|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ: ਗੁਰਦਾਸਪੁਰ 'ਚ ਥਾਣੇ ਦੇ ਬਾਹਰ ਹੋਇਆ ਵੱਡਾ ਧਮਾਕਾ, ਪੁਲਿਸ ਤੇ ਲੋਕਾਂ ਵਿੱਚ ਦਹਿਸ਼ਤ

ਗੁਰਦਾਸਪੁਰ (ਪਾਇਲ): ਗੁਰਦਾਸਪੁਰ ਵਿਚ ਬੀਤੀ ਰਾਤ ਉਸ ਸਮੇਂ ਦਹਿਸ਼ਚ ਫੈਲ ਗਈ ਜਦੋਂ ਥਾਣਾ ਸਿਟੀ ਗੁਰਦਾਸਪੁਰ ਦੇ ਬਾਹਰ ਜ਼ੋਰਦਾਰ ਧਮਾਕਾ ਹੋ ਗਿਆ। ਇਸ ਧਮਾਕੇ ਦਾ ਕਾਰਣ ਭਾਵੇਂ ਪੁਲਿਸ ਨੇ ਗੱਡੀ ਦਾ ਟਾਇਰ ਫਟਣਾ ਦੱਸਿਆ ਹੈ ਪਰ ਸਵੇਰੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵੀ ਵਾਇਰਲ ਹੋਈ ਹੈ, ਜਿਸ ਵਿਚ ਆਪਣੇ ਆਪ ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ ਦੱਸਣ ਵਾਲੇ ਗਰੁੱਪ ਨੇ ਇਸ ‘ਧਮਾਕੇ’ ਦ

NRI Post Desk · 368 ਦਿਨ ਪਹਿਲਾਂ · ਅੱਪਡੇਟ 368 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ: ਗੁਰਦਾਸਪੁਰ 'ਚ ਥਾਣੇ ਦੇ ਬਾਹਰ ਹੋਇਆ ਵੱਡਾ ਧਮਾਕਾ, ਪੁਲਿਸ ਤੇ ਲੋਕਾਂ ਵਿੱਚ ਦਹਿਸ਼ਤ
📷 NRI Post Desk

ਗੁਰਦਾਸਪੁਰ (ਪਾਇਲ): ਗੁਰਦਾਸਪੁਰ ਵਿਚ ਬੀਤੀ ਰਾਤ ਉਸ ਸਮੇਂ ਦਹਿਸ਼ਚ ਫੈਲ ਗਈ ਜਦੋਂ ਥਾਣਾ ਸਿਟੀ ਗੁਰਦਾਸਪੁਰ ਦੇ ਬਾਹਰ ਜ਼ੋਰਦਾਰ ਧਮਾਕਾ ਹੋ ਗਿਆ। ਇਸ ਧਮਾਕੇ ਦਾ ਕਾਰਣ ਭਾਵੇਂ ਪੁਲਿਸ ਨੇ ਗੱਡੀ ਦਾ ਟਾਇਰ ਫਟਣਾ ਦੱਸਿਆ ਹੈ ਪਰ ਸਵੇਰੇ ਸੋਸ਼ਲ ਮੀਡੀਆ ’ਤੇ ਇਕ ਪੋਸਟ ਵੀ ਵਾਇਰਲ ਹੋਈ ਹੈ, ਜਿਸ ਵਿਚ ਆਪਣੇ ਆਪ ਨੂੰ ਖਾਲਿਸਤਾਨ ਲਿਬਰੇਸ਼ਨ ਫੋਰਸ ਦੱਸਣ ਵਾਲੇ ਗਰੁੱਪ ਨੇ ਇਸ ‘ਧਮਾਕੇ’ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ। ਵਾਇਰਲ ਪੋਸਟ ’ਚ ਧਮਕੀਆਂ ਵੀ ਦਿੱਤੀਆਂ ਗਈਆਂ ਹਨ ਤੇ ਥਾਣਿਆਂ 'ਤੇ ਗ੍ਰਨੇਡ ਹਮਲੇ ਜਾਰੀ ਰੱਖਣ ਦੀ ਗੱਲ ਆਖੀ ਹੈ।

ਸੰਬੰਧਿਤ ਖ਼ਬਰਾਂ

ਹਾਲਾਂਕਿ ਪੁਲਿਸ ਨੇ ਇਸ ਪੋਸਟ ਨੂੰ ਪੂਰੀ ਤਰ੍ਹਾਂ ਫੇਕ ਅਤੇ ਗੁੰਮਰਾਹ ਕਰਨ ਵਾਲਾ ਕਰਾਰ ਦਿੱਤਾ ਹੈ। ਪੁਲਿਸ ਅਧਿਕਾਰੀਆਂ ਮੁਤਾਬਕ ਥਾਣੇ ਦੇ ਬਾਹਰ ਕੋਈ ਵੀ ਧਮਾਕਾ ਨਹੀਂ ਹੋਇਆ, ਬਲਕਿ ਰਾਤ ਸਮੇਂ ਇਕ ਟਰੱਕ ਦਾ ਟਾਇਰ ਫਟਣ ਦੀ ਆਵਾਜ਼ ਨੂੰ ਧਮਾਕਾ ਸਮਝ ਲਿਆ ਗਿਆ। ਪੁਲਿਸ ਨੇ ਇਹ ਵੀ ਦੱਸਿਆ ਕਿ ਟਾਇਰ ਫਟਣ ਦੌਰਾਨ ਉੱਡੇ ਕੰਕਰਾਂ ਕਾਰਨ ਇਕ ਮਹਿਲਾ ਮਾਮੂਲੀ ਜ਼ਖ਼ਮੀ ਹੋਈ ਹੈ ਪਰ ਕੋਈ ਵੀ ਧਮਾਕੇ ਜਿਹੀ ਘਟਨਾ ਨਹੀਂ ਵਾਪਰੀ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਸੋਸ਼ਲ ਮੀਡੀਆ ’ਤੇ ਫੈਲ ਰਹੀਆਂ ਅਫਵਾਹਾਂ ਤੋਂ ਬਚਣ ਅਤੇ ਸਿਰਫ਼ ਅਧਿਕਾਰਕ ਜਾਣਕਾਰੀ ’ਤੇ ਹੀ ਭਰੋਸਾ ਕਰਨ। ਇਸ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ ਕਿ ਅਤੇ ਫੇਕ ਪੋਸਟ ਕਿੱਥੋਂ ਅਤੇ ਕਿਸ ਨੇ ਵਾਇਰਲ ਕੀਤੀ ਹੈ, ਇਸ ਦਾ ਪਤਾ ਲਗਾਇਆ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ: ਗੁਰਦਾਸਪੁਰ 'ਚ ਥਾਣੇ ਦੇ ਬਾਹਰ ਹੋਇਆ ਵੱਡਾ ਧਮਾਕਾ, ਪੁਲਿਸ ਤੇ ਲੋਕਾਂ ਵਿੱਚ ਦਹਿਸ਼ਤ — NRI Post