉਦੋਂ ਤੱਕ ਕੋਈ ਵੀ ਵਪਾਰਕ ਗੱਲਬਾਤ ਨਹੀਂ ਹੋਵੇਗੀ, ਉਨ੍ਹਾਂ ਦੀ ਪਿਛਾਂਹ-ਖਿੱਚੂ ਸੋਚ ਨੂੰ ਦਰਸਾਉਂਦਾ ਹੈ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!