|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 24 ਘੰਟਿਆਂ ਵਿਚ ਆਏ ਰਿਕਾਰਡ 2,526 ਮਾਮਲੇ, 63 ਮੌਤਾਂ

ਚੰਡੀਗੜ੍ਹ (NRI MEDIA) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,526 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 63 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ੍ਹ (NRI MEDIA) : ਬੀਤੇ 24 ਘੰਟਿਆਂ ਦੌਰਾਨ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 2,526 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 63 ਮੌਤਾਂ ਦਰਜ ਕੀਤੀਆਂ ਗਈਆਂ। ਅੱਜ ਦੇ ਵਾਧੇ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 74 ਹਜ਼ਾਰ ਤੋਂ ਪਾਰ ਹੋ ਗਈ ਹੈ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਸ਼ੁੱਕਵਾਰ ਨੂੰ ਜਾਰੀ ਕੀਤੇ ਗਏ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਕੁੱਲ ਗਿਣਤੀ 74,616 ਹੋ ਗਈ ਹੈ।

ਸੰਬੰਧਿਤ ਖ਼ਬਰਾਂ

ਹੁਣ ਤੱਕ ਇਸ ਵਾਇਰਸ ਦੀ ਲਾਗ ਕਾਰਨ 2,212 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 79 ਮਰੀਜ਼ਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਕੁੱਝ ਰਾਹਤ ਦੀ ਗੱਲ ਇਹ ਹੈ ਕਿ ਕੁੱਲ 74,616 ਮਰੀਜ਼ਾਂ ਵਿੱਚੋਂ 53,308 ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 19,096 ਐਕਟਿਵ ਮਾਮਲੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!