|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਅਮਰੀਕਾ

ਅਮਰੀਕਾ ਪੁੱਜੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਕਲ ਕਰਨਗੇ ਟਰੰਪ ਨਾਲ ਮੁਲਾਕਾਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਆਪਣੇ ਤਿੰਨ ਦਿਨਾਂ ਅਧਿਕਾਰਕ ਦੌਰੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਮਰੀਕਾ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਦੁਪਹਿਰ ਸਮੇਂ ਇੱਥੇ ਪੁੱਜੇ। ਖਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵ੍ਹਾਈਟ ਹਾਊਸ 'ਚ 22 ਜੁਲਾਈ ਨੂੰ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਅਮਰੀਕਾ ਉਨ੍ਹਾਂ 'ਤੇ ਪਾਕਿਸਤਾਨੀ ਧਰਤੀ 'ਤੇ ਕਿਰਿਆਸ਼ੀਲ ਅੱਤਵਾਦ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਵਾਸ਼ਿੰਗਟਨ (ਵਿਕਰਮ ਸਹਿਜਪਾਲ) : ਆਪਣੇ ਤਿੰਨ ਦਿਨਾਂ ਅਧਿਕਾਰਕ ਦੌਰੇ 'ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਅਮਰੀਕਾ ਸਥਾਨਕ ਸਮੇਂ ਮੁਤਾਬਕ ਸ਼ਨੀਵਾਰ ਦੁਪਹਿਰ ਸਮੇਂ ਇੱਥੇ ਪੁੱਜੇ। ਖਾਨ, ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਵ੍ਹਾਈਟ ਹਾਊਸ 'ਚ 22 ਜੁਲਾਈ ਨੂੰ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ ਅਮਰੀਕਾ ਉਨ੍ਹਾਂ 'ਤੇ ਪਾਕਿਸਤਾਨੀ ਧਰਤੀ 'ਤੇ ਕਿਰਿਆਸ਼ੀਲ ਅੱਤਵਾਦੀ ਸਮੂਹਾਂ ਖਿਲਾਫ ਸਥਿਰ ਕਾਰਵਾਈ ਕਰਨ ਅਤੇ ਤਾਲਿਬਾਨ ਨਾਲ ਸ਼ਾਂਤੀ ਗੱਲਬਾਤ 'ਚ ਸਹਾਇਕ ਭੂਮਿਕਾ ਨਿਭਾਉਣ ਦਾ ਦਬਾਅ ਬਣਾਵੇਗਾ। ਕ੍ਰਿਕਟਰ ਤੋਂ ਨੇਤਾ ਬਣੇ ਖਾਨ ਕਤਰ ਏਅਰਵੇਜ਼ ਦੀ ਉਡਾਣ ਰਾਹੀਂ ਇੱਥੇ ਪੁੱਜੇ ਅਤੇ ਅਮਰੀਕਾ 'ਚ ਪਾਕਿਸਤਾਨ ਦੇ ਰਾਜਦੂਤ ਅਜਦ ਮਜੀਦ ਖਾਨ ਦੇ ਅਧਿਕਾਰਕ ਨਿਵਾਸ 'ਚ ਠਹਿਰੇ ਹੋਏ ਹਨ।

ਸੰਬੰਧਿਤ ਖ਼ਬਰਾਂ

ਹਵਾਈ ਅੱਡੇ 'ਤੇ ਉਨ੍ਹਾਂ ਦੇ ਸਵਾਗਤ ਲਈ ਉਨ੍ਹਾਂ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਮੌਜੂਦ ਸਨ। ਕਾਫੀ ਤਾਦਾਦ 'ਚ ਉੱਥੇ ਮੌਜੂਦ ਪਾਕਿਸਤਾਨੀ ਮੂਲ ਦੇ ਅਮਰੀਕੀਆਂ ਨੇ ਵੀ ਉਨ੍ਹਾਂ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਅਮਰੀਕਾ ਦੀ ਅਧਿਕਾਰਕ ਯਾਤਰਾ 'ਤੇ ਆਉਣ ਵਾਲੇ ਪਾਕਿਸਤਾਨੀ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਸਨ ਜੋ ਅਕਤੂਬਰ 2015 'ਚ ਇੱਥੇ ਆਏ ਸਨ। ਵਾਸ਼ਿੰਗਟਨ ਡੀ. ਸੀ.'ਚ ਰੁਕਣ ਦੌਰਾਨ ਖਾਨ ਟਰੰਪ ਨਾਲ ਮੁਲਾਕਾਤ ਕਰਨ ਦੇ ਇਲਾਵਾ ਕੌਮਾਂਤਰੀ ਮੁਦਰਾ ਫੰਡ ਕਾਰਜਕਾਰੀ ਮੁਖੀ ਡੇਵਿਡ ਲਿਪਟਨ ਅਤੇ ਵਿਸ਼ਵ ਬੈਂਕ ਦੇ ਪ੍ਰਧਾਨ ਡੇਵਿਡ ਮਾਲ ਪਾਸ ਨੂੰ ਵੀ ਮਿਲਣਗੇ। ਉਹ ਕੈਪੀਟਲ 'ਵਨ ਐਰੀਨਾ' 'ਚ ਹਜ਼ਾਰਾਂ ਪਾਕਿਸਤਾਨੀ-ਅਮਰੀਕੀਆਂ ਦੀ ਸਭਾ ਨੂੰ ਐਤਵਾਰ ਨੂੰ ਸੰਬੋਧਿਤ ਕਰਨ ਵਾਲੇ ਹਨ।

ਇਸ ਦੇ ਇਲਾਵਾ 23 ਜੁਲਾਈ ਨੂੰ ਉਹ ਯੂ. ਐੱਸ. ਇੰਸਟੀਚਿਊਟ ਆਫ ਪੀਸ ਦੇ ਥਿੰਕ ਟੈਂਕ ਨਾਲ ਗੱਲ ਕਰਨਗੇ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਮੰਗਲਵਾਰ ਨੂੰ ਉਨ੍ਹਾਂ ਨਾਲ ਮਿਲਣਗੇ।

🔔 ਅਮਰੀਕਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!