|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਰਾਹੁਲ ਗਾਂਧੀ 'ਤੇ ਬੋਲਿਆ ਜ਼ੋਰਦਾਰ ਹਮਲਾ

ਜਲੰਧਰ : ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਜ਼ੋਰਦਾਰ ਹਮਲਾ ਬੋਲਿਆ ਹੈ। ਕੈਪਟਨ-ਸਿੱਧੂ ਵਿਵਾਦ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਖ਼ੁਦ ਰਾਹੁਲ ਗਾਂਧੀ ਨੇ ਕੈਪਟਨ ਨੂੰ ਕਮਜ਼ੋਰ ਕਰਨ ਲਈ ਸਿੱਧੂ ਨੂੰ ਸ਼ਹਿ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰੂਨੀ ਰਾਜਨੀਤੀ 'ਚ ਪੰਜਾਬ ਬਰਬਾਦ ਕਰ ਰਿਹਾ ਹੈ। ਮਲਿਕ ਐਤਵਾਰ ਨੂੰ ਇੱਥੇ

NRI Post Desk · 2261 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਜਲੰਧਰ : ਪੰਜਾਬ ਭਾਜਪਾ ਦੇ ਪ੍ਰਧਾਨ ਸ਼ਵੇਤ ਮਲਿਕ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ 'ਤੇ ਜ਼ੋਰਦਾਰ ਹਮਲਾ ਬੋਲਿਆ ਹੈ। ਕੈਪਟਨ-ਸਿੱਧੂ ਵਿਵਾਦ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ ਕਿ ਖ਼ੁਦ ਰਾਹੁਲ ਗਾਂਧੀ ਨੇ ਕੈਪਟਨ ਨੂੰ ਕਮਜ਼ੋਰ ਕਰਨ ਲਈ ਸਿੱਧੂ ਨੂੰ ਸ਼ਹਿ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਅੰਦਰੂਨੀ ਰਾਜਨੀਤੀ 'ਚ ਪੰਜਾਬ ਬਰਬਾਦ ਕਰ ਰਿਹਾ ਹੈ। ਮਲਿਕ ਐਤਵਾਰ ਨੂੰ ਇੱਥੇ ਭਾਰਤੀ ਜਨਤਾ ਪਾਰਟੀ ਦੇ ਮੈਂਬਰਤਾ ਅਭਿਆਨ ਨੂੰ ਲੈ ਕੇ ਹੋਈ ਵਰਕਸ਼ਾਪ 'ਚ ਹਿੱਸਾ ਲੈਣ ਪਹੁੰਚੇ ਹਨ।ਇਸ ਤੋਂ ਬਾਅਦ ਉਨ੍ਹਾਂ ਮੀਡੀਆ ਨਾਲ ਗੱਲਾਬਾਤ ਕੀਤੀ। ਮਲਿਕ ਨੇ ਕਿਹਾ ਕਿ ਕਾਂਗਰਸ ਦੀ ਅੰਦਰੂਨੀ ਰਾਜਨੀਤੀ ਦਾ ਸ਼ਿਕਾਰ ਹੋ ਕੇ ਪੰਜਾਬ ਬਰਬਾਦੀ ਵੱਲ ਜਾ ਰਿਹਾ ਹੈ।

ਸੰਬੰਧਿਤ ਖ਼ਬਰਾਂ

ਅਜਿਹਾ ਪਹਿਲੀ ਵਾਰ ਦੇਖਿਆ ਜਾ ਰਿਹਾ ਹੈ ਕਿ ਕਿਸੇ ਰਾਜਨੀਤਕ ਪਾਰਟੀ ਦਾ ਪ੍ਰਧਾਨ ਆਪਣੇ ਹੀ ਮੁੱਖ ਮੰਤਰੀ ਨੂੰ ਨੁਕਸਾਨ ਪਹੁੰਚਾਉਣ ਲਈ ਐਕਟਿਵ ਹੈ। ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੰਮ 'ਚ ਰੁਕਾਵਟ ਪਾਉਣ ਲਈ ਨਵਜੋਤ ਸਿੰਘ ਸਿੱਧੂ ਨੂੰ ਭੇਜਿਆ ਹੋਇਆ ਹੈ। ਕਾਂਗਰਸ ਦੀ ਅੰਦਰੂਨੀ ਖਿੱਚੋਤਾਣ ਤੋਂ ਆਮ ਜਨਤਾ ਨੂੰ ਨੁਕਸਾਨ ਹੋ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਸਿੱਧੂ ਨੂੰ ਸਥਾਨਕ ਸਰਕਾਰਾਂ ਮੰਤਰੀ ਵਿਭਾਗ ਤੋਂ ਹਟਾ ਕੇ ਭਾਜਪਾ ਦੀ ਇਸ ਗੱਲ ਨੂੰ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ 'ਚ ਸ਼ਹਿਰਾਂ 'ਚ ਵਿਕਾਸ ਕਾਰਜ ਰੁਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਝੂਠੇ ਵਾਅਦਿਆਂ ਤੋਂ ਜਨਤਾ ਤੰਗ ਆ ਗਈ ਹੈ ਤੇ ਭਾਜਪਾ ਦੀ ਵਾਪਸੀ ਹੋ ਰਹੀ ਹੈ। 6 ਜੁਲਾਈ ਤੋਂ ਮਾਧੋਪੁਰ ਤੋਂ ਭਾਜਪਾ ਦਾ ਮੈਂਬਰਸ਼ਿਪ ਅਭਿਆਨ ਸ਼ੁਰੂ ਹੋ ਰਿਹਾ ਹੈ ਤੇ ਇਹੀ ਸਾਰੇ ਰਿਕਾਰਡ ਤੋੜੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!