|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

PSPCL ਦਾ ਫੈਸਲਾ : ਪੇਂਡੂ ਖੇਤਰਾਂ 'ਚ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਕੱਟ

ਨਿਊਜ਼ ਡੈਸਕ : ਪਾਵਰਕਾਮ ਨੇ ਕਣਕ ਦੀ ਵਾਢੀ ਦੇ ਸੀਜ਼ਨ ਦੇ ਚਲਦਿਆਂ ਦਿਨ ਵੇਲੇ ਪੇਂਡੂ ਖੇਤਰਾਂ 'ਚ ਬਿਜਲੀ ਸਪਲਾਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ ਤਾਂ ਜੋ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰੇ। ਦੱਸ ਦੇਈਏ ਕਿ ਤਕਰੀਬਨ ਹਰ ਸਾਲ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਖੇਤਾਂ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਇਸ ਦ

NRI Post Desk · 1695 ਦਿਨ ਪਹਿਲਾਂ · ਅੱਪਡੇਟ 1695 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
PSPCL ਦਾ ਫੈਸਲਾ : ਪੇਂਡੂ ਖੇਤਰਾਂ 'ਚ ਸਵੇਰੇ 9 ਵਜੇ ਤੋਂ ਸ਼ਾਮ 6 ਵਜੇ ਤੱਕ ਲੱਗੇਗਾ ਕੱਟ
📷 NRI Post Desk

ਨਿਊਜ਼ ਡੈਸਕ : ਪਾਵਰਕਾਮ ਨੇ ਕਣਕ ਦੀ ਵਾਢੀ ਦੇ ਸੀਜ਼ਨ ਦੇ ਚਲਦਿਆਂ ਦਿਨ ਵੇਲੇ ਪੇਂਡੂ ਖੇਤਰਾਂ 'ਚ ਬਿਜਲੀ ਸਪਲਾਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ ਤਾਂ ਜੋ ਕਣਕ ਦੀ ਫਸਲ ਨੂੰ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰੇ। ਦੱਸ ਦੇਈਏ ਕਿ ਤਕਰੀਬਨ ਹਰ ਸਾਲ ਕਣਕ ਦੀ ਫ਼ਸਲ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ। ਖੇਤਾਂ ਦੇ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਇਸ ਦਾ ਕਾਰਨ ਬਣਦੀਆਂ ਹਨ।

ਸੰਬੰਧਿਤ ਖ਼ਬਰਾਂ

ਪਾਵਰਕਾਮ ਨੇ ਕਿਹਾ ਹੈ ਕਿ ਕਿਸਾਨ ਹਾਈ ਟੈਂਸ਼ਨ ਲਾਈਨ ਹੇਠ ਕਣਕ ਦੇ ਬੰਡਲ ਨਾ ਲਗਾਉਣ, ਇਸ ਨਾਲ ਫ਼ਸਲ ਸੁਰੱਖਿਅਤ ਰਹੇਗੀ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸਾਨ ਆਪਣੀ ਜਾਗਰੂਕਤਾ ਨਾਲ ਫ਼ਸਲ ਦੀ ਰਾਖੀ ਕਰ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਹਿਲਾਂ ਆਪਣੀ ਪੱਕੀ ਹੋਈ ਫ਼ਸਲ ਦੀ ਕਟਾਈ ਖੇਤ ਵਿੱਚੋਂ ਲੰਘਦੀ ਲਾਈਨ ਦੇ ਹੇਠਾਂ ਤੋਂ ਕਰਨ ਤਾਂ ਜੋ ਕਣਕ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਤੋਂ ਸੁਰੱਖਿਅਤ ਰਹਿ ਸਕੀਏ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!