|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਆਸਟ੍ਰੇਲੀਆ

ਆਸਟ੍ਰੇਲੀਆ ਦੇ PM ਨੇ ਮੋਦੀ ਨਾਲ ਲਈ SELFIE, ਟਵਿੱਟ ਕਰ ਲਿਖਿਆ-ਕਿੰਨਾ ਵਧੀਆ ਹੈ ਮੋਦੀ

ਓਸਾਕਾ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸ਼ਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਾਪਾਨ ਦੇ ਓਸਾਕਾ ਪਹੁੰਚੇ ਹਨ। ਸੰਮੇਲਨ ਲਈ ਪਹੁੰਚੇ ਕਈ ਦੇਸ਼ਾਂ ਦੇ ਨੇਤਾਵਾਂ ਨੇ ਮੁਲਾਕਾਤ ਦੇ ਦੌਰਾਨ ਪੀਐੱਮ ਮੋਦੀ ਨੇ ਤਸਵੀਰਾਂ ਵੀ ਖਿਚਵਾਈਆਂ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮਾਰਿਸਨ ਨੇ ਆਪਣੇ ਟਵੀਟਰ ਖਾਤੇ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਓਸਾਕਾ (ਵਿਕਰਮ ਸਹਿਜਪਾਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ-20 ਸ਼ਿਖ਼ਰ ਸੰਮੇਲਨ ਵਿੱਚ ਹਿੱਸਾ ਲੈਣ ਲਈ ਜਾਪਾਨ ਦੇ ਓਸਾਕਾ ਪਹੁੰਚੇ ਹਨ। ਸੰਮੇਲਨ ਲਈ ਪਹੁੰਚੇ ਕਈ ਦੇਸ਼ਾਂ ਦੇ ਨੇਤਾਵਾਂ ਨੇ ਮੁਲਾਕਾਤ ਦੇ ਦੌਰਾਨ ਪੀਐੱਮ ਮੋਦੀ ਨੇ ਤਸਵੀਰਾਂ ਵੀ ਖਿਚਵਾਈਆਂ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕਾਟ ਮਾਰਿਸਨ ਨੇ ਆਪਣੇ ਟਵੀਟਰ ਖਾਤੇ 'ਤੇ ਇੱਕ ਤਸਵੀਰ ਸ਼ੇਅਰ ਕੀਤੀ ਹੈ। ਜਿਸ ਵਿੱਚ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਲ ਨਜ਼ਰ ਆ ਰਹੇ ਹਨ। ਇਸ ਵਿੱਚ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਦੇ ਨਾਲ ਮੁਸਕਰਾਉਂਦੇ ਹੋਏ ਸੈਲਫ਼ੀ ਲਈ ਹੈ। ਇਸ ਤਸਵੀਰ ਨੂੰ ਟਵੀਟਰ ਖਾਤੇ ਤੇ ਸਾਂਝਾ ਕਰਦੇ ਹੋਏ ਆਸਟ੍ਰੇਲੀਅਨ ਪੀਐੱਮ ਸਕਾਟ ਨੇ ਲਿਖਿਆ-'ਕਿੰਨਾ ਵਧੀਆ ਹੈ ਮੋਦੀ'|

ਦੱਸ ਦਈਏ ਕਿ ਜਾਪਾਨ ਦੇ ਓਸਾਕਾ ਸ਼ਹਿਰ ਵਿੱਚ ਜੀ-20 ਸਮਿਟ ਤੋਂ ਇਲਾਵਾ ਬ੍ਰਿਕਸ ਨੇਤਾਵਾਂ ਦੀ ਸ਼ੁੱਕਰਵਾਰ ਨੂੰ ਮੀਟਿੰਗ ਵੀ ਹੋਈ ਸੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਤਵਾਦ ਮਨੁੱਖਤਾ ਲਈ ਸਭ ਤੋਂ ਵੱਡਾ ਖ਼ਤਰਾ ਹੈ ਜੋ ਨਾ ਸਿਰਫ਼ ਬੇਗੁਨਾਹਾਂ ਦੀ ਹੱਤਿਆ ਕਰਦਾ ਹੈ ਬਲਕਿ ਆਰਥਿਕ ਵਿਕਾਸ ਅਤੇ ਸਮਾਜਿਕ ਸਥਿਰਤਾ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕਰਦਾ ਹੈ।

ਪੀਐੱਮ ਮੋਦੀ ਨੇ ਕਿਹਾ ਕਿ ਅੱਤਵਾਦ ਅਤੇ ਜਾਤੀਵਾਦ ਦਾ ਕਿਸੇ ਵੀ ਤਰੀਕੇ ਸਮੱਰਥਨ ਬੰਦ ਕਰਨ ਦੀ ਜ਼ਰੂਰਤ ਹੈ।ਜਾਪਾਨ ਦੇ ਓਸਾਕਾ ਵਿੱਚ ਪੀਐਮ ਮੋਦੀ ਨੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਦੋਵੇਂ ਦੇਸ਼ਾਂ ਵਿਚਕਾਰ ਦੋ-ਪੱਖੀ ਗੱਲਬਾਤ ਹੋਈ। ਮੁੱਖ ਚਰਚਾ ਇਰਾਨ ਅਤੇ ਰੱਖਿਆ ਸਬੰਧਾਂ ਤੇ ਹੋਈ। ਉਥੇ ਹੀ ਰਾਸ਼ਟਰਪਤੀ ਟਰੰਪ ਨੇ ਕਿਹਾ, 'ਮੈਂ ਅਤੇ ਪੀਐੱਮ ਮੋਦੀ ਅਸਲ ਵਿੱਚ ਵਧੀਆ ਦੋਸਤ ਬਣ ਗਏ ਹਾਂ ਅਤੇ ਸਾਡੇ ਦੇਸ਼ ਕਦੇ ਵੀ ਏਨੇ ਨੇੜੇ ਨਹੀਂ ਆਏ।'

🔔 ਆਸਟ੍ਰੇਲੀਆ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!