|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਰਾਣਾ ਬਲਾਚੌਰੀਆ ਹੱਤਿਆ ਮਾਮਲੇ 'ਚ 2 ਸ਼ੂਟਰਾਂ ਦੀ ਹੋਈ ਪਛਾਣ

ਮੁਹਾਲੀ (ਨੇਹਾ): ਕਬੱਡੀ ਪ੍ਰਮੋਟਰ ਰਾਣਾ ਬਲਚੌਰੀਆ ਦੇ ਕਤਲ ਮਾਮਲੇ ਵਿਚ ਐਸ. ਐਸ. ਪੀ. ਮੁਹਾਲੀ ਵਲੋਂ ਇਕ ਪ੍ਰੈਸ ਕਾਨਫ਼ਰੰਸ ਕਰ ਵੱਡੇ ਖੁਲਾਸੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਤਲ ਕਰਨ ਲਈ ਤਿੰਨ ਸ਼ੂਟਰ ਆਏ ਸਨ ਤੇ ਪੁਲਿਸ ਨੇ ਦੋ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਤਲ ਕੇਸ 'ਚ ਡੋਨੀ ਬੱਲ ਤੇ ਜੱਗੂ ਭਗਵਾਨਪੁ

NRI Post Desk · 347 ਦਿਨ ਪਹਿਲਾਂ · ਅੱਪਡੇਟ 347 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਰਾਣਾ ਬਲਾਚੌਰੀਆ ਹੱਤਿਆ ਮਾਮਲੇ 'ਚ 2 ਸ਼ੂਟਰਾਂ ਦੀ ਹੋਈ ਪਛਾਣ
📷 NRI Post Desk

ਮੁਹਾਲੀ (ਨੇਹਾ): ਕਬੱਡੀ ਪ੍ਰਮੋਟਰ ਰਾਣਾ ਬਲਚੌਰੀਆ ਦੇ ਕਤਲ ਮਾਮਲੇ ਵਿਚ ਐਸ. ਐਸ. ਪੀ. ਮੁਹਾਲੀ ਵਲੋਂ ਇਕ ਪ੍ਰੈਸ ਕਾਨਫ਼ਰੰਸ ਕਰ ਵੱਡੇ ਖੁਲਾਸੇ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕਤਲ ਕਰਨ ਲਈ ਤਿੰਨ ਸ਼ੂਟਰ ਆਏ ਸਨ ਤੇ ਪੁਲਿਸ ਨੇ ਦੋ ਸ਼ੂਟਰਾਂ ਦੀ ਪਛਾਣ ਕਰ ਲਈ ਹੈ, ਜੋ ਕਿ ਅੰਮ੍ਰਿਤਸਰ ਦੇ ਰਹਿਣ ਵਾਲੇ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਕਤਲ ਕੇਸ 'ਚ ਡੋਨੀ ਬੱਲ ਤੇ ਜੱਗੂ ਭਗਵਾਨਪੁਰੀਆ ਦੀ ਸ਼ਮੂਲੀਅਤ ਸਾਹਮਣੇ ਆਈ ਹੈ।

ਸੰਬੰਧਿਤ ਖ਼ਬਰਾਂ

ਇਸ ਦੇ ਨਾਲ ਹੀ ਆਦਿੱਤਿਆ ਕਪੂਰ, ਕਰਨ ਪਾਠਕ ਤੇ ਇਕ ਹੋਰ ਨੇ ਇਸ ਘਟਨਾ ਨੂੰ ਅੰਜ਼ਾਮ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਸਿੱਧੂ ਮੂਸੇਵਾਲਾ ਕਤਲ ਕੇਸ 'ਚ ਰਾਣਾ ਬਲਾਚੌਰੀਆਂ ਦਾ ਕੋਈ ਲੈਣਾ ਦੇਣਾ ਨਹੀਂ ਹੈ ਤੇ ਜੱਗੂ ਭਗਵਾਨਪੁਰੀਆ ਨਾਲ ਰਾਣਾ ਬਲਾਚੌਰੀਆਂ ਦੇ ਲਿੰਕ ਦੱਸੇ ਜਾ ਰਹੇ ਹਨ ਪਰ ਅਜੇ ਤੱਕ ਰਾਣਾ ਬਲਾਚੌਰੀਆਂ ਦਾ ਕਿਸੇ ਗੈਂਗਸਟਰ ਨਾਲ ਕੋਈ ਸੰਬੰਧ ਸਾਹਮਣੇ ਨਹੀਂ ਆਇਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!