|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਵਿਧਾਨ ਸਭਾ ਚੋਣਾਂ 2022 : ਕਾਦੀਆਂ ਤੋਂ ਚੋਣ ਨਹੀਂ ਲੜਨਗੇ ਫਤਿਹਜੰਗ ਸਿੰਘ ਬਾਜਵਾ!

ਨਿਊਜ਼ ਡੈਸਕ (ਜਸਕਮਲ) : ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਹੁਣ ਕਾਦੀਆਂ ਤੋਂ ਚੋਣ ਨਹੀਂ ਲੜਨਗੇ। ਹਾਲ ਹੀ 'ਚ ਭਾਜਪਾ ਨੇ ਮੌਜੂਦਾ ਵਿਧਾਇਕ ਫਤਿਹ ਜੰਗ ਬਾਜਵਾ ਦਾ ਹਲਕਾ ਬਦਲ ਦਿੱਤਾ ਹੈ। ਹੁਣ ਫਤਿਹ ਜੰਗ ਦਾ ਮੁਕਾਬਲਾ ਆਪਣੇ ਭਰਾ ਪ੍ਰਤਾਪ ਬਾਜਵਾ ਨਾਲ ਨਹੀਂ ਰਿਹਾ। ਬਾਜਵਾ ਹੁਣ ਕਿਸੇ ਹੋਰ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜਣਗੇ। ਭ

NRI Post Desk · 1770 ਦਿਨ ਪਹਿਲਾਂ · ਅੱਪਡੇਟ 1770 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਵਿਧਾਨ ਸਭਾ ਚੋਣਾਂ 2022 : ਕਾਦੀਆਂ ਤੋਂ ਚੋਣ ਨਹੀਂ ਲੜਨਗੇ ਫਤਿਹਜੰਗ ਸਿੰਘ ਬਾਜਵਾ!
📷 NRI Post Desk

ਨਿਊਜ਼ ਡੈਸਕ (ਜਸਕਮਲ) : ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਹੁਣ ਕਾਦੀਆਂ ਤੋਂ ਚੋਣ ਨਹੀਂ ਲੜਨਗੇ। ਹਾਲ ਹੀ 'ਚ ਭਾਜਪਾ ਨੇ ਮੌਜੂਦਾ ਵਿਧਾਇਕ ਫਤਿਹ ਜੰਗ ਬਾਜਵਾ ਦਾ ਹਲਕਾ ਬਦਲ ਦਿੱਤਾ ਹੈ। ਹੁਣ ਫਤਿਹ ਜੰਗ ਦਾ ਮੁਕਾਬਲਾ ਆਪਣੇ ਭਰਾ ਪ੍ਰਤਾਪ ਬਾਜਵਾ ਨਾਲ ਨਹੀਂ ਰਿਹਾ। ਬਾਜਵਾ ਹੁਣ ਕਿਸੇ ਹੋਰ ਹਲਕੇ ਤੋਂ ਭਾਜਪਾ ਦੀ ਟਿਕਟ 'ਤੇ ਚੋਣ ਲੜਣਗੇ। ਭਾਜਪਾ ਅੱਜ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰੇਗੀ, ਜਿਸ 'ਚ 30 ਤੋਂ 35 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾਵੇਗਾ।

ਸੰਬੰਧਿਤ ਖ਼ਬਰਾਂ

ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਕਾਦੀਆਂ ਤੋਂ ਕਾਂਗਰਸ ਦੀ ਸੀਟ ਤੋਂ ਵਿਧਾਇਕ ਬਣੇ ਫ਼ਤਹਿਜੰਗ ਬਾਜਵਾ ਨੇ ਦਿੱਲੀ ਵਿਖੇ ਬੀਜੇਪੀ ਦੇ ਸੀਨੀਅਰ ਆਗੂ ਤੇ ਪੰਜਾਬ ਚੋਣ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ ਸਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!