|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PRTC ਬੱਸ ਚੋਰੀ ਕਰਨ ਵਾਲਾ ਕਾਬੂ

ਬਠਿੰਡਾ (ਰਾਘਵ) : ਇੱਥੇ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹੇ ਅਧੀਨ ਪੈਂਦੇ ਮੌੜ ਵਿਖੇ ਪੀ. ਆਰ. ਟੀ. ਸੀ. ਬੱਸ ਚੋਰੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ’ਤੇ ਪੁਲਸ ਨੇ ਮੁਸਤੈਦੀ ਵਰਤਦਿਆਂ 48 ਘੰਟਿਆਂ ‘ਚ ਮਾਮਲੇ ਦੀ ਮੁਕੰਮਲ ਜਾਂਚ ਉਪਰੰਤ ਸ਼ੱਕ ਦੇ ਆਧਾਰ 'ਤੇ ਅਮਨਿੰਦਰ ਸਿੰਘ (38) ਉਰਫ਼ ਲੰਬੂ ਪੁੱਤਰ ਬਲਬੀਰ ਸਿੰਘ ਵਾਸੀ ਆਸਾ ਪੱਟੀ, ਮੌੜ ਮੰ

NRI Post Desk · 487 ਦਿਨ ਪਹਿਲਾਂ · ਅੱਪਡੇਟ 487 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PRTC ਬੱਸ ਚੋਰੀ ਕਰਨ ਵਾਲਾ ਕਾਬੂ
📷 NRI Post Desk

ਬਠਿੰਡਾ (ਰਾਘਵ) : ਇੱਥੇ ਐੱਸ. ਐੱਸ. ਪੀ. ਅਮਨੀਤ ਕੌਂਡਲ ਨੇ ਦੱਸਿਆ ਕਿ ਬੀਤੇ ਦਿਨੀਂ ਜ਼ਿਲ੍ਹੇ ਅਧੀਨ ਪੈਂਦੇ ਮੌੜ ਵਿਖੇ ਪੀ. ਆਰ. ਟੀ. ਸੀ. ਬੱਸ ਚੋਰੀ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ’ਤੇ ਪੁਲਸ ਨੇ ਮੁਸਤੈਦੀ ਵਰਤਦਿਆਂ 48 ਘੰਟਿਆਂ ‘ਚ ਮਾਮਲੇ ਦੀ ਮੁਕੰਮਲ ਜਾਂਚ ਉਪਰੰਤ ਸ਼ੱਕ ਦੇ ਆਧਾਰ 'ਤੇ ਅਮਨਿੰਦਰ ਸਿੰਘ (38) ਉਰਫ਼ ਲੰਬੂ ਪੁੱਤਰ ਬਲਬੀਰ ਸਿੰਘ ਵਾਸੀ ਆਸਾ ਪੱਟੀ, ਮੌੜ ਮੰਡੀ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅਮਨੀਤ ਕੌਂਡਲ ਨੇ ਦੱਸਿਆ ਕਿ ਥਾਣਾ ਮੌੜ ਵਿੱਚ ਦਰਜ ਪੀ. ਆਰ. ਟੀ. ਸੀ. ਬੱਸ ਚੋਰੀ ਮਾਮਲੇ ਦੀ ਜਾਂਚ ਦੇ ਮੱਦੇਨਜ਼ਰ ਥਾਣਾ ਮੌੜ ਅਤੇ ਸੀ. ਆਈ. ਏ. ਸਟਾਫ-2 ਬਠਿੰਡਾ ਦੀਆਂ ਟੀਮਾਂ ਨੂੰ ਨਿਯੁਕਤ ਕੀਤਾ ਗਿਆ ਸੀ।

ਸੰਬੰਧਿਤ ਖ਼ਬਰਾਂ

ਟੀਮਾਂ ਵੱਲੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਅਤੇ ਹੋਰ ਤਕਨੀਕੀ ਅਤੇ ਮਨੁੱਖੀ ਸਰੋਤਾਂ ਰਾਹੀਂ ਜਾਂਚ ਅੱਗੇ ਵਧਾਈ ਗਈ। ਉਨ੍ਹਾਂ ਦੱਸਿਆ ਕਿ ਉਕਤ ਵਿਅਕਤੀ ਦੇ ਕਬਜ਼ੇ ਵਿੱਚੋਂ ਕੁੱਝ ਚਾਬੀਆਂ (ਜੋ ਪੀ. ਆਰ. ਟੀ. ਸੀ. ਬੱਸ ਦੀਆਂ ਚਾਬੀਆਂ ਵਰਗੀਆਂ ਹਨ) ਅਤੇ ਇੱਕ ਛੋਟੀ ਛੁਰੀ ਵੀ ਬਰਾਮਦ ਹੋਈ ਹੈ। ਬਠਿੰਡਾ ਪੁਲਸ ਵੱਲੋਂ ਅੱਗੇ ਦੀ ਕਾਨੂੰਨੀ ਕਾਰਵਾਈ ਜਾਰੀ ਹੈ। ਉਨ੍ਹਾਂ ਆਮ ਲੋਕਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਨਜ਼ਦੀਕੀ ਪੁਲਸ ਥਾਣੇ ਜਾਂ 112 'ਤੇ ਦੇਣ ਤਾਂ ਜੋ ਸ਼ਹਿਰ ‘ਚ ਅਮਨ-ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾ ਸਕੇ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!