|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਨੀਤੀ ‘ਤੇ ਲਗਾਈ ਰੋਕ

ਚੰਡੀਗੜ੍ਹ (ਰਾਘਵ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਪਾਲਿਸੀ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਜਵਾਬ ਦੇਣ ਲਈ ਚਾਰ ਹਫਤਿਆਂ ਦਾ ਸਮਾਂ ਦਿੰਦਿਆਂ ਇਸ 'ਤੇ ਸਟੇਅ ਲਗਾ ਦਿੱਤਾ

NRI Post Desk · 479 ਦਿਨ ਪਹਿਲਾਂ · ਅੱਪਡੇਟ 479 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਨੀਤੀ ‘ਤੇ ਲਗਾਈ ਰੋਕ
📷 NRI Post Desk

ਚੰਡੀਗੜ੍ਹ (ਰਾਘਵ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਦੀ ‘ਲੈਂਡ ਪੂਲਿੰਗ ਨੀਤੀ’ ਖ਼ਿਲਾਫ਼ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਇਸ ਪਾਲਿਸੀ 'ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਪੰਜਾਬ ਸਰਕਾਰ ਦੀਆਂ ਦਲੀਲਾਂ ਨਾਲ ਸਹਿਮਤ ਨਹੀਂ ਹੋਈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਸਰਕਾਰ ਨੂੰ ਜਵਾਬ ਦੇਣ ਲਈ ਚਾਰ ਹਫਤਿਆਂ ਦਾ ਸਮਾਂ ਦਿੰਦਿਆਂ ਇਸ 'ਤੇ ਸਟੇਅ ਲਗਾ ਦਿੱਤਾ ਹੈ। ਇਸ ਨੀਤੀ ਖ਼ਿਲਾਫ਼ ਦਾਇਰ ਪਟੀਸ਼ਨ ’ਚ ਪੰਜਾਬ ਸਰਕਾਰ ਦੀ ਲੈਂਡ ਪੂਲਿੰਗ ਪਾਲਿਸੀ ਨੂੰ ‘ਭੌਂ ਪ੍ਰਾਪਤੀ ਐਕਟ 2013’ ਦੀ ਉਲੰਘਣਾ ਕਿਹਾ ਗਿਆ ਹੈ।

ਸੰਬੰਧਿਤ ਖ਼ਬਰਾਂ

ਅਦਾਲਤ ਨੇ ਸਰਕਾਰ ਨੂੰ ਪੁੱਛਿਆ ਹੈ ਕਿ ਕੀ ਇਹ ਨੀਤੀ ਲਿਆਉਣ ਤੋਂ ਪਹਿਲਾਂ ਵਾਤਾਵਰਣ ਅਤੇ ਸਮਾਜ ਉੱਤੇ ਪੈਣ ਵਾਲੇ ਪ੍ਰਭਾਵਾਂ ਦੀ ਸਮੀਖਿਆ ਕੀਤੀ ਹੈ? ਅਦਾਲਤ ਨੇ ਇਹ ਵੀ ਸਪੱਸ਼ਟੀਕਰਣ ਮੰਗਿਆ ਹੈ ਕਿ ਕੀ ਸਰਕਾਰ ਨੇ ਜ਼ਮੀਨ ਉੱਤੇ ਨਿਰਭਰ ਬੇਜ਼ਮੀਨੇ ਮਜ਼ਦੂਰਾਂ ਅਤੇ ਜ਼ਮੀਨ ‘ਤੇ ਨਿਰਭਰ ਲੋਕਾਂ ਦੇ ਮੁੜ ਵਸੇਬੇ ਦੇ ਪ੍ਰਬੰਧ ਕਰਨ ਲਈ ਕੋਈ ਸਕੀਮ ਬਣਾਈ ਹੈ? ਅਦਾਲਤ ਨੇ ਸਰਕਾਰ ਨੂੰ ਇਹ ਸਪੱਸ਼ਟ ਕਰਨ ਦੇ ਨਿਰਦੇਸ਼ ਦਿੱਤੇ ਕਿ ਕੀ ਲੈਂਡ ਪੂਲਿੰਗ ਨੀਤੀ 2025 ਨੂੰ ਲਾਗੂ ਕਰਨ ਤੋਂ ਪਹਿਲਾਂ ਸਮਾਜਿਕ ਅਤੇ ਵਾਤਾਵਰਣ ਪ੍ਰਭਾਵ ਮੁਲਾਂਕਣ ਕੀਤੇ ਗਏ ਸਨ। ਅਦਾਲਤ ਗੁਰਦੀਪ ਸਿੰਘ ਗਿੱਲ ਦੀ ਇਕ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ਨੇ ਨੀਤੀ ਦੀ ਕਾਨੂੰਨੀਤਾ ਅਤੇ ਲੁਧਿਆਣਾ ਦੇ ਫਗਲਾ ਪਿੰਡ ਵਿਚ ਜ਼ਮੀਨ ਮਾਲਕਾਂ ‘ਤੇ ਇਸਦੇ ਪ੍ਰਭਾਵ ‘ਤੇ ਸਵਾਲ ਚੁੱਕੇ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਲੈਂਡ ਪੂਲਿੰਗ ਨੀਤੀ ‘ਤੇ ਲਗਾਈ ਰੋਕ — NRI Post