|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਜੇਲ੍ਹ ਮੰਤਰੀ ਦੇ ਸਿਵਲ ਹਸਪਤਾਲ ਦਾਖਲ ਹੁੰਦੇ ਸਾਰ ਹੀ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਵਲੋਂ ਜ਼ੋਰਦਾਰ ਪ੍ਰਦਰਸ਼ਨ

ਲੁਧਿਆਣਾ : ਕੇਂਦਰੀ ਜੇਲ੍ਹ 'ਚ ਹੋਈ ਹਿੰਸਾ ਮਾਮਲੇ 'ਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ਼ੁੱਕਰਵਾਰ ਦੁਪਹਿਰੇ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚੇ। ਜੇਲ੍ਹ ਮੰਤਰੀ ਦੇ ਸਿਵਲ ਹਸਪਤਾਲ ਦਾਖਲ ਹੁੰਦੇ ਸਾਰ ਹੀ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸਿਵਲ ਹਸਪਤਾਲ ਪਹੁੰਚੇ ਜੇਲ੍ਹ ਮੰਤਰੀ ਨੇ ਅਧਿਕਾਰੀਆਂ ਕੋਲੋਂ ਇਸ ਮਾਮਲੇ ਸਬੰਧੀ ਜਾਣਕਾਰੀ ਲਈ।ਇਸ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ : ਕੇਂਦਰੀ ਜੇਲ੍ਹ 'ਚ ਹੋਈ ਹਿੰਸਾ ਮਾਮਲੇ 'ਚ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸ਼ੁੱਕਰਵਾਰ ਦੁਪਹਿਰੇ ਲੁਧਿਆਣਾ ਦੇ ਸਿਵਲ ਹਸਪਤਾਲ ਪਹੁੰਚੇ। ਜੇਲ੍ਹ ਮੰਤਰੀ ਦੇ ਸਿਵਲ ਹਸਪਤਾਲ ਦਾਖਲ ਹੁੰਦੇ ਸਾਰ ਹੀ ਕੈਦੀਆਂ ਦੇ ਪਰਿਵਾਰਕ ਮੈਂਬਰਾਂ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸਿਵਲ ਹਸਪਤਾਲ ਪਹੁੰਚੇ ਜੇਲ੍ਹ ਮੰਤਰੀ ਨੇ ਅਧਿਕਾਰੀਆਂ ਕੋਲੋਂ ਇਸ ਮਾਮਲੇ ਸਬੰਧੀ ਜਾਣਕਾਰੀ ਲਈ।ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਮੰਗ ਕੀਤੀ ਕਿ ਇਸ ਕੇਸ ਵਿਚ ਜੇਲ੍ਹ ਅਧਿਕਾਰੀਆਂ ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ ਕੀਤਾ ਜਾਵੇ। ਹਾਲਾਤ ਨੂੰ ਦੇਖਦਿਆਂ ਲੁਧਿਆਣਾ ਪੁਲਿਸ ਨੇ ਸਿਵਲ ਹਸਪਤਾਲ ਦੀ ਸੁਰੱਖਿਆ ਵਧਾਉਂਦਿਆਂ ਹਸਪਤਾਲ ਨੂੰ ਪੁਲਿਸ ਛਾਉਣੀ 'ਚ ਤਬਦੀਲ ਕਰ ਦਿੱਤਾ ਹੈ ਤੇ ਲੋਕਾਂ ਦਾ ਆਉਣਾ ਬੰਦ ਕਰ ਦਿੱਤਾ ਹੈ। ਹਾਲ ਦੀ ਘੜੀ ਕੋਈ ਹਿੰਸਾ ਤਾਂ ਨਹੀਂ ਵਾਪਰੀ, ਪਰ ਸਥਿਤੀ ਤਣਾਅਪੂਰਨ ਕਹੀ ਜਾ ਸਕਦੀ ਹੈ।

ਸੰਬੰਧਿਤ ਖ਼ਬਰਾਂ

ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਨਿਆਇਕ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਦੀ ਸੁਰੱਖਿਆ ਸਬੰਧੀ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਜਿਸ ਲਈ ਕੇਂਦਰ ਸਰਕਾਰ ਨਾਲ ਵੀ ਰਾਬਤਾ ਕਾਇਮ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਵਿਚ ਦੋ ਧੜਿਆਂ ਵਿਚਕਾਰ ਕੋਈ ਝੜਪ ਨਹੀਂ ਹੋਈ ਸੀ ਬਲਕਿ ਕੈਦੀਆਂ ਵਲੋਂ ਬਗ਼ਾਵਤ ਕੀਤੀ ਗਈ ਸੀ। ਰੰਧਾਵਾ ਨੇ ਮੰਨਿਆ ਕਿ ਜੇਲ੍ਹ 'ਚ ਮੁਲਾਜ਼ਮਾਂ ਦੀ ਭਾਰੀ ਕਮੀ ਹੈ। ਨਾਲ ਹੀ ਉਨ੍ਹਾਂ ਸਰਕਾਰ 'ਤੇ ਜੇਲ੍ਹ 'ਚ ਸਾਰੇ ਪ੍ਰਬੰਧ ਅਧੂਰੇ ਹੋਣ ਦੇ ਇਲਜ਼ਾਮ ਲਗਾਏ। ਜੇਲ੍ਹ ਤੋਂ ਹੋਏ ਫੇਸਬੁੱਕ ਲਾਈਵ ਸਬੰਧੀ ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾਵੇਗੀ।ਦੂਸਰੇ ਪਾਸੇ ਸਿਮਰਜੀਤ ਸਿੰਘ ਬੈਂਸ ਨੇ ਕਿਹਾ ਕਿ ਅਜੀਤ ਸਿੰਘ ਬੇਕਸੂਰ ਸੀ।

ਪੁਲਿਸ ਨੇ ਗੋਲ਼ੀ ਮਾਰ ਕੇ ਉਸ ਦਾ ਕਤਲ ਕੀਤਾ ਹੈ। ਇਸ ਲਈ ਦੋਸ਼ੀ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਲ੍ਹ ਮੰਤਰੀ ਨੂੰ ਜੇਲ੍ਹ ਦੀ ਸੀਸੀਟੀਵੀ ਫੁਟੇਜ ਚੈੱਕ ਕਰਨੀ ਚਾਹੀਦੀ ਹੈ। ਇਸ ਸਬੰਧੀ ਜੇਲ੍ਹ ਮੰਤਰੀ ਨੇ ਡੀਸੀ ਲੁਧਿਆਣਾ ਦੀ ਡਿਊਟੀ ਲਗਾਈ ਹੈ ਕਿ ਉਹ ਜੇਲ੍ਹ ਵਿਚ ਫੁਟੇਜ ਚੈੱਕ ਕਰ ਕੇ ਉਸ ਦੇ ਆਧਾਰ 'ਤੇ ਰਿਪੋਰਟ ਤਿਆਰ ਕਰ ਕੇ ਸਰਕਾਰ ਨੂੰ ਸੌਂਪਣ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!