|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਮੁੰਬਈ ਦੇ ਸਕੂਲੀ ਬੱਚਿਆਂ ਨਾਲ ਪ੍ਰਿੰਸ ਚਾਰਲਸ ਨੇ ਮਨਾਇਆ ਆਪਣਾ 71ਵਾਂ ਜਨਮਦਿਨ

ਮੁੰਬਈ (Vikram Sehajpal) : ਬ੍ਰਿਟੇਨ ਦੇ ਪ੍ਰਿੰਸ ਚਾਰਲਸ ਨੇ ਅੱਜ 14 ਨਵੰਬਰ ਨੂੰ ਮੁੰਬਈ ਵਿੱਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮਦਿਨ ਮਨਾਇਆ। ਪ੍ਰਿੰਸ ਚਾਰਲਸ 3 ਦਿਨਾਂ ਦੌਰੇ ਲਈ ਭਾਰਤ ਆਏ ਹਨ। ਦੌਰੇ ਦੇ ਪਹਿਲੇ ਦਿਨ ਉਹ ਦਿੱਲੀ ਸਥਿਤ ਗੁਰੂਦੁਆਰਾ ਬੰਗਲਾ ਸਾਹਿਬ ਵਿਖੇ ਨਕਮਸਤਕ ਹੋਏ ਸਨ ਅਤੇ ਉੱਥੇ ਉਨ੍ਹਾਂ ਲੰਗਰ ਪਕਾਉਣ ਦੀ ਸੇਵਾ ਵੀ ਕੀਤੀ। ਪ੍ਰਿੰਸ ਚਾਰਲਸ ਨੇ ਆਪਣ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਮੁੰਬਈ (Vikram Sehajpal) : ਬ੍ਰਿਟੇਨ ਦੇ ਪ੍ਰਿੰਸ ਚਾਰਲਸ ਨੇ ਅੱਜ 14 ਨਵੰਬਰ ਨੂੰ ਮੁੰਬਈ ਵਿੱਚ ਸਕੂਲੀ ਬੱਚਿਆਂ ਨਾਲ ਆਪਣਾ 71ਵਾਂ ਜਨਮਦਿਨ ਮਨਾਇਆ। ਪ੍ਰਿੰਸ ਚਾਰਲਸ 3 ਦਿਨਾਂ ਦੌਰੇ ਲਈ ਭਾਰਤ ਆਏ ਹਨ। ਦੌਰੇ ਦੇ ਪਹਿਲੇ ਦਿਨ ਉਹ ਦਿੱਲੀ ਸਥਿਤ ਗੁਰੂਦੁਆਰਾ ਬੰਗਲਾ ਸਾਹਿਬ ਵਿਖੇ ਨਕਮਸਤਕ ਹੋਏ ਸਨ ਅਤੇ ਉੱਥੇ ਉਨ੍ਹਾਂ ਲੰਗਰ ਪਕਾਉਣ ਦੀ ਸੇਵਾ ਵੀ ਕੀਤੀ। ਪ੍ਰਿੰਸ ਚਾਰਲਸ ਨੇ ਆਪਣੇ ਇਸ ਦੌਰੇ ਦੌਰਾਨ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੇ ਨਾਲ ਰਾਸ਼ਟਰਪਤੀ ਭਵਨ ਵਿੱਚ ਮੁਲਾਕਾਤ ਕੀਤੀ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਰਾਸ਼ਟਰਪਤੀ ਨੇ ਕਿਹਾ ਕਿ ਭਾਰਤ ਅਤੇ ਯੂਨਾਈਟਿਡ ਕਿੰਗਡਮ ਇਤਿਹਾਸਕ ਸਬੰਧਾਂ ਅਤੇ ਲੋਕਤੰਤਰ ਦੇ ਸਾਂਝੇ ਕਦਰਾਂ ਕੀਮਤਾਂ, ਕਾਨੂੰਨ ਦਾ ਸ਼ਾਸਨ ਅਤੇ ਬਹੁ-ਸਭਿਆਚਾਰਕ ਸਮਾਜ ਦੇ ਸਤਿਕਾਰ ਨਾਲ ਬੰਨ੍ਹੇ ਕੁਦਰਤੀ ਭਾਈਵਾਲ ਹਨ।ਰਾਸ਼ਟਰਪਤੀ ਨੇ ਪ੍ਰਿੰਸ ਆਫ਼ ਵੇਲਜ਼ ਨੂੰ ਕਾਮਨਲੈਥ ਦੇ ਮੁਖੀ ਵਜੋਂ ਚੁਣੇ ਜਾਣ ਤੇ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਭਾਰਤ ਕਾਮਨਵੈਲਥ ਨੂੰ ਇੱਕ ਮਹੱਤਵਪੂਰਨ ਸਮੂਹ ਮੰਨਦਾ ਹੈ ਜੋ ਸਮਾਲ ਆਈਲੈਂਡ ਵਿਕਾਸਸ਼ੀਲ ਰਾਜਾਂ ਸਮੇਤ ਵੱਡੀ ਗਿਣਤੀ ਦੇ ਦੇਸ਼ਾਂ ਦੀਆਂ ਚਿੰਤਾਵਾਂ ਦੀ ਆਵਾਜ਼ ਬਣਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!