|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PRTC ਬੱਸ ਨੇ 2 ਮੋਟਰਸਾਈਕਲ ਸਵਾਰਾਂ ਨੂੰ ਦਿੱਤਾ ਥਲੇ, ਦੋਵਾਂ ਦੀ ਹੋਈ ਮੌਤ

ਪਟਿਆਲਾ : ਪਟਿਆਲਾ ਦੇਵੀਗੜ੍ਹ ਰੋਡ ਤੇ ਪੈਂਦੀਆ ਜੋੜੀਆਂ ਸੜਕਾਂ ਵਿਖੇ ਤੜਕਸਾਰ ਪੀਆਰਟੀਸੀ ਬੱਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ ਜਿਸ ਦੌਰਾਨ ਦੋਵੇਂ ਮੋਟਰਸਾਈਕਲ ਚਾਲਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਪ੍ਰੀਤ ਸਿੰਘ 23 ਵਾਸੀ ਸਵਾਈ ਸਿੰਘ ਵਾਲਾ ਅਤੇ ਸ਼ਮਸ਼ੇਰ ਸਿੰਘ 20 ਵਾਸੀ ਕਿੱਕਲੀ ਵਾਲ ਅੱਜ ਦੇ ਵਜੋਂ ਹੋਈ ਹੈ। ਇਸ ਮੌਕੇ ਰਾਹ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਪਟਿਆਲਾ : ਪਟਿਆਲਾ ਦੇਵੀਗੜ੍ਹ ਰੋਡ ਤੇ ਪੈਂਦੀਆ ਜੋੜੀਆਂ ਸੜਕਾਂ ਵਿਖੇ ਤੜਕਸਾਰ ਪੀਆਰਟੀਸੀ ਬੱਸ ਨੇ ਦੋ ਮੋਟਰਸਾਈਕਲ ਸਵਾਰਾਂ ਨੂੰ ਕੁਚਲ ਦਿੱਤਾ ਜਿਸ ਦੌਰਾਨ ਦੋਵੇਂ ਮੋਟਰਸਾਈਕਲ ਚਾਲਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਗੁਰਪ੍ਰੀਤ ਸਿੰਘ 23 ਵਾਸੀ ਸਵਾਈ ਸਿੰਘ ਵਾਲਾ ਅਤੇ ਸ਼ਮਸ਼ੇਰ ਸਿੰਘ 20 ਵਾਸੀ ਕਿੱਕਲੀ ਵਾਲ ਅੱਜ ਦੇ ਵਜੋਂ ਹੋਈ ਹੈ। ਇਸ ਮੌਕੇ ਰਾਹਗੀਰਾਂ ਵੱਲੋਂ ਬੱਸ ਚਾਲਕ ਨੂੰ ਤੁਰੰਤ ਕਾਬੂ ਕਰ ਕੇ ਥਾਣਾ ਸਨੌਰ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਮ੍ਰਿਤਕ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੋਸਟਮਾਰਟਮ ਲਈ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਦੇ ਦੋਸਤ ਜਗਦੀਪ ਸਿੰਘ ਨੇ ਦੱਸਿਆ ਕਿ ਉਹ ਨਿੱਜੀ ਕੰਪਨੀ ਵਿਚ ਮਕੈਨਿਕ ਦਾ ਕੰਮ ਕਰਦੇ ਹਨ। ਅੱਜ ਸਵੇਰੇ ਜਗਦੀਪ ਅਤੇ ਸ਼ਮਸ਼ੇਰ ਦੋਵੇਂ ਪਿੰਡ ਤੋਂ ਇਕੱਠੇ ਕੰਮ 'ਤੇ ਜਾ ਰਹੇ ਸਨ ਜਦੋਂ ਹੀ ਇਹ ਜੋੜੀਆਂ ਸੜਕਾਂ 'ਤੇ ਪੁੱਜੇ ਤਾਂ ਮੂਹਰੇ ਜਾ ਰਹੇ ਇਕ ਵਾਹਨ ਕਾਰਨ ਉਹ ਉਸ ਨੂੰ ਓਵਰਟੇਕ ਕਰਨ ਲੱਗੇ।

ਇਸੇ ਦੌਰਾਨ ਸਾਹਮਣਿਓਂ ਆ ਰਹੀ ਬੱਸ ਵਿਚਕਾਰ ਟੱਕਰ ਹੋ ਗਈ। ਇਸ ਦੌਰਾਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਮੌਕੇ ਸੂਚਨਾ ਮਿਲਣ ਤੋ ਬਾਅਦ ਪੁੱਜੀ ਪੁਲਿਸ ਨੇ ਬੱਸ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!