|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨਾਗਰਿਕਤਾ ਸੋਧ ਬਿੱਲ ਦਾ ਅਸਾਮ ਵਿੱਚ ਜ਼ਬਰਦਸਤ ਵਿਰੋਧ, ਕਈਂ ਥਾਵਾਂ 'ਤੇ ਪ੍ਰਦਰਸ਼ਨ

ਅਸਾਮ (Vikram Sehajpal) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਨਾਗਰਿਕਤਾ ਸੋਧ ਬਿੱਲ ਪੇਸ਼ ਕਰ ਦਿੱਤਾ ਹੈ। ਪਹਿਲਾਂ ਹੀ ਅਸਾਮ ਦੇ ਕਈ ਇਲਾਕਿਆਂ ਵਿਚ ਇਸ ਬਿੱਲ ਦਾ ਸਖ਼ਤ ਵਿਰੋਧ ਹੋ ਰਿਹਾ ਹੈ। ਕਈ ਥਾਵਾਂ 'ਤੇ ਅਸਾਮ ਬੰਦ ਦਾ ਐਲਾਨ ਕੀਤਾ ਗਿਆ ਹੈ। ਨਾਲੇ ਸੜਕਾਂ ਜਾਮ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਅਸਾਮ ਯੁਵਾ ਮੰਚ, ਆਲ ਅਸਾਮ ਸਟੂਡੈਂਟਸ ਯੂਨੀਅਨ, ਆਲ ਅਸ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅਸਾਮ (Vikram Sehajpal) : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿਚ ਨਾਗਰਿਕਤਾ ਸੋਧ ਬਿੱਲ ਪੇਸ਼ ਕਰ ਦਿੱਤਾ ਹੈ। ਪਹਿਲਾਂ ਹੀ ਅਸਾਮ ਦੇ ਕਈ ਇਲਾਕਿਆਂ ਵਿਚ ਇਸ ਬਿੱਲ ਦਾ ਸਖ਼ਤ ਵਿਰੋਧ ਹੋ ਰਿਹਾ ਹੈ। ਕਈ ਥਾਵਾਂ 'ਤੇ ਅਸਾਮ ਬੰਦ ਦਾ ਐਲਾਨ ਕੀਤਾ ਗਿਆ ਹੈ। ਨਾਲੇ ਸੜਕਾਂ ਜਾਮ ਕਰ ਦਿੱਤੀਆਂ ਹਨ। ਇਸਦੇ ਨਾਲ ਹੀ ਅਸਾਮ ਯੁਵਾ ਮੰਚ, ਆਲ ਅਸਾਮ ਸਟੂਡੈਂਟਸ ਯੂਨੀਅਨ, ਆਲ ਅਸਾਮ ਕੋਚ ਰਾਜਬੰਸ਼ੀ ਸਟੂਡੈਂਟ ਯੂਨੀਅਨ ਕੇਐਮਐਸਐਸ ਅਤੇ ਬੀਰ ਲੱਛੀ ਸੈਨਾ ਨੇ ਸਿਵਾਸਾਗਰ ਵਿਖੇ ਅਸਾਮ ਬੰਦ ਦਾ ਐਲਾਨ ਕੀਤਾ।

ਸੰਬੰਧਿਤ ਖ਼ਬਰਾਂ

ਮਹੱਤਵਪੂਰਣ ਗੱਲ ਇਹ ਹੈ ਕਿ ਪ੍ਰਦਰਸ਼ਨਕਾਰੀਆਂ ਨੇ ਟੋਰਕ, ਜੋਰਹਾਟ ਵਿੱਚ ਟਾਇਰ ਸਾੜ ਕੇ ਸੜਕਾਂ ਜਾਮ ਕਰ ਦਿੱਤੀਆਂ ਹਨ।ਸਦਨ 'ਚ ਅਮਿਤ ਸ਼ਾਹ ਨੇ ਨਾਗਰਿਕਤਾ ਸੋਧ ਬਿੱਲ ਪੇਸ਼ ਕੀਤਾ, ਜਿਸ ਮਗਰੋਂ ਇਸ 'ਤੇ ਚਰਚਾ ਜਾਰੀ ਹੈ ਤੇ ਕਾਂਗਰਸ ਸਮੇਤ ਕਈ ਸਿਆਸੀ ਦਲ ਇਸਦਾ ਵਿਰੋਧ ਕਰ ਰਹੇ ਹਨ। ਕਈ ਸਿਆਸੀ ਪਾਰਟੀਆਂ ਤੇ ਸੰਗਠਨਾਂ ਦੇ ਵਿਰੋਧ ਦੇ ਬਾਵਜੂਦ ਲੋਕ ਸਭਾ 'ਚ ਬਿੱਲ ਦੇ ਪਾਸ ਹੋਣ ਦੀ ਸੰਭਾਵਨਾ ਹੈ ਕਿਉਂਕਿ 545 ਮੈਂਬਰੀ ਸਦਨ 'ਚ ਭਾਜਪਾ ਦੇ 303 ਸਾਂਸਦ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!