|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਰਾਹੁਲ ਗਾਂਧੀ ਦੇ ਨਿਸ਼ਾਨੇ 'ਤੇ ਪ੍ਰਧਾਨ ਮੰਤਰੀ ਮੋਦੀ ਅਤੇ ਕੇਜਰੀਵਾਲ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਰਾਜਧਾਨੀ ਵਿਖੇ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਜੀਐਸਟੀ ਅਤੇ ਦਿੱਲੀ ਵਿੱਚ ਸੀਲਿੰਗ ਲਾਗੂ ਕੀਤੇ ਜਾਣ ਨੂੰ ਪ੍ਰਧਾਨ ਮੰਤਰੀ ਦੀ ਰਣਨੀਤੀ ਦੱਸਿਆ।ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਜੀਐਸਟੀ ਅਤੇ ਰਾਜਧਾਨੀ ਵਿੱਚ ਸੀਲਿੰਗ ਲਾਗੂ ਕਰਨ ਦਾ ਮੁੱਖ ਮਕਸਦ ਛ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਵੀਂ ਦਿੱਲੀ (ਵਿਕਰਮ ਸਹਿਜਪਾਲ) : ਰਾਜਧਾਨੀ ਵਿਖੇ ਚੋਣ ਰੈਲੀ ਦੌਰਾਨ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ਵੱਲੋਂ ਜੀਐਸਟੀ ਅਤੇ ਦਿੱਲੀ ਵਿੱਚ ਸੀਲਿੰਗ ਲਾਗੂ ਕੀਤੇ ਜਾਣ ਨੂੰ ਪ੍ਰਧਾਨ ਮੰਤਰੀ ਦੀ ਰਣਨੀਤੀ ਦੱਸਿਆ।ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਵੱਲੋਂ ਜੀਐਸਟੀ ਅਤੇ ਰਾਜਧਾਨੀ ਵਿੱਚ ਸੀਲਿੰਗ ਲਾਗੂ ਕਰਨ ਦਾ ਮੁੱਖ ਮਕਸਦ ਛੋਟੇ ਕਾਰੋਬਾਰੀਆਂ ਨੂੰ ਨੁਕਸਾਨ ਪਹੁੰਚਾਉਣਾ ਸੀ। ਰਾਹੁਲ ਨੇ ਕਿਹਾ ਕਿ ਅਜਿਹਾ ਕਰਕੇ ਦਿੱਲੀ ਦੀ ਰੀਡ ਦੀ ਹੱਡੀ ਛੋਟੇ ਕਾਰੋਬਾਰੀਆਂ ਦੀ ਕਮਰ ਤੋੜ ਦਿੱਤੀ ਗਈ ਹੈ। ਸੀਲਿੰਗ ਜਾਰੀ ਹੈ ਅਤੇ ਤੁਸੀਂ ਆਖਦੇ ਹੋ ਕਿ ਤੁਸੀ ਹੁਣ ਕੁਝ ਨਹੀਂ ਕਰ ਸਕਦੇ।

ਸੰਬੰਧਿਤ ਖ਼ਬਰਾਂ

ਕਾਂਗਰਸ ਨੇ ਇਸ ਨੂੰ ਸੰਸਦ ਵਿੱਚ ਰੋਕੀਆ ਹੈ। ਇਸ ਤੋਂ ਇਲਾਵਾ ਰਾਹੁਲ ਗਾਂਧੀ ਨੇ 'ਆਪ' ਪਾਰਟੀ ਉੱਤੇ ਨਿਸ਼ਾਨਾ ਸਾਧਦੇ ਹੋਏ ਅਰਵਿੰਦ ਕੇਜਰੀਵਾਲ ਉੱਤੇ ਤੰਜ ਕਸਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੇਜਰੀਵਾਲ ਜੀ ਤੁਸੀਂ ਪਿਛਲੀ ਚੋਣਾਂ ਦੌਰਾਨ ਦਿੱਲੀ ਵਿੱਚ ਨਾਅਰਾ ਦਿੱਤਾ ਸੀ ਕਿ ਦਿੱਲੀ ਵਿੱਚ ਮੁੱਖ ਮੰਤਰੀ ਕੇਜਰੀਵਾਲ ਅਤੇ ਹਿੰਦੁਸਤਾਨ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ। ਤੁਸੀਂ ਨਰਿੰਦਰ ਮੋਦੀ ਦੇ ਲਈ ਦਰਵਾਜ਼ੇ ਖੋਲ੍ਹ ਦਿੱਤੇ ਸੀ। ਜਦਕਿ ਕਾਂਗਰਸ ਨੇ ਦੇਸ਼ ਵਿੱਚ ਮੋਦੀ ਜੀ ਵਿਰੁੱਧ ਲੜਾਈ ਲੜ੍ਹੀ ਹੈ। 'ਆਪ' ਦੇ ਦਫ਼ਤਰ ਵਿੱਚ ਚੌਕੀਦਾਰ ਚੋਰ ਹੈ ਇਹ ਕਦੇ ਸੁਣਾਈ ਨਹੀਂ ਦਿੰਦਾ ਹੈ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!