|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਸਿੱਖ ਜਗਤ

ਰਾਸ਼ਟਰਪਤੀ ਦੇ ਸਾਹਮਣੇ ਮੂਲ ਮੰਤਰ 'ਤੇ ਕੀਤਾ ਗਿਆ ਨਾਚ, ਸਿੱਖਾਂ ਦੀਆਂ ਭਾਵਨਾਵਾਂ ਨੂੰ ਪਹੁੰਚਾਇਆ ਠੇਸ

3 ਅਪ੍ਰੈਲ, ਸਿਮਰਨ ਕੌਰ- (NRI MEDIA) :

NRI Post Desk · 2301 ਦਿਨ ਪਹਿਲਾਂ · ਅੱਪਡੇਟ 2298 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

3 ਅਪ੍ਰੈਲ, ਸਿਮਰਨ ਕੌਰ- (NRI MEDIA) :

ਮੀਡਿਆ ਡੈਸਕ (ਸਿਮਰਨ ਕੌਰ) : ਭਾਰਤੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਬੀਤੇ ਦਿਨੀ ਚਿਲ਼ੀ ਦੀ ਇਕ ਯੂਨੀਵਰਸਿਟੀ 'ਚ ਪਹੁੰਚੇ ਸਨ ਪਰ ਓਹਨਾ ਦੇ ਭਾਰਤ ਵਾਪਸ ਪਰਤਣ 'ਤੇ ਸਿੱਖਾਂ ਵਿੱਚ ਕਾਫੀ ਰੋਸ ਦੇਖਣ ਨੂੰ ਮਿਲ ਰਿਹਾ ਹੈ | ਦੱਸ ਦਈਏ ਕਿ ਰਾਸ਼ਟਰਪਤੀ ਦੇ ਸਵਾਗਤ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਏ ਗਏ ਸਨ ਜਿਸ ਵਿੱਚ ਸਿਖਾਂ ਦੀ ਗੁਰਬਾਣੀ ਦੇ ਮੂਲ ਮੰਤਰ 'ਤੇ ਨਾਚ ਕਰਵਾਇਆ ਗਿਆ ਜਿਸ ਨੂੰ ਦੇਖਣ ਤੋਂ ਬਾਅਦ ਸਿੱਖਾਂ 'ਚ ਭਾਰੀ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ |

ਸੰਬੰਧਿਤ ਖ਼ਬਰਾਂ

ਕਮੇਟੀ ਨੇ ਮਾਮਲੇ ਦੀ ਜਾਂਚ ਮੰਗੀ ਹੈ ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਣ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੂੰ ਵੱਡੀ ਗਿਣਤੀ ‘ਚ ਇਤਰਾਜ਼ ਮਿਲੇ ਨੇ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਹੈ ਕਿ ਇਹ ਵੀਡੀਓ ਰਾਸ਼ਟਰਪਤੀ ਦੇ ਸੋਸ਼ਲ ਮੀਡੀਆ ਅਕਾਊਂਟ ਵਿੱਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸਿਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਇਸ ਮੌਕੇ ਇਸ ਸਮਾਗਮ ‘ਚ ਕੁਝ ਸਿੱਖ ਵੀ ਮੌਜੂਦ ਸਨ |

ਤੁਹਾਨੂੰ ਦੱਸ ਦਈਏ ਕਿ ਪਿਛਲੇ ਕੁਝ ਸਾਲਾਂ ਤੋਂ ਸਿੱਖ ਧਰਮ ਵਿਚ ਬੇਅਦਬੀ ਦੀਆਂ ਘਟਨਾਵਾਂ ਤੇ ਥੋੜੇ ਥੋੜੇ ਸਮੇਂ ਮਗਰੋਂ ਕਿਤੇ ਨਾ ਕਿਤੇ ਮਨ ਅਤੇ ਰੂਹ ਨੂੰ ਬੇਚੈਨ ਕਰਨ ਵਾਲੀਆਂ ਘਟਨਾਵਾ ਵਾਪਰ ਰਹੀਆਂ ਹਨ। ਜਿਥੇ ਕੁਝ ਦਿਨ ਪਹਿਲਾ ਤਰਨਤਾਰਨ ਸਾਹਿਬ ਦੀ ਪੁਰਾਤਨ ਦਰਸ਼ਨ ਡਿਉਢੀ ਨੁੰ ਢਾਹਣ ਦਾ ਮਾਮਲਾ ਹਲੇ ਠੰਡਾ ਨਹੀਂ ਹੋਇਆ ਕਿ ਇਸ ਮਾਮਲੇ ਨੇ ਇਕ ਵਾਰ ਫੇਰ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ |

🔔 ਸਿੱਖ ਜਗਤ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!