|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰਾਸ਼ਟਰਪਤੀ ਜ਼ੇਲੇਂਸਕੀ ਦਾ ਪੁਤਿਨ ਨੂੰ ਜਵਾਬ; ਮੈਂ ਕੀਵ 'ਚ ਹੀ ਮੌਜੂਦ ਹਾਂ, ਕਿਸੇ ਤੋਂ ਨਹੀਂ ਡਰਦਾ...

ਨਿਊਜ਼ ਡੈਸਕ : ਰੂਸ ਤੇ ਯੂਕਰੇਨ ਦੋਵੇਂ ਦੇਸ਼ ਇਕ-ਦੂਜੇ ਅੱਗੇ ਝੁਕਣ ਲਈ ਤਿਆਰ ਨਹੀਂ ਹਨ। ਇੰਨਾ ਹੀ ਨਹੀਂ ਦੋਹਾਂ ਦੇਸ਼ਾਂ ਦੇ ਨੇਤਾ ਇਕ ਦੂਜੇ 'ਤੇ ਜ਼ੁਬਾਨੀ ਹਮਲੇ ਵੀ ਕਰ ਰਹੇ ਹਨ। ਇਸ ਸਭ ਦੇ ਵਿਚਕਾਰ ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਕੀਵ ਛੱਡ ਕੇ ਬੰਕਰ 'ਚ ਲੁਕ ਗਏ ਹਨ ਪਰ ਹੁਣ ਇਸ ਦਾਅਵੇ ਦਾ ਖੰਡਨ ਕਰਦੇ ਹੋਏ ਯੂਕਰੇਨ ਦੇ ਰਾਸ਼ਟਰਪਤੀ ਜ਼

NRI Post Desk · 1724 ਦਿਨ ਪਹਿਲਾਂ · ਅੱਪਡੇਟ 1724 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰਾਸ਼ਟਰਪਤੀ ਜ਼ੇਲੇਂਸਕੀ ਦਾ ਪੁਤਿਨ ਨੂੰ ਜਵਾਬ; ਮੈਂ ਕੀਵ 'ਚ ਹੀ ਮੌਜੂਦ ਹਾਂ, ਕਿਸੇ ਤੋਂ ਨਹੀਂ ਡਰਦਾ...
📷 NRI Post Desk

ਨਿਊਜ਼ ਡੈਸਕ : ਰੂਸ ਤੇ ਯੂਕਰੇਨ ਦੋਵੇਂ ਦੇਸ਼ ਇਕ-ਦੂਜੇ ਅੱਗੇ ਝੁਕਣ ਲਈ ਤਿਆਰ ਨਹੀਂ ਹਨ। ਇੰਨਾ ਹੀ ਨਹੀਂ ਦੋਹਾਂ ਦੇਸ਼ਾਂ ਦੇ ਨੇਤਾ ਇਕ ਦੂਜੇ 'ਤੇ ਜ਼ੁਬਾਨੀ ਹਮਲੇ ਵੀ ਕਰ ਰਹੇ ਹਨ। ਇਸ ਸਭ ਦੇ ਵਿਚਕਾਰ ਰੂਸ ਨੇ ਦਾਅਵਾ ਕੀਤਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਕੀਵ ਛੱਡ ਕੇ ਬੰਕਰ 'ਚ ਲੁਕ ਗਏ ਹਨ ਪਰ ਹੁਣ ਇਸ ਦਾਅਵੇ ਦਾ ਖੰਡਨ ਕਰਦੇ ਹੋਏ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨੇ ਇਕ ਵੀਡੀਓ ਜਾਰੀ ਕੀਤਾ ਹੈ। ਇਸ ਵੀਡੀਓ 'ਚ ਉਨ੍ਹਾਂ ਕਿਹਾ ਹੈ ਕਿ ਉਹ ਕਿਸੇ ਬੰਕਰ 'ਚ ਨਹੀਂ ਲੁਕੇ ਹੋਏ ਹਨ ਤੇ ਉਦੋਂ ਤੱਕ ਕੀਵ ਵਿਚ ਮੌਜੂਦ ਰਹਿਣਗੇ ਜਦੋਂ ਤੱਕ ਇਸ ਦੇਸ਼ਭਗਤੀ ਦੀ ਜੰਗ ਨੂੰ ਜਿੱਤਣਾ ਜ਼ਰੂਰੀ ਹੋਵੇਗਾ।

ਸੰਬੰਧਿਤ ਖ਼ਬਰਾਂ

ਜ਼ੇਲੇਂਸਕੀ ਨੇ ਕਿਹਾ ਕਿ ਮੈਂ ਮੈਦਾਨ ਛੱਡਣ ਵਾਲਾ ਨਹੀਂ ਹਾਂ। ਅਸੀਂ ਹਮੇਸ਼ਾ ਕਹਿੰਦੇ ਰਹੇ ਹਾਂ ਕਿ ਸੋਮਵਾਰ ਦਾ ਦਿਨ ਬਹੁਤ ਔਖਾ ਹੁੰਦਾ ਹੈ। ਸਾਡੇ ਦੇਸ਼ ਵਿੱਚ ਜੰਗ ਚੱਲ ਰਹੀ ਹੈ। ਇਸ ਲਈ ਹੁਣ ਸਾਡੇ ਲਈ ਹਰ ਦਿਨ ਸੋਮਵਾਰ ਹੈ। ਉਨ੍ਹਾਂ ਨੇ ਕਿਹਾ ਕਿ ਮੈਂ ਇੱਥੇ ਕੀਵ ਦੀ ਬਾਰਕੋਵਾ ਸਟਰੀਟ 'ਤੇ ਮੌਜੂਦ ਹਾਂ। ਮੈਂ ਕਿਸੇ ਤੋਂ ਡਰਦਾ ਨਹੀਂ। ਮੈਂ ਆਪਣੀ ਦੇਸ਼ ਭਗਤੀ ਦੀ ਜੰਗ ਜਿੱਤਣ ਤੱਕ ਇੱਥੇ ਹੀ ਰਹਾਂਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!