|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਕੈਨੇਡਾ

ਸਾਬਕਾ ਪ੍ਰਧਾਨ ਮੰਤਰੀ ਪੀਅਰ ਟਰੂਡੋ ਨਾਲ ਸਬੰਧਤ ਦਸਤਾਵੇਜ਼ ਸੀ-ਸਿਸ ਨੇ ਕੀਤਾ ਨਸ਼ਟ

ਕੈਲਗਰੀ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਦੀ ਇੰਟੈਲੀਜੈਂਸ ਏਜੰਸੀ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸਿਜ਼(ਸੀ-ਸਿਸ) ਵੱਲੋਂ ਮੌਜ਼ੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਿਤਾ 'ਤੇ ਸਾਬਕਾ ਪ੍ਰਧਾਨ ਮੰਤਰੀ ਪੀਅਰ ਟਰੂਡੋ ਬਾਰੇ ਇਕ ਮਹੱਤਵਪੂਰਨ ਦਸਤਾਵੇਜ਼ ਆਰਕਾਈਵ ਵਿਭਾਗ ਨੂੰ ਸੌਂਪੇ ਜਾਣ ਦੀ ਥਾਂ ਉਸ ਨੂੰ ਨਸ਼ਟ ਕਰ ਦਿੱਤਾ ਗਿਆ ਦੱਸਿਆ ਜਾਂਦਾ ਹੈ। ਇਹ ਦਸਤਾਵੇਜ਼ ਸਾਲ 198

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕੈਲਗਰੀ ਡੈਸਕ (ਵਿਕਰਮ ਸਹਿਜਪਾਲ) : ਕੈਨੇਡਾ ਦੀ ਇੰਟੈਲੀਜੈਂਸ ਏਜੰਸੀ ਕੈਨੇਡੀਅਨ ਸਕਿਓਰਿਟੀ ਇੰਟੈਲੀਜੈਂਸ ਸਰਵਿਸਿਜ਼(ਸੀ-ਸਿਸ) ਵੱਲੋਂ ਮੌਜ਼ੂਦਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਪਿਤਾ 'ਤੇ ਸਾਬਕਾ ਪ੍ਰਧਾਨ ਮੰਤਰੀ ਪੀਅਰ ਟਰੂਡੋ ਬਾਰੇ ਇਕ ਮਹੱਤਵਪੂਰਨ ਦਸਤਾਵੇਜ਼ ਆਰਕਾਈਵ ਵਿਭਾਗ ਨੂੰ ਸੌਂਪੇ ਜਾਣ ਦੀ ਥਾਂ ਉਸ ਨੂੰ ਨਸ਼ਟ ਕਰ ਦਿੱਤਾ ਗਿਆ ਦੱਸਿਆ ਜਾਂਦਾ ਹੈ। ਇਹ ਦਸਤਾਵੇਜ਼ ਸਾਲ 1989 ਦੀ ਠੰਢੀ ਜੰਗ ਨਾਲ ਸਬੰਧਤ ਹੈ। ਸੀ-ਸਿਸ ਦਾ ਕਹਿਣਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨਾਲ ਸਬੰਧਤ ਇਹ ਫਾਈਲ ਇਸ ਕਰਕੇ ਨਸ਼ਟ ਕਰ ਦਿੱਤੀ ਗਈ ਹੈ ਕਿਉਂਕਿ ਇਹ ਏਜੰਸੀ ਜਾਂ ਆਰਕਾਈਵ ਵਿਭਾਗ ਵੱਲੋਂ ਸੰਭਾਲ ਕੇ ਰੱਖੇ ਜਾਣ ਲਈ ਲੋੜੀਂਦੀਆਂ ਕਾਨੂੰਨੀ ਜ਼ਰੂਰਤਾਂ ਪੂਰੀਆਂ ਨਹੀਂ ਕਰਦੀ ਸੀ।

ਸੰਬੰਧਿਤ ਖ਼ਬਰਾਂ

ਇਸ ਖ਼ਬਰ ਦੇ ਬਾਹਰ ਆਉਣ ਮਗਰੋਂ ਇਤਿਹਾਸਕਾਰਾਂ ਦੇ ਨਾਲ-ਨਾਲ ਰਾਜਨੀਤਕ ਜਾਣਕਾਰਾਂ ਵੱਲੋਂ ਨਿਰਾਸ਼ਾ ਪ੍ਰਗਟ ਕੀਤੀ ਜਾ ਰਹੀ ਹੈ। ਦੇਸ਼ ਦੀ ਸਕਿਓਰਿਟੀ ਏਜੰਸੀ ਵਾਸਤੇ ਵਰਿ੍ਹਆਂ ਤਕ ਦਸਤਾਵੇਜ਼ਾਂ ਦੀ ਸੰਭਾਲ ਕਰਦੇ ਆ ਰਹੇ ਮਾਹਿਰ ਸਟੀਵ ਹੇਵਿਟ ਨੇ ਇਸ ਨੂੰ ਕੈਨੇਡਾ ਦੇ ਇਤਿਹਾਸ ਨਾਲ ਖਿਲਵਾੜ ਦੱਸਿਆ ਹੈ। ਉਨ੍ਹਾਂ ਕਿਹਾ ਹੈ ਕਿ ਇਹ ਕ੍ਰਾਈਮ ਦੀ ਜ਼ਦ ਵਿਚ ਆਉਂਦਾ ਹੈ। ਉਨ੍ਹਾਂ ਨੇ ਇਸ ਮਾਮਲੇ ਦੀ ਪਾਰਲੀਮਾਨੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

🔔 ਕੈਨੇਡਾ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!