|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪੈਨਸ਼ਨਾਂ ਤੋਂ ਬਾਅਦ ਵਿਧਾਇਕਾਂ ਨੂੰ ਇਕ ਹੋਰ ਝਟਕਾ ਦੇਣ ਦੀ ਤਿਆਰੀ 'ਚ CM ਭਗਵੰਤ ਮਾਨ

ਨਿਊਜ਼ ਡੈਸਕ : ਪੰਜਾਬ ਦੀ ਨਵੀਂ ਸਰਕਾਰ ਵੱਲੋਂ ਇਕੋ ਪੈਨਸ਼ਨ ਦੀ ਸਹੂਲਤ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਵਿਧਾਇਕਾਂ ਨੂੰ ਇਕ ਹੋਰ ਝਟਕਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚਰਚਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਦਾ ਅਗਲਾ ਨਿਸ਼ਾਨਾ ਮੰਤਰੀਆਂ ਤੇ ਵਿਧਾਇਕਾਂ ਦਾ ਸਰਕਾਰ ਵੱਲੋਂ ਭਰਿਆ ਜਾਂਦਾ ਆਮਦਨ ਟੈਕਸ ਹੈ। ਦਰਅਸਲ ਪੰਜਾਬ 'ਚ ਮੰਤਰੀਆਂ ਤੇ ਵਿਧਾਇਕਾਂ ਦੀ ਸਰਕਾਰੀ ਆਮਦਨ

NRI Post Desk · 1706 ਦਿਨ ਪਹਿਲਾਂ · ਅੱਪਡੇਟ 1706 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੈਨਸ਼ਨਾਂ ਤੋਂ ਬਾਅਦ ਵਿਧਾਇਕਾਂ ਨੂੰ ਇਕ ਹੋਰ ਝਟਕਾ ਦੇਣ ਦੀ ਤਿਆਰੀ 'ਚ CM ਭਗਵੰਤ ਮਾਨ
📷 NRI Post Desk

ਨਿਊਜ਼ ਡੈਸਕ : ਪੰਜਾਬ ਦੀ ਨਵੀਂ ਸਰਕਾਰ ਵੱਲੋਂ ਇਕੋ ਪੈਨਸ਼ਨ ਦੀ ਸਹੂਲਤ ਦੇਣ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਵਿਧਾਇਕਾਂ ਨੂੰ ਇਕ ਹੋਰ ਝਟਕਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਚਰਚਾ ਹੈ ਕਿ ਪੰਜਾਬ ਦੀ ‘ਆਪ’ ਸਰਕਾਰ ਦਾ ਅਗਲਾ ਨਿਸ਼ਾਨਾ ਮੰਤਰੀਆਂ ਤੇ ਵਿਧਾਇਕਾਂ ਦਾ ਸਰਕਾਰ ਵੱਲੋਂ ਭਰਿਆ ਜਾਂਦਾ ਆਮਦਨ ਟੈਕਸ ਹੈ। ਦਰਅਸਲ ਪੰਜਾਬ 'ਚ ਮੰਤਰੀਆਂ ਤੇ ਵਿਧਾਇਕਾਂ ਦੀ ਸਰਕਾਰੀ ਆਮਦਨ ’ਤੇ ਲੱਗਣ ਵਾਲਾ ਟੈਕਸ ਸਰਕਾਰੀ ਖ਼ਜ਼ਾਨੇ 'ਚੋਂ ਭਰਿਆ ਜਾਂਦਾ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਕਾਰਜਕਾਲ ਦੌਰਾਨ ਸਵੈ-ਇੱਛਾ ਨਾਲ ਇਹ ਟੈਕਸ ਖੁਦ ਭਰਨ ਦੀ ਬੇਨਤੀ ਕੀਤੀ ਸੀ ਪਰ ਕਿਸੇ ਵੀ ਮੰਤਰੀ ਅਤੇ ਵਿਧਾਇਕ ਨੇ ਇਸ ਬੇਨਤੀ ਨੂੰ ਨਹੀਂ ਮੰਨਿਆ ਸੀ।

ਸੰਬੰਧਿਤ ਖ਼ਬਰਾਂ

ਬਿਜਲੀ ਸਬਸਿਡੀ ਛੱਡਣ ਦੀ ਬੇਨਤੀ ਵੀ ਸਿਰਫ਼ ਦੋ ਵਿਧਾਇਕਾਂ ਕੁਲਜੀਤ ਸਿੰਘ ਨਾਗਰਾ ਅਤੇ ਸੁਖਪਾਲ ਸਿੰਘ ਖਹਿਰਾ ਨੇ ਹੀ ਮੰਨੀ ਸੀ। ਹੁਣ ਚਰਚਾ ਹੈ ਕਿ ਆਪ ਸਰਕਾਰ ਇਸ ਸਬੰਧੀ ਵੀ ਫੈਸਲਾ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਨਾਲ ਸਰਕਾਰੀ ਖਜਾਨੇ ਨੂੰ ਕਰੋੜਾਂ ਰੁਪਏ ਦਾ ਫਾਇਦਾ ਹੋਵੇਗਾ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!