ਪਟਿਆਲਾ (ਇੰਦਰਜੀਤ ਸਿੰਘ) : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨ ਛੋਹ ਪ੍ਰਰਾਪਤ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ, ਜਿਸ ਤਹਿਤ ਵੀਰਵਾਰ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵੱਲੋਂ ਵੱਖ-ਵੱਖ ਧਾਰਮਿਕ ਸਭਾਵਾਂ, ਸੁਸਾਇਟੀਆਂ ਅਤੇ ਸੰਪਰਦਾਵਾਂ ਨੂੰ ਸੱਦਾ ਪੱਤਰ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਬਸੰਤ ਪੰਚਮੀ ਜੋੜ ਮੇਲ ਦੇ ਸਬੰਧ 'ਚ ਬਾਬਾ ਰੌਸ਼ਨ ਸਿੰਘ ਰਾੜਾ ਸਹਿਬ ਧਬਲਾਨ ਵਾਲਿਆਂ ਨੂੰ ਲੰਗਰ ਦੇ ਪ੍ਰਬੰਧ ਦੀ ਜ਼ਿੰਮੇਵਾਰੀ ਸੌਂਪੀ ਹੈ।
ਸੰਬੰਧਿਤ ਖ਼ਬਰਾਂ
ਇਸ ਮੌਕੇ ਹੈਡ ਗ੍ੰਥੀ ਭਾਈ ਪ੍ਰਨਾਮ ਸਿੰਘ ਨੇ ਬਸੰਤ ਪੰਚਮੀ ਦੇ ਸਬੰਧ 'ਚ ਉਲੀਕੇ ਪ੍ਰਰੋਗਰਾਮਾਂ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ 28 ਜਨਵਰੀ ਨੰੂ ਸ੍ਰੀ ਆਖੰਡ ਪਾਠ ਸਾਹਿਬ ਦੀ ਆਰੰਭਤਾ ਕੀਤਾ ਜਾਵੇਗੀ, ਜਿਨਾਂ ਦੇ ਭੋਗ 30 ਜਨਵਰੀ ਨੂੰ ਸਵੇਰੇ ਸਾਢੇ 9 ਵਜੇ ਪਾਏ ਜਾਣਗੇ। ਇਸ ਦੌਰਾਨ ਮੈਨੇਜਰ ਕਰਨੈਲ ਸਿੰਘ ਨਾਭਾ ਨੇ ਦੱਸਿਆ ਕਿ ਧਾਰਮਿਕ ਸਮਾਗਮ 29 ਜਨਵਰੀ ਨੂੰ ਬਾਅਦ ਦੁਪਹਿਰ 3 ਵਜੇ ਤੋਂ ਆਰੰਭ ਹੋ ਕੇ 30 ਜਨਵਰੀ ਦੀ ਰਾਤ 11 ਵਜੇ ਸਮਾਪਤ ਹੋਣਗੇ, ਜਿਨ੍ਹਾਂ 'ਚ ਪ੍ਰਸਿੱਧ ਵਿਦਵਾਨ, ਢਾਡੀ ਅਤੇ ਪ੍ਰਚਾਰਕ ਹਿੱਸਾ ਲੈਣਗੇ।
ਉਨ੍ਹਾਂ ਦੱਸਿਆ ਕਿ ਇਸ ਮੌਕੇ 29 ਜਨਵਰੀ ਦੀ ਰਾਤ ਨੂੰ 9 ਤੋਂ 11 ਵਜੇ ਤਕ ਕਵੀ ਦਰਬਾਰ ਵੀ ਹੋਵੇਗਾ। ਉਨ੍ਹਾਂ ਦੱਸਿਆ ਕਿ 30 ਜਨਵਰੀ ਨੂੰ ਢਾਡੀ ਦਰਬਾਰ ਤੋਂ ਇਲਾਵਾ ਸ਼ਾਮ 5 ਵਜੇ ਰਾਤ 11 ਵਜੇ ਤਕ ਬਸੰਤ ਰਾਗਾਂ 'ਚ ਵਿਸ਼ੇਸ਼ ਕੀਰਤਨ ਸਮਾਗਮ ਹੋਵੇਗੀ, ਜਿਸ 'ਚ ਪ੍ਰਸਿੱਧ ਕੀਰਤਨੀ ਜਥੇ ਸੰਗਤ ਨੂੰ ਗੁਰਬਾਣੀ ਸਰਵਣ ਕਰ ਕੇ ਨਿਹਾਲ ਕਰਨਗੇ। ਇਸ ਮੌਕੇ ਐਡੀਸ਼ਨਲ ਮੈਨੇਜਰ ਕਰਮ ਸਿੰਘ, ਕਰਨੈਲ ਸਿੰਘ, ਅਮਰਪਾਲ ਸਿੰਘ ਆਦਿ ਹਾਜ਼ਰ ਸਨ।






