|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੇਸ਼ੀ ਲਈ ਲਿਆਂਦਾ ਕੈਦੀ ਪੁਲਿਸ ਦੀ ਗ੍ਰਿਫ਼ਤ ’ਚੋਂ ਹੋਇਆ ਫਰਾਰ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਸੈਸ਼ਨ ਕੋਰਟ ’ਚ ਪੇਸ਼ੀ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ ’ਚੋਂ ਚਕਮਾ ਦੇ ਕੇ ਪਹਿਲੀ ਮੰਜ਼ਿਲ ਤੋਂ ਛਲਾਂਗ ਲਗਾ ਕੇ ਫ਼ਰਾਰ ਹੋ ਗਿਆ ਸੀ। ਜਾਣਕਾਰੀ ਮੁਤਾਬਕ ਕੈਦੀ ਦੀ ਪਛਾਣ ਵਰਿੰਦਰ ਕੁਮਾਰ ਪੁੱਤਰ ਬੂਟਾ ਰਾਮ ਨਿਵਾਸੀ ਭਟਨੂਰਾ ਕਲਾਂ ਥਾਣਾ ਭੋਗਪੁਰ ਦੇ ਤੌਰ ’ਤੇ ਹੋਈ ਹੈ। ਇਸ ’ਤੇ ਕੁਝ ਸਮਾਂ ਪਹਿਲਾਂ ਹੀ ਲੁੱਟ-ਖੋਹ ਦੇ ਮਾਮਲੇ ਦ

NRI Post Desk · 1693 ਦਿਨ ਪਹਿਲਾਂ · ਅੱਪਡੇਟ 1693 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਸੈਸ਼ਨ ਕੋਰਟ ’ਚ ਪੇਸ਼ੀ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ ’ਚੋਂ ਚਕਮਾ ਦੇ ਕੇ ਪਹਿਲੀ ਮੰਜ਼ਿਲ ਤੋਂ ਛਲਾਂਗ ਲਗਾ ਕੇ ਫ਼ਰਾਰ ਹੋ ਗਿਆ ਸੀ। ਜਾਣਕਾਰੀ ਮੁਤਾਬਕ ਕੈਦੀ ਦੀ ਪਛਾਣ ਵਰਿੰਦਰ ਕੁਮਾਰ ਪੁੱਤਰ ਬੂਟਾ ਰਾਮ ਨਿਵਾਸੀ ਭਟਨੂਰਾ ਕਲਾਂ ਥਾਣਾ ਭੋਗਪੁਰ ਦੇ ਤੌਰ ’ਤੇ ਹੋਈ ਹੈ। ਇਸ ’ਤੇ ਕੁਝ ਸਮਾਂ ਪਹਿਲਾਂ ਹੀ ਲੁੱਟ-ਖੋਹ ਦੇ ਮਾਮਲੇ ਦਰਜ ਕੀਤੇ ਗਏ ਸੀ, ਜਿਸ ਤੋਂ ਬਾਅਦ ਇਸ ਨੂੰ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਸੀ।

ਸੰਬੰਧਿਤ ਖ਼ਬਰਾਂ

ਅਦਾਲਤ ’ਚ ਪੇਸ਼ੀ ਲਈ ਲਿਆਂਦਾ ਗਿਆ ਸੀ ਅਤੇ ਇਸ ਨੂੰ ਪੇਸ਼ ਕਰਨ ਲਈ ਪਹਿਲੀ ਮੰਜ਼ਿਲ ’ਤੇ ਲਿਜਾਇਆ ਗਿਆ, ਜਿਥੋਂ ਉਹ ਭੱਜਣ ’ਚ ਕਾਮਯਾਬ ਹੋ ਗਿਆ ਸੀ। ਇਸ ਨੇ ਪਹਿਲੀ ਮੰਜ਼ਿਲ ਤੋਂ ਹੇਠਾਂ ਛਲਾਂਗ ਲਗਾ ਦਿੱਤੀ, ਜਿਸ ’ਤੇ ਲੋਕਾਂ ਨੇ ਰੌਲਾ ਪਾ ਦਿੱਤਾ। ਲੋਕਾਂ ਦਾ ਰੌਲਾ ਸੁਣਦੇ ਸਾਰ ਹੇਠਾਂ ਖੜ੍ਹੇ ਸਕਿਓਰਿਟੀ ਪੁਲਿਸ ਮੁਲਾਜ਼ਮ ਲਖਵੀਰ ਸਿੰਘ ਨੇ ਉਸ ਨੂੰ ਕਾਬੂ ਕਰ ਲਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!