|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਜਲੰਧਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ

ਜਲੰਧਰ (ਰਾਘਵ): ਦੋਸਤ ਦੀ ਜਨਮ ਦਿਨ ਪਾਰਟੀ ਤੋਂ ਵਾਪਸ ਆ ਰਹੇ 3 ਨੌਜਵਾਨਾਂ ਦੀ ਐਕਟਿਵਾ ਸਥਾਨਕ ਬੱਸ ਅੱਡੇ ਦੇ ਨੇੜੇ ਸਥਿਤ ਪ੍ਰੇਮ ਢਾਬੇ ਦੇ ਸਾਹਮਣੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਤੇ ਇਸ ਦਰਦਨਾਕ ਹਾਦਸੇ ਵਿਚ 20 ਤੋਂ 23 ਸਾਲ ਦੀ ਉਮਰ ਦੇ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 22 ਸਾਲਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਵਿਚ

NRI Post Desk · 481 ਦਿਨ ਪਹਿਲਾਂ · ਅੱਪਡੇਟ 481 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਜਲੰਧਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਦੀ ਮੌਤ
📷 NRI Post Desk

ਜਲੰਧਰ (ਰਾਘਵ): ਦੋਸਤ ਦੀ ਜਨਮ ਦਿਨ ਪਾਰਟੀ ਤੋਂ ਵਾਪਸ ਆ ਰਹੇ 3 ਨੌਜਵਾਨਾਂ ਦੀ ਐਕਟਿਵਾ ਸਥਾਨਕ ਬੱਸ ਅੱਡੇ ਦੇ ਨੇੜੇ ਸਥਿਤ ਪ੍ਰੇਮ ਢਾਬੇ ਦੇ ਸਾਹਮਣੇ ਬਿਜਲੀ ਦੇ ਖੰਭੇ ਨਾਲ ਟਕਰਾ ਗਈ ਤੇ ਇਸ ਦਰਦਨਾਕ ਹਾਦਸੇ ਵਿਚ 20 ਤੋਂ 23 ਸਾਲ ਦੀ ਉਮਰ ਦੇ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ 22 ਸਾਲਾ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਸ ਨੂੰ ਇਕ ਨਿੱਜੀ ਹਸਪਤਾਲ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿਚ ਨੌਜਵਾਨਾਂ ਦੀ ਐਕਟਿਵਾ ਵੀ ਬੁਰੀ ਤਰ੍ਹਾਂ ਨੁਕਸਾਨੀ ਗਈ।

ਸੰਬੰਧਿਤ ਖ਼ਬਰਾਂ

ਬੱਸ ਅੱਡਾ ਪੁਲਸ ਚੌਕੀ ਦੇ ਇੰਚਾਰਜ ਮਹਿੰਦਰ ਸਿੰਘ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਉਕਤ ਹਾਦਸਾ ਸੋਮਵਾਰ ਸਵੇਰੇ ਤੜਕੇ 4.30 ਤੋਂ 5 ਵਜੇ ਦੇ ਵਿਚਕਾਰ ਵਾਪਰਿਆ। ਤਿੰਨੋਂ ਨੌਜਵਾਨ ਐਕਟਿਵਾ ਨੰਬਰ ਪੀ ਬੀ 08 ਐੱਫ. ਈ.-0904 ’ਤੇ ਸਵਾਰ ਸਨ। ਹਾਦਸੇ ਦਾ ਕਾਰਨ ਨੌਜਵਾਨਾਂ ਦੀ ਤੇਜ਼ ਰਫਤਾਰ ਐਕਟਿਵਾ ਦੱਸੀ ਜਾ ਰਹੀ ਹੈ। ਤਿੰਨੋਂ ਨੌਜਵਾਨ ਸੋਫੀ ਪਿੰਡ ਨੇੜੇ ਪਿੰਡ ਅਲੀਪੁਰ ਵਾਲੇ ਪਾਸੇ ਤੋਂ ਆ ਰਹੇ ਸਨ ਤੇ ਉਨ੍ਹਾਂ ਨੇ ਆਪਣੇ-ਆਪਣੇ ਘਰ ਜਾਣਾ ਸੀ। ਚੌਕੀ ਇੰਚਾਰਜ ਦੱਸਿਆ ਕਿ ਮ੍ਰਿਤਕਾਂ ਦੀ ਪਛਾਣ ਵੰਸ਼ ਪੁੱਤਰ ਦੀਪਕ ਕੁਮਾਰ ਵਾਸੀ ਮਕਾਨ ਨੰਬਰ-1110 ਵਾਲਮੀਕਿ ਮੁਹੱਲਾ ਗੜ੍ਹਾ ਥਾਣਾ ਡਵੀਜ਼ਨ ਨੰਬਰ-7 ਜਲੰਧਰ ਤੇ ਸੁਨੀਲ ਕੁਮਾਰ ਸ਼ੀਲਾ ਪੁੱਤਰ ਵਿਜੇ ਕੁਮਾਰ ਵਾਸੀ ਪਿੰਡ ਸੰਸਾਰਪੁਰ ਥਾਣਾ ਜਲੰਧਰ ਕੈਂਟ ਵਜੋਂ ਹੋਈ ਹੈ ਜਦੋਂਕਿ ਜ਼ਖਮੀ ਨੌਜਵਾਨ ਦਾ ਨਾਂ ਚੇਤਨ ਪੁੱਤਰ ਵਿਕਾਸ ਕੁਮਾਰ ਵਾਸੀ ਮਕਾਨ ਨੰਬਰ-1124 ਵਾਲਮੀਕਿ ਮੁਹੱਲਾ ਗੜ੍ਹਾ ਜਲੰਧਰ ਦੱਸਿਆ ਗਿਆ ਹੈ। ਬੱਸ ਅੱਡਾ ਚੌਕੀ ਦੀ ਪੁਲਸ ਨੇ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਮ੍ਰਿਤਕ ਨੌਜਵਾਨਾਂ ਵੰਸ਼ ਅਤੇ ਸ਼ੀਲਾ ਦਾ ਸਿਵਲ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਤੇ ਲਾਸ਼ਾਂ ਰਿਸ਼ਤੇਦਾਰਾਂ ਨੂੰ ਸੌਂਪ ਦਿੱਤੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!