|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ (ਨੇਹਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਇੱਕ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਕੰਪਲੈਕਸ ’ਚ ਬੰਬ ਰੱਖੇ ਹੋਣ ਦੀ ਧਮਕੀ ਦਿੱਤੀ ਗਈ ਸੀ। ਈਮੇਲ ਮਿਲਣ ਮਗਰੋਂ ਅਦਾਲਤ ਪ੍ਰਸ਼ਾਸਨ ਨੇ ਤੁਰੰਤ ਚੰਡੀਗੜ੍ਹ ਪੁਲੀਸ ਨੂੰ ਸੂਚਿਤ ਕੀਤਾ, ਜਿਸ ਨੇ ਕੰਪਲੈਕਸ ਦੀ ਤਲਾਸ਼ੀ ਲਈ।

NRI Post Desk · 466 ਦਿਨ ਪਹਿਲਾਂ · ਅੱਪਡੇਟ 466 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਹਰਿਆਣਾ ਹਾਈਕੋਰਟ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
📷 NRI Post Desk

ਚੰਡੀਗੜ੍ਹ (ਨੇਹਾ): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਅੱਜ ਇੱਕ ਈਮੇਲ ਪ੍ਰਾਪਤ ਹੋਈ, ਜਿਸ ਵਿੱਚ ਕੰਪਲੈਕਸ ’ਚ ਬੰਬ ਰੱਖੇ ਹੋਣ ਦੀ ਧਮਕੀ ਦਿੱਤੀ ਗਈ ਸੀ। ਈਮੇਲ ਮਿਲਣ ਮਗਰੋਂ ਅਦਾਲਤ ਪ੍ਰਸ਼ਾਸਨ ਨੇ ਤੁਰੰਤ ਚੰਡੀਗੜ੍ਹ ਪੁਲੀਸ ਨੂੰ ਸੂਚਿਤ ਕੀਤਾ, ਜਿਸ ਨੇ ਕੰਪਲੈਕਸ ਦੀ ਤਲਾਸ਼ੀ ਲਈ।

ਸੰਬੰਧਿਤ ਖ਼ਬਰਾਂ

ਅਧਿਕਾਰੀਆਂ ਨੇ ਦੱਸਿਆ ਕਿ ਤਲਾਸ਼ੀ ਦੌਰਾਨ ਹਾਈ ਕੋਰਟ ’ਚੋਂ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ। ਉਨ੍ਹਾਂ ਦੱਸਿਆ ਕਿ ਹਾਈ ਕੋਰਟ ਨੂੰ ਧਮਕੀ ਭਰੀ ਈਮੇਲ ਮਿਲਣ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਨੇ ਬੰਬ ਨਕਾਰਾ ਦਸਤੇ ਅਤੇ ਹੋਰ ਸੁਰੱਖਿਆ ਦਸਤੇ ਤਾਇਨਾਤ ਕਰ ਦਿੱਤੇ।

ਚੰਡੀਗੜ੍ਹ ਪੁਲੀਸ ਦੇ ਸਬ ਡਿਵੀਜ਼ਨਲ ਅਧਿਕਾਰੀ (ਕੇਂਦਰੀ) ਉਦੈਪਾਲ ਸਿੰਘ ਨੇ ਕਿਹਾ, ‘‘ਹਾਈ ਕੋਰਟ ਦੇ ਰਜਿਸਟਰਾਰ ਨੂੰ ਇੱਕ ਈਮੇਲ ਮਿਲੀ, ਜਿਸ ਮਗਰੋਂ ਪੁਲੀਸ ਨੂੰ ਸੂਚਿਤ ਕੀਤਾ ਗਿਆ। ਬੰਬ ਨਕਾਰਾ ਦਸਤੇ ਅਤੇ ਏਟੀਐੱਸ ਨੇ ਤਲਾਸ਼ੀ ਲਈ। ਕੁੱਝ ਵੀ ਸ਼ੱਕੀ ਨਹੀਂ ਮਿਲਿਆ।’’

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!