ਪਟਿਆਲਾ : ਕਾਂਗਰਸੀ ਉਮੀਦਵਾਰ ਅਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਅੱਜ ਕਾਗਜ਼ ਦਾਖ਼ਲ ਕਰਨ ਤੋਂ ਪਹਿਲਾਂ ਪੀਰ ਬਾਬਾ ਰੋਡੇ ਸ਼ਾਹ ਵਿਖੇ ਮੱਥਾ ਟੇਕਣ ਲਈ ਪੁੱਜੇ। ਇਸ ਮੌਕੇ ਪ੍ਰਨੀਤ ਕੌਰ ਦੇ ਨਾਲ ਉਨ੍ਹਾਂ ਦੀ ਧੀ ਬੀਬਾ ਜੈਇੰਦਰ ਕੌਰ, ਵਿਧਾਇਕ ਹਰਦਿਆਲ ਸਿੰਘ ਕੰਬੋਜ, ਚੇਅਰਮੈਨ ਲਾਲ ਸਿੰਘ ਸਮੇਤ ਹੋਰ ਕਾਂਗਰਸੀ ਆਗੂ ਮੌਜੂਦ ਰਹੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਾਗਜ਼ ਦਾਖ਼ਲ ਕਰਨ ਮੌਕੇ ਮਿੰਨੀ ਸੈਕਟਰੀਏਟ ਵਿਖੇ ਹੀ ਪ੍ਰਨੀਤ ਕੌਰ ਕੋਲ ਪੁੱਜਣਗੇ।
ਸੰਬੰਧਿਤ ਖ਼ਬਰਾਂ
ਜਾਣਕਾਰੀ ਅਨੁਸਾਰ ਪ੍ਰਨੀਤ ਕੌਰ ਸਵੇਰੇ ਕਰੀਬ ਦਸ ਵਜੇ ਮੋਤੀ ਮਹਿਲ ਤੋਂ ਆਪਣੇ ਵੱਡੇ ਕਾਫ਼ਲੇ ਸਮੇਤ ਕਾਗ਼ਜ਼ ਦਾਖਲ ਕਰਨ ਲਈ ਨਿਕਲੇ ਜਿਨ੍ਹਾਂ ਵੱਲੋਂ ਸਭ ਤੋਂ ਪਹਿਲਾਂ ਮਾਲ ਰੋਡ ਸਥਿਤ ਪੀਰ ਬਾਬਾ ਰੋਡੇ ਸ਼ਾਹ ਵਿਖੇ ਮੱਥਾ ਟੇਕਿਆ ਗਿਆ। ਪੀਰ ਬਾਬਾ ਰੋਡੇ ਸ਼ਾਹ ਵਿਖੇ ਮੱਥਾ ਟੇਕਣ ਤੋਂ ਬਾਅਦ ਪ੍ਰਨੀਤ ਕੌਰ ਪ੍ਰਸਿੱਧ ਸ੍ਰੀ ਕਾਲੀ ਮਾਤਾ ਮੰਦਿਰ ਵਿਖੇ ਨਤਮਸਤਕ ਹੋਣਗੇ।
ਇਸ ਤੋਂ ਬਾਅਦ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਮਿੰਨੀ ਸੈਕਟਰੀਏਟ ਵਿਖੇ ਪ੍ਰਨੀਤ ਕੌਰ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਜਾਣਗੇ।






