|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਲੋਕ ਭਲਾਈ ਸਕੀਮਾਂ ਨੂੰ ਪਾਰਦਰਸ਼ੀ ਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ : ਸੋਮ ਪ੍ਰਕਾਸ਼

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੱਲੋਂ ਅੱਜ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿਚ ਜ਼ਿਲਾ ਵਿਕਾਸ ਕੇਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਮੀਟ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ ਚਾਹਲ) : ਕੇਂਦਰੀ ਵਣਜ ਤੇ ਉਦਯੋਗ ਰਾਜ ਮੰਤਰੀ ਸ੍ਰੀ ਸੋਮ ਪ੍ਰਕਾਸ਼ ਵੱਲੋਂ ਅੱਜ ਜ਼ਿਲੇ ਵਿਚ ਚੱਲ ਰਹੀਆਂ ਵੱਖ-ਵੱਖ ਸਕੀਮਾਂ ਅਤੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੀ ਮੌਜੂਦਗੀ ਵਿਚ ਜ਼ਿਲਾ ਵਿਕਾਸ ਕੇਆਰਡੀਨੇਸ਼ਨ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਸੋਮ ਪ੍ਰਕਾਸ਼ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਦੀਆਂ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਲਾਗੂ ਕੀਤਾ ਜਾਵੇ ਅਤੇ ਇਨਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣਾ ਯਕੀਨੀ ਬਣਾਇਆ ਜਾਵੇ।

ਉਨਾਂ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜ ਜਲਦ ਮੁਕੰਮਲ ਕੀਤੇ ਜਾਣ, ਤਾਂ ਜੋ ਕਰੋੜਾਂ ਰੁਪਏ ਦੇ ਹੋਰ ਪ੍ਰਾਜੈਕਟ ਲਿਆਂਦੇ ਜਾ ਸਕਣ। ਉਨਾਂ ਅਧਿਕਾਰੀਆਂ ਨੂੰ ਬਲਾਕ ਵਾਈਜ਼ ਲਾਭਪਾਤਰੀਆਂ ਦੀਆਂ ਸੂਚੀਆਂ ਤਿਆਰ ਕਰਨ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਵਿਧਾਇਕਾਂ ਨੂੰ ਵੀ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦੇ ਰਹਿਣਾ ਚਾਹੀਦਾ ਹੈ, ਤਾਂ ਜੋ ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਹੋਣ ਦੇ ਨਾਲ-ਨਾਲ ਸਕੀਮਾਂ ਸੁਚਾਰੂ ਢੰਗ ਨਾਲ ਲਾਗੂ ਹੋ ਸਕਣ। ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੀ ਡਿੳੂਟੀ ਇਮਾਨਦਾਰੀ ਅਤੇ ਸੇਵਾ ਭਾਵਨਾ ਨਾਲ ਕਰਨ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਤੱਤਪਰ ਰਹਿਣ।

ਸੰਬੰਧਿਤ ਖ਼ਬਰਾਂ

ਇਸ ਦੌਰਾਨ ਉਨਾਂ ਐਮ. ਪੀ ਲੈਡ, ਆਟਾ-ਦਾਲ ਸਕੀਮ, ਕੌਮੀ ਸਮਾਜਿਕ ਸਹਾਇਤਾ ਪ੍ਰੋਗਰਾਮ, ਪ੍ਰਧਾਨ ਮੰਤਰੀ ਉੱਜਵਲਾ ਯੋਜਨਾ, ਬੇਟੀ ਬਚਾਓ ਬੇਟੀ ਪੜਾਓ, ਮਨਰੇਗਾ, ਸਰਵ ਸਿੱਖਿਆ ਅਭਿਆਨ, ਕੌਮੀ ਸਿਹਤ ਮਿਸ਼ਨ, ਆਯੂਸ਼ਮਾਨ ਭਾਰਤ, ਸਵੱਛ ਭਾਰਤ, ਦੀਨ ਦਿਆਲ ਉਪਾਧਿਆਏ ਗ੍ਰਾਮ ਜੋਤੀ ਯੋਜਨਾ, ਡਿਜੀਟਲ ਇੰਡੀਆ, ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ, ਸਾਂਸਦ ਆਦਰਸ਼ ਗ੍ਰਾਮ ਯੋਜਨਾ, ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਪੈਨਸ਼ਨਾਂ, ਨੈਸ਼ਨਲ ਰੂਰਲ ਡਰਿੰਕਿੰਗ ਵਾਟਰ ਪ੍ਰੋਗਰਾਮ, ਪੋਸ਼ਣ ਅਭਿਆਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਆਦਿ ਦਾ ਬਾਰੀਕੀ ਨਾਲ ਮੁਲਾਂਕਣ ਕੀਤਾ ਅਤੇ ਇਨਾਂ ਨੂੰ ਹੋਰ ਬਿਹਤਰ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਸਬੰਧਤ ਅਧਿਕਾਰੀਆਂ ਵੱਲੋਂ ਇਨਾਂ ਯੋਜਨਾਵਾਂ ਤਹਿਤ ਜ਼ਿਲੇ ਵਿਚ ਲਾਭਪਾਤਰੀਆਂ ਨੂੰ ਮੁਹੱਈਆ ਕਰਵਾਈਆਂ ਗਈਆਂ ਸੁਵਿਧਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ।

ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਸ ਮੌਕੇ ਕਿਹਾ ਕਿ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਨੂੰ ਜ਼ਿਲੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਪੂਰੀ ਗੰਭੀਰਤਾ ਵਿਖਾਈ ਜਾ ਰਹੀ ਹੈ ਅਤੇ ਇਸ ਬਾਰੇ ਸਬੰਧਤ ਵਿਭਾਗਾਂ ਤੋਂ ਲਗਾਤਾਰ ਰਿਵਿੳੂ ਵੀ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਯੋਗ ਲਾਭਪਾਤਰੀ ਇਨਾਂ ਦੇ ਲਾਭ ਤੋਂ ਵਾਂਝਾ ਨਾ ਰਹੇ। ਉਨਾਂ ਭਰੋਸਾ ਦਿਵਾਇਆ ਕਿ ਜ਼ਿਲੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅੰਦਰ ਮੁਕੰਮਲ ਕੀਤਾ ਜਾਵੇਗਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰਾਹੁਲ ਚਾਬਾ, ਐਸ. ਡੀ. ਐਮ ਫਗਵਾੜਾ ਸ. ਗੁਰਮੀਤ ਸਿੰਘ ਮੁਲਤਾਨੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਐਸ. ਪੀ. ਆਂਗਰਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ, ਐਸ. ਡੀ. ਐਮ ਕਪੂਰਥਲਾ ਸ੍ਰੀ ਵਰਿੰਦਰਪਾਲ ਸਿੰਘ ਬਾਜਵਾ, ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਐਮ ਭੁਲੱਥ ਸ. ਰਣਦੀਪ ਸਿੰਘ ਹੀਰ, ਐਸ. ਡੀ. ਐਮ ਫਗਵਾੜਾ ਸ. ਗੁਰਵਿੰਦਰ ਸਿੰਘ ਜੌਹਲ, ਜ਼ਿਲਾ ਮਾਲ ਅਫ਼ਸਰ ਸ੍ਰੀ ਪਰਮਜੀਤ ਸਿੰਘ ਸਹੋਤਾ, ਸਕੱਤਰ ਜ਼ਿਲਾ ਪ੍ਰੀਸ਼ਦ ਸ੍ਰੀ ਗੁਰਦਰਸ਼ਨ ਲਾਲ ਕੁੰਡਲ, ਉੱਪ ਅਰਥ ਤੇ ਅੰਕੜਾ ਸਲਾਹਕਾਰ ਮੈਡਮ ਰਾਣੀ ਤੋਂ ਇਲਾਵਾ ਸਮੂਹ ਬੀ. ਡੀ. ਪੀ. ਓਜ਼, ਈ. ਓਜ਼ ਅਤੇ ਵੱਖ-ਵੱਖ ਵਿਭਾਗਾਂ ਦੇ ਜ਼ਿਲਾ ਅਧਿਕਾਰੀ ਹਾਜ਼ਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!