|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਅਕਾਲੀ ਆਗੂ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਰੰਧਾਵਾ ਗ੍ਰਿਫ਼ਤਾਰ

ਚੰਡੀਗੜ੍ਹ (ਨੇਹਾ): ਤਰਨ ਤਾਰਨ ਉਪ ਚੋਣ ਸਮੇਂ ਚਰਚਿਤ ਚਿਹਰਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਨੂੰ ਅੱਜ ਝਬਾਲ ਥਾਣੇ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਨੇ ਬਤੌਰ ਅਕਾਲੀ ਉਮੀਦਵਾਰ ਤਰਨ ਤਾਰਨ ਦੀ ਉਪ ਚੋਣ ਲੜੀ ਸੀ ਜਿਸ ’ਚ ਉਹ ਚੋਣ ਹਾਰ ਗਏ ਸਨ। ਵੇਰਵਿਆਂ ਅਨੁਸਾਰ ਕੰਚਨਪ੍ਰੀਤ ਕੌਰ ਅਦਾਲਤੀ ਹੁਕਮਾਂ

NRI Post Desk · 365 ਦਿਨ ਪਹਿਲਾਂ · ਅੱਪਡੇਟ 365 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਅਕਾਲੀ ਆਗੂ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਰੰਧਾਵਾ ਗ੍ਰਿਫ਼ਤਾਰ
📷 NRI Post Desk

ਚੰਡੀਗੜ੍ਹ (ਨੇਹਾ): ਤਰਨ ਤਾਰਨ ਉਪ ਚੋਣ ਸਮੇਂ ਚਰਚਿਤ ਚਿਹਰਾ ਰਹੀ ਸ਼੍ਰੋਮਣੀ ਅਕਾਲੀ ਦਲ ਦੀ ਮਹਿਲਾ ਆਗੂ ਕੰਚਨਪ੍ਰੀਤ ਕੌਰ ਨੂੰ ਅੱਜ ਝਬਾਲ ਥਾਣੇ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਕੰਚਨਪ੍ਰੀਤ ਕੌਰ ਦੀ ਮਾਤਾ ਸੁਖਵਿੰਦਰ ਕੌਰ ਨੇ ਬਤੌਰ ਅਕਾਲੀ ਉਮੀਦਵਾਰ ਤਰਨ ਤਾਰਨ ਦੀ ਉਪ ਚੋਣ ਲੜੀ ਸੀ ਜਿਸ ’ਚ ਉਹ ਚੋਣ ਹਾਰ ਗਏ ਸਨ। ਵੇਰਵਿਆਂ ਅਨੁਸਾਰ ਕੰਚਨਪ੍ਰੀਤ ਕੌਰ ਅਦਾਲਤੀ ਹੁਕਮਾਂ ’ਤੇ ਅੱਜ ਥਾਣਾ ਮਜੀਠਾ ’ਚ ਦਰਜ ਇੱਕ ਮਾਮਲੇ ਨੂੰ ਲੈ ਕੇ ਪੁਲੀਸ ਤਫ਼ਤੀਸ਼ ’ਚ ਸ਼ਾਮਲ ਹੋਈ ਸੀ।

ਸੰਬੰਧਿਤ ਖ਼ਬਰਾਂ

ਵੇਰਵਿਆਂ ਅਨੁਸਾਰ ਮਜੀਠਾ ਪੁਲੀਸ ਨੇ 12 ਨਵੰਬਰ ਨੂੰ ਦਰਜ ਕੇਸ ਦੇ ਸਬੰਧ ’ਚ ਕੰਚਨਪ੍ਰੀਤ ਕੌਰ ਤੋਂ ਕਈ ਘੰਟੇ ਪੁੱਛਗਿੱਛ ਕੀਤੀ ਅਤੇ ਉਸ ਮਗਰੋਂ ਹੀ ਝਬਾਲ ਪੁਲੀਸ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਪਤਾ ਲੱਗਿਆ ਹੈ ਕਿ ਝਬਾਲ ਪੁਲੀਸ ਵੱਲੋਂ ਕੰਚਨਪ੍ਰੀਤ ਕੌਰ ਨੂੰ 11 ਨਵੰਬਰ ਨੂੰ ਦਰਜ ਇੱਕ ਕੇਸ ’ਚ ਨਾਮਜ਼ਦ ਕੀਤਾ ਗਿਆ ਹੈ ਜਿਸ ’ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹੁਣ ਤੱਕ ਕੰਚਨਪ੍ਰੀਤ ਕੌਰ ‘ਤੇ ਪੰਜ ਕੇਸ ਦਰਜ ਹੋ ਚੁੱਕੇ ਹਨ।

ਤਰਨ ਤਾਰਨ ਉਪ ਚੋਣ ਦੌਰਾਨ ਹੀ ਕੰਚਨਪ੍ਰੀਤ ਕੌਰ ਰੂਪੋਸ਼ ਹੋ ਗਈ ਸੀ। ਸੂਤਰ ਦੱਸਦੇ ਹਨ ਕਿ ਉਹ ਰੂਪੋਸ਼ੀ ਦੌਰਾਨ ਦਿੱਲੀ ਵਿਚ ਰਹੀ। ਚਰਚੇ ਰਹੇ ਸਨ ਕਿ ਕੰਚਨਪ੍ਰੀਤ ਕੌਰ ਨੇਪਾਲ ਰਸਤੇ ਵਿਦੇਸ਼ ਚਲੀ ਗਈ ਹੈ ਪ੍ਰੰਤੂ ਅੱਜ ਉਨ੍ਹਾਂ ਦੀ ਗ੍ਰਿਫ਼ਤਾਰੀ ਨੇ ਸਭ ਅਟਕਲਾਂ ਨੂੰ ਵਿਰਾਮ ਦੇ ਦਿੱਤਾ ਹੈ। ਇਸੇ ਦੌਰਾਨ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਪੰਜਾਬ ਦੀ ਧੀ ’ਤੇ ਪਰਚਾ ਦਰਜ ਕਰਕੇ ਦਿੱਲੀ ਨੇ ਪੰਜਾਬੀਆਂ ਦੀ ਗ਼ੈਰਤ ਨੂੰ ਚੁਣੌਤੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇੱਕ ਧਰਮੀ ਫ਼ੌਜੀ ਦੀ ਲੜਕੀ ਨੂੰ ਪੁਲੀਸ ਨੇ ਝੂਠੇ ਕੇਸ ’ਚ ਨਾਮਜ਼ਦ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!