|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ ਵੱਲੋਂ ਕਿਸਾਨਾਂ ਤੋਂ ਮਾਰਚ 2020 'ਚ ਦਿੱਤੇ ਜਾਣ ਵਾਲੇ ਐਵਾਰਡਾਂ ਲਈ ਅਰਜ਼ੀਆਂ ਦੀ ਕੀਤੀ ਮੰਗ

ਲੁਧਿਆਣਾ (ਇੰਦਰਜੀਤ ਸਿੰਘ) : ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੂਬੇ ਦੇ ਕਿਸਾਨਾਂ ਤੋਂ ਮਾਰਚ 2020 'ਚ ਦਿੱਤੇ ਜਾਣ ਵਾਲੇ ਐਵਾਰਡਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਦੱਸਿਆ ਕਿ ਕਿਸਾਨ 10 ਜਨਵਰੀ ਤਕ ਫਾਰਮ ਭੇਜ ਸਕਦੇ ਹਨ। ਕੁੱਲ ਛੇ ਵਰਗਾਂ 'ਚ ਐਵਾਰਡ ਦਿੱਤੇ ਜਾਣੇ ਹਨ, ਜਿਨ੍

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਲੁਧਿਆਣਾ (ਇੰਦਰਜੀਤ ਸਿੰਘ) : ਪੰਜਾਬ ਖੇਤੀਬਾੜ੍ਹੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੂਬੇ ਦੇ ਕਿਸਾਨਾਂ ਤੋਂ ਮਾਰਚ 2020 'ਚ ਦਿੱਤੇ ਜਾਣ ਵਾਲੇ ਐਵਾਰਡਾਂ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜਸਕਰਨ ਸਿੰਘ ਮਾਹਲ ਨੇ ਦੱਸਿਆ ਕਿ ਕਿਸਾਨ 10 ਜਨਵਰੀ ਤਕ ਫਾਰਮ ਭੇਜ ਸਕਦੇ ਹਨ। ਕੁੱਲ ਛੇ ਵਰਗਾਂ 'ਚ ਐਵਾਰਡ ਦਿੱਤੇ ਜਾਣੇ ਹਨ, ਜਿਨ੍ਹਾਂ 'ਚੋਂ ਪਹਿਲਾ ਮੁੱਖ ਮੰਤਰੀ ਖੇਤੀ ਐਵਾਰਡ ਹੈ। ਦੂਜਾ ਮੁੱਖ ਮੰਤਰੀ ਬਾਗਬਾਨੀ ਐਵਾਰਡ, ਬਾਗ਼ਬਾਨੀ ਦੇ ਖੇਤਰ 'ਚ ਵਿਸ਼ੇਸ਼ ਪ੍ਰਾਪਤੀਆਂ ਕਰਨ ਵਾਲੇ ਉਦਮੀ ਕਿਸਾਨ ਨੂੰ ਦਿੱਤਾ ਜਾਵੇਗਾ। ਸੀਆਰਆਈ ਪੰਪਸ ਵੱਲੋਂ ਤਿੰਨ ਹੋਰ ਇਨਾਮ ਦਿੱਤੇ ਜਾਣਗੇ ਜਿਨ੍ਹਾਂ 'ਚੋਂ ਇਕ ਇਨਾਮ ਵਿਕਸਿਤ ਪਾਣੀ ਪ੍ਰਬੰਧ ਤਕਨੀਕ ਅਪਨਾਉਣ ਵਾਲੇ ਕਿਸਾਨ ਲਈ ਹੈ।ਇਸੇ ਲੜੀ 'ਚ ਅਗਲਾ ਇਨਾਮ ਵਿਕਸਿਤ ਖੇਤ ਮਸ਼ੀਨਰੀ ਅਪਨਾਉਣ ਵਾਲੇ ਕਿਸਾਨ ਲਈ ਤੇ ਜੈਵਿਕ ਖੇਤੀ ਨਾਲ ਜੁੜੇ ਕਿਸਾਨ ਲਈ ਹੈ।

ਸੰਬੰਧਿਤ ਖ਼ਬਰਾਂ

ਇਸ 'ਚ ਛੇਵਾਂ ਸਰਦਾਰਨੀ ਪ੍ਰਕਾਸ਼ ਕੌਰ ਸਰਾ ਯਾਦਗਾਰੀ ਐਵਾਰਡ ਖੇਤੀ, ਬਾਗਬਾਨੀ, ਫੁੱਲਾਂ ਦੀ ਖੇਤੀ ਅਤੇ ਸਹਾਇਕ ਧੰਦਿਆਂ 'ਚ ਮੋਹਰੀ ਉਦਮੀ ਕਿਸਾਨਾਂ ਨੂੰ ਦਿੱਤਾ ਜਾਵੇਗਾ।ਡਾ. ਜਸਕਰਨ ਸਿੰਘ ਮਾਹਲ ਨੇ ਦੱਸਿਆ ਕਿ ਆਉਣ ਵਾਲੇ ਮਾਰਚ 2020 'ਚ ਦਿੱਤੇ ਜਾਣ ਵਾਲੇ ਇੰਨਾਂ ਇਨਾਮਾਂ ਲਈ ਜਿਹੜੇ ਕਿਸਾਨ ਫਾਰਮ ਭਰਨਾ ਚਾਹੁੰਦੇ ਹਨ ਉਹ ਪੀਏਯੂ ਦੇ ਵੱਖ-ਵੱਖ ਜ਼ਿਲਿ੍ਆਂ 'ਚ ਸਥਿਤ ਕਿ੍ਸ਼ੀ ਵਿਗਿਆਨ ਕੇਂਦਰਾਂ ਦੇ ਡਿਪਟੀ ਡਾਇਰੈਕਟਰ, ਖੇਤਰੀ ਖੋਜ ਸਟੇਸ਼ਨ ਦੇ ਨਿਰਦੇਸ਼ਕ, ਜ਼ਿਲ੍ਹਾ ਪਸਾਰ ਮਾਹਿਰ, ਮੁੱਖ ਖੇਤੀਬਾੜੀ ਅਫ਼ਸਰ, ਬਾਗਬਾਨੀ ਦੇ ਡਿਪਟੀ ਡਾਇਰੈਕਟਰ ਤੇ ਪੀਏਯੂ ਦੇ ਪਸਾਰ ਸਿੱਖਿਆ ਡਾਇਰੈਕਟੋਰੇਟ ਤੋਂ ਇਹ ਫਾਰਮ ਹਾਸਲ ਕਰ ਸਕਦੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!