|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਦੇ ਕਿਸੇ ਸਵਾਲ ਦਾ ਜਵਾਬ ਨਹੀਂ ਦੇਵਾਂਗਾ : ਤਿਵਾੜੀ

ਰੂਪਨਗਰ : ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਾ-ਸ੍ਰੀ ਅਨੰਦਪੁਰ ਸਾਹਿਬ ਨੈਸ਼ਨਲ ਹਾਈਵੇ ਦਾ ਕੰਮ ਜਲਦ ਸ਼ੁਰੂ ਕਰਵਾਉਣ ਲਈ ਉਨ੍ਹਾਂ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖੀ ਹੈ। ਇਹ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣਾ ਹੈ। ਤਿਵਾੜੀ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਹਲਕੇ ਵਿਚ ਇੰਡਸਟਰੀ

NRI Post Desk · 2261 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਰੂਪਨਗਰ : ਲੋਕ ਸਭਾ ਮੈਂਬਰ ਮਨੀਸ਼ ਤਿਵਾੜੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਬੰਗਾ-ਸ੍ਰੀ ਅਨੰਦਪੁਰ ਸਾਹਿਬ ਨੈਸ਼ਨਲ ਹਾਈਵੇ ਦਾ ਕੰਮ ਜਲਦ ਸ਼ੁਰੂ ਕਰਵਾਉਣ ਲਈ ਉਨ੍ਹਾਂ ਨੇ ਕੇਂਦਰੀ ਸੜਕ ਮੰਤਰੀ ਨਿਤਿਨ ਗਡਕਰੀ ਨੂੰ ਚਿੱਠੀ ਲਿਖੀ ਹੈ। ਇਹ ਕੰਮ ਪਹਿਲ ਦੇ ਆਧਾਰ 'ਤੇ ਕਰਵਾਉਣਾ ਹੈ। ਤਿਵਾੜੀ ਨੇ ਕਿਹਾ ਕਿ ਬੇਰੁਜ਼ਗਾਰੀ ਦੀ ਸਮੱਸਿਆ ਨੂੰ ਹੱਲ ਕਰਨ ਲਈ ਹਲਕੇ ਵਿਚ ਇੰਡਸਟਰੀ ਲੈ ਕੇ ਆਉਣ ਲਈ ਵੀ ਯਤਨ ਕੀਤੇ ਜਾਣਗੇ, ਜਿਸ ਨਾਲ ਹਲਕੇ ਵਿਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਕਿਹਾ ਕਿ ਰੋਪੜ ਜ਼ਿਲ੍ਹਾ ਇਕ ਇਤਿਹਾਸਕ ਜ਼ਿਲ੍ਹਾ ਹੈ ਅਤੇ ਇਥੇ ਧਾਰਮਿਕ ਸਥਾਨ ਬਹੁਤ ਜ਼ਿਆਦਾ ਹਨ। ਇਸ ਜ਼ਿਲ੍ਹੇ ਵਿਚ ਸੈਰ- ਸਪਾਟਾ ਨੂੰ ਉਤਸ਼ਾਹਿਤ ਕਰਨ ਲਈ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਕੀਤੀ ਜਾਵੇਗੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੇ ਰੋਪੜ ਹਲਕੇ ਵਿਚ ਸੈਰ-ਸਪਾਟਾ ਨੂੰ ਉਤਸ਼ਾਹਿਤ ਕੀਤਾ ਜਾਵੇਗਾ, ਜਿਸ ਨਾਲ ਰੋਪੜ ਜ਼ਿਲ੍ਹਾ ਸੈਰ-ਸਪਾਟਾ ਪੱਖੋਂ ਮਜ਼ਬੂਤ ਹੋਵੇਗਾ ਅਤੇ ਇਸ ਨਾਲ ਲੋਕਾਂ ਨੂੰ ਕਾਰੋਬਾਰ ਵੀ ਮਿਲੇਗਾ।

ਸੰਬੰਧਿਤ ਖ਼ਬਰਾਂ

ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੌਰਾਨ ਉਨ੍ਹਾਂ ਨੇ ਜੋ ਵੀ ਵਾਅਦੇ ਕੀਤੇ ਹਨ, ਉਹ ਪੂਰੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਿਚ ਧੜੇਬੰਦੀ ਨੂੰ ਖਤਮ ਕਰਕੇ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਆਪਣਾ ਨਵਾਂ ਬਿਜਲੀ ਵਿਭਾਗ ਦਾ ਕਾਰਜਭਾਰ ਨਾ ਸੰਭਾਲਣ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦੇ ਹੋਏ ਤਿਵਾੜੀ ਨੇ ਕਿਹਾ ਕਿ ਇਸ ਮਸਲੇ ਨੂੰ ਜਲਦ ਹੀ ਹੱਲ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਦਾ ਕਿਸਾਨਾਂ ਨੂੰ ਬਿਜਲੀ ਦੀ ਕਿੱਲਤ ਨਹੀਂ ਆਉਣ ਦਿੱਤੀ ਜਾਵੇਗੀ।ਸਾਬਕਾ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਤਿਵਾੜੀ 'ਤੇ ਚੋਣ ਖਰਚੇ ਚੋਣ ਕਮਿਸ਼ਨ ਦੀ ਮਿੱਥੀ ਹੱਦ ਤੋਂ ਜ਼ਿਆਦਾ ਕਰਨ ਦੇ ਲਗਾਏ ਗਏ ਦੋਸ਼ਾਂ ਦੇ ਬਾਰੇ ਤਿਵਾੜੀ ਨੇ ਕਿਹਾ ਕਿ ਉਹ ਚੰਦੂਮਾਜਰਾ ਦਾ ਕੋਈ ਵੀ ਸਵਾਲ ਦਾ ਜਵਾਬ ਨਹੀਂ ਦੇਣਗੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਅਤੇ ਸਰਕਾਰ ਪੂਰੀ ਤਰ੍ਹਾਂ ਮਜ਼ਬੂਤ ਹੈ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਚੰਗਾ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਵਰਿੰਦਰ ਸਿੰਘ ਢਿੱਲੋਂ, ਸੂਬਾ ਸਕੱਤਰ ਅਮਰਜੀਤ ਸਿੰਘ ਭੁੱਲਰ, ਸੁਖਦੇਵ ਸਿੰਘ ਇੰਟਕ ਸੂਬਾ ਆਗੂ, ਰਾਜੀਵ ਭਨੋਟ, ਐਡਵੋਕੇਟ ਪਰਮਜੀਤ ਸਿੰਘ ਪੰਮਾ, ਬਲਾਕ ਰੋਪੜ ਕਾਂਗਰਸ ਦੇ ਪ੍ਰਧਾਨ ਜਰਨੈਲ ਸਿੰਘ ਕਾਬੜਵਾਲ, ਮਾਸਟਰ ਅਵਤਾਰ ਸਿੰਘ ਲੋਧੀਮਾਜਰਾ, ਚਰਨਜੀਤ ਸਿੰਘ ਚੰਨੀ, ਮੋਹਿਤ ਸ਼ਰਮਾ, ਗੁਰਜੰਟ ਸਿੰਘ, ਪਰਮਿੰਦਰ ਸਿੰਘ ਪਿੰਕਾ, ਰਾਜੇਸ਼ ਕੁਮਾਰ, ਐਮਸੀ ਗੁਰਮੀਤ ਰਿੰਕੂ, ਬਲਾਕ ਸੰਮਤੀ ਮੈਂਬਰ ਰਮਨਜੀਤ ਸਿੰਘ ਆਦਿ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!