|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਕੈਨੇਡਾ 'ਚ ਪੰਜਾਬੀ ਮੂਲ ਦਾ ਪ੍ਰਭਜੋਤ ਸਿੰਘ ਗਿੱਲ ਲਾਪਤਾ

ਸਰੀ ਡੈਸਕ (Vikram Sehajpal) : ਸਰੀ ਵਿੱਚ ਪੰਜਾਬੀ ਮੂਲ ਦਾ ਕੈਨੇਡੀਅਨ ਨਾਗਰਿਕ ਪ੍ਰਭਜੋਤ ਸਿੰਘ ਗਿੱਲ ਲਾਪਤਾ ਹੋ ਗਿਆ ਹੈ। ਪੁਲਿਸ ਅਤੇ ਪ੍ਰਭੋਜਤ ਦਾ ਪਰਿਵਾਰ ਉਸ ਦੀ ਸਿਹਤਯਾਬੀ ਨੂੰ ਲੈ ਕੇ ਕਾਫ਼ੀ ਚਿੰਤਤ ਹੈ। ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਪ੍ਰਭਜੋਤ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਜਾਂਚ ਟੀਮ ਨਾਲ ਸੰਪਰ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਸਰੀ ਡੈਸਕ (Vikram Sehajpal) : ਸਰੀ ਵਿੱਚ ਪੰਜਾਬੀ ਮੂਲ ਦਾ ਕੈਨੇਡੀਅਨ ਨਾਗਰਿਕ ਪ੍ਰਭਜੋਤ ਸਿੰਘ ਗਿੱਲ ਲਾਪਤਾ ਹੋ ਗਿਆ ਹੈ। ਪੁਲਿਸ ਅਤੇ ਪ੍ਰਭੋਜਤ ਦਾ ਪਰਿਵਾਰ ਉਸ ਦੀ ਸਿਹਤਯਾਬੀ ਨੂੰ ਲੈ ਕੇ ਕਾਫ਼ੀ ਚਿੰਤਤ ਹੈ। ਰਾਇਲ ਕੈਨੇਡੀਅਨ ਮਾਊਂਟੇਡ ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਨੂੰ ਪ੍ਰਭਜੋਤ ਬਾਰੇ ਕੋਈ ਜਾਣਕਾਰੀ ਮਿਲਦੀ ਹੈ ਤਾਂ ਉਹ ਜਾਂਚ ਟੀਮ ਨਾਲ ਸੰਪਰਕ ਕਰੇ।

ਸੰਬੰਧਿਤ ਖ਼ਬਰਾਂ

ਪੁਲਿਸ ਨੇ ਦੱਸਿਆ ਕਿ ਪ੍ਰਭਜੋਤ ਸਿੰਘ ਗਿੱਲ ਨੂੰ ਆਖਰੀ ਵਾਰ 6 ਦਸੰਬਰ ਨੂੰ ਸਰੀ ਦੇ 140ਵੀਂ ਸਟਰੀਟ ਅਤੇ 66ਵੇਂ ਐਵੇਨਿਊ ਖੇਤਰ ਵਿੱਚ ਵੇਖਿਆ ਗਿਆ।

ਉਸ ਤੋਂ ਬਾਅਦ ਉਸ ਦਾ ਕੋਈ ਥਹੁ-ਪਤਾ ਨਹੀਂ ਲੱਗ ਰਿਹਾ। ਪ੍ਰਭਜੋਤ ਸਿੰਘ ਗਿੱਲ 15 ਸਾਲਾ ਪੰਜਾਬੀ ਮੂਲ ਦਾ ਕੈਨੇਡੀਅਨ ਨਾਗਰਿਕ ਹੈ, ਜਿਸ ਦੀ ਲੰਬਾਈ 5 ਫੁੱਟ 10 ਇੰਚ, ਦਰਮਿਆਨਾ ਸਰੀਰ ਤੇ ਸਿਰੋ ਮੋਨਾ ਹੈ ਅਤੇ ਉਸ ਦੀਆਂ ਅੱਖਾਂ ਭੂਰੀਆਂ ਹਨ। ਲਾਪਤਾ ਹੋਣ ਵੇਲੇ ਉਸ ਨੇ ਕਾਲੇ ਰੰਗ ਦੀ ਜਾਕਟ ਅਤੇ ਟਰੈਕ ਪੈਂਟ ਪਾਈ ਹੋਈ ਸੀ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!