|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਪੁਲਸ ਨੇ 121 ਸੋਸ਼ਲ ਮੀਡੀਆ ਖਾਤੇ/ਲਿੰਕ ਕਰਵਾਏ ਬਲੌਕ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਕੋਰੋਨਾ ਕਾਰਣ ਮਰਨ ਵਾਲੇ ਮਰੀਜ਼ਾਂ ਦੇ ਅੰਗ ਕੱਢਣ ਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਸਨ। ਇਨ੍ਹਾਂ ਹੁਕਮਾਂ ਦੇ ਮੱਦੇਨਜ਼ਰ ਅੱਜ ਪੰਜਾਬ ਪੁਲਸ ਨੇ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 38 ਫੇਸਬੁੱਕ,49 ਟਵਿੱਟਰ ਤੇ 21 ਯੂ. ਟਿਊਬ ਖਾਤਿਆਂ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਕੋਰੋਨਾ ਕਾਰਣ ਮਰਨ ਵਾਲੇ ਮਰੀਜ਼ਾਂ ਦੇ ਅੰਗ ਕੱਢਣ ਜਿਹੀਆਂ ਅਫਵਾਹਾਂ ਫੈਲਾਉਣ ਵਾਲੇ ਸ਼ਰਾਰਤੀ ਅਨਸਰਾਂ ਖਿਲਾਫ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਸਨ। ਇਨ੍ਹਾਂ ਹੁਕਮਾਂ ਦੇ ਮੱਦੇਨਜ਼ਰ ਅੱਜ ਪੰਜਾਬ ਪੁਲਸ ਨੇ ਕੋਵਿਡ ਬਾਰੇ ਕੂੜ ਪ੍ਰਚਾਰ ਕਰਨ ਵਾਲੇ 38 ਫੇਸਬੁੱਕ,49 ਟਵਿੱਟਰ ਤੇ 21 ਯੂ. ਟਿਊਬ ਖਾਤਿਆਂ/ਲਿੰਕਜ਼ ਨੂੰ ਸਮਰੱਥ ਅਥਾਰਟੀ ਤੋਂ ਬਲਾਕ ਕਰਵਾ ਦਿੱਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਥਾਣਿਆਂ ਵਿੱਚ ਹੁਣ ਤੱਕ 121 ਮਾਮਲੇ ਦਰਜ ਹੋਏ ਹਨ, ਜਿਨ੍ਹਾਂ ਵਿੱਚ ਕੁੱਲ 151 ਫੇਸਬੁੱਕ ਖਾਤੇ/ਲਿੰਕ, 100 ਟਵਿੱਟਰ, ਚਾਰ ਇੰਸਟਾਗ੍ਰਾਮ ਤੇ 37 ਯੂ. ਟਿਊਬ ਖਾਤਿਆਂ/ਲਿੰਕਜ਼ ਬਾਰੇ ਸਬੰਧਤ ਅਥਾਰਟੀ ਫੇਸਬੁੱਕ, ਟਵਿੱਟਰ ਤੇ ਗੂਗਲ ਨੂੰ ਸੂਚਿਤ ਕੀਤਾ ਗਿਆ। ਡੀ.ਜੀ.ਪੀ. ਦਿਨਕਰ ਗੁਪਤਾ ਨੇ ਖੁਲਾਸਾ ਕਰਦਿਆਂ ਕਿਹਾ ਕਿ ਏਜੰਸੀ ਵੱਲੋਂ ਦੇਸ਼ ਵਿਰੋਧੀ ਤੇ ਸਮਾਜ ਵਿਰੋਧੀ ਤੱਤਾਂ ਦੇ ਖਾਤਿਆਂ/ਲਿੰਕਜ਼ ਨੂੰ ਬਲੌਕ ਕਰਨ ਲਈ ਮਾਮਲਾ ਭਾਰਤ ਸਰਕਾਰ ਦੇ ਇਲੈਕਟ੍ਰਾਨਿਕਸ ਤੇ ਸੂਚਨਾ ਤਕਨਾਲੋਜੀ ਮੰਤਰਾਲੇ ਦੇ ਸਾਈਬਰ ਲਾਅ ਡਿਵੀਜ਼ਨ ਕੋਲ ਚੁੱਕਿਆ ਗਿਆ।

ਸੰਬੰਧਿਤ ਖ਼ਬਰਾਂ

ਜਿਸ ਦੇ ਚੱਲਦਿਆਂ ਹੁਣ ਤੱਕ 121 ਖਾਤੇ/ਲਿੰਕ ਬਲੌਕ ਕਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਹੋਰ ਖਾਤਿਆਂ ਨੂੰ ਬਲੌਕ ਕਰਨ ਦੀ ਉਡੀਕ ਹੈ। ਗੁਪਤਾ ਨੇ ਦੱਸਿਆ ਕਿ ਸਬੰਧਤ ਸੋਸ਼ਲ ਮੀਡੀਆ ਪਲੇਟਫਾਰਮ ਦੀਆਂ ਸਮਰੱਥ ਅਥਾਰਟੀਆਂ ਨੂੰ ਖਾਤਾ ਧਾਰਕਾਂ ਬਾਰੇ ਸੂਚਨਾ ਦੇਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਖਾਤਾ ਧਾਰਕਾਂ ਦੀ ਸੂਚਨਾ ਮਿਲਦੇ ਹੀ ਇਨਫਾਰਮੇਸ਼ਨ ਟੈਕਨਾਲੋਜੀ ਐਕਟ, 2000 ਤੇ ਆਈ.ਪੀ.ਸੀ. ਦੀਆਂ ਸਬੰਧਤ ਧਾਰਵਾਂ ਤਹਿਤ ਸ਼ਰਾਰਤੀ ਅਨਸਰਾਂ ਖਿਲਾਫ ਬਣਦੀ ਕਾਨੂੰਨੀ ਆਰੰਭੀ ਜਾਵੇਗੀ। ਦੱਸ ਦਈਏ ਕਿ ਸਾਈਬਰ ਕਰਾਈਮ ਸੈੱਲ ਪੰਜਾਬ ਦੇ ਬਿਊਰੋ ਆਫ ਇਨਵੈਸਟੀਗੇਸ਼ਨਜ਼ ਦੇ ਡਾਇਰੈਕਟਰ ਅਰਪਿਤ ਸ਼ੁਕਲਾ ਨੇ ਲੋਕਾਂ ਨੂੰ ਸੂਬੇ ਵਿੱਚ ਜਨਤਕ ਵਿਵਸਥਾ ਦੀ ਸੁਰੱਖਿਆ ਅਤੇ ਰਾਖੀ ਦੇ ਹਿੱਤ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕਿਸੇ ਵੀ ਤਰ੍ਹਾਂ ਦੀਆਂ ਗੈਰ-ਪ੍ਰਮਾਣਿਕ/ਗੈਰ-ਅਧਿਕਾਰਤ ਪੋਸਟਾਂ, ਖਬਰਾਂ, ਵੀਡੀਓਜ਼ ਅਤੇ ਹੋਰ ਸਬੰਧਤ ਸਮੱਗਰੀ ਸਾਂਝੀ ਨਾ ਕਰਨ ਦੀ ਅਪੀਲ ਕੀਤੀ ਹੈ।

ਮੁੱਖ ਮੰਤਰੀ ਨੇ ਸਮਾਜ ਵਿਰੋਧੀ ਅਨਸਰਾਂ ਵੱਲੋਂ ਨਫ਼ਰਤ, ਗਲਤ ਜਾਣਕਾਰੀ ਅਤੇ ਅਸ਼ਾਂਤੀ ਪੈਦਾ ਕਰਨ ਦੇ ਇਰਾਦੇ ਨਾਲ ਸੋਸ਼ਲ ਮੀਡੀਆ 'ਤੇ ਅਫਵਾਹਾਂ ਫੈਲਾਉਣ ਅਤੇ ਝੂਠੀਆਂ/ਕਿੜ੍ਹ ਕੱਢਣ ਵਾਲੀਆਂ ਵੀਡੀਓਜ਼ ਜਾਰੀ ਕੀਤੇ ਜਾਣ ਦਰਮਿਆਨ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਅਜਿਹੇ ਅਨਸਰਾਂ ਦੁਆਰਾ 'ਕੋਵਿਡ-19 ਦੌਰਾਨ ਮਨੁੱਖੀ ਅੰਗਾਂ ਦਾ ਕਾਰੋਬਾਰ' ਦੇ ਨਾਂ ਹੇਠ ਲੋਕਾਂ ਨੂੰ ਭੜਕਾਉਣ ਲਈ ਵੀਡੀਓਜ਼ ਅਪਲੋਡ ਕੀਤੀਆਂ ਜਾ ਰਹੀਆਂ ਹਨ। ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਗਲਤ ਜਾਣਕਾਰੀ ਫੈਲਾਈ ਜਾ ਰਹੀ ਹੈ ਕਿ ਡਾਕਟਰਾਂ ਅਤੇ ਪੈਰਾ-ਮੈਡੀਕਲ ਸਟਾਫ ਵੱਲੋਂ ਲੋਕਾਂ ਨੂੰ ਗਲਤ ਢੰਗ ਨਾਲ ਕੋਰੋਨਾ ਪਾਜ਼ੇਟਿਵ ਠਹਿਰਾਅ ਰਹੇ ਹਨ ਅਤੇ ਉਨ੍ਹਾਂ ਵੱਲੋਂ ਵਿੱਤੀ ਲਾਭ ਲਈ ਅੰਗ ਕੱਢੇ ਜਾ ਰਹੇ ਹਨ। ਸੋਸ਼ਲ ਮੀਡੀਆ 'ਤੇ ਇਨ੍ਹਾਂ ਬੇਹੂਦਾ ਪੋਸਟਾਂ/ਵੀਡੀਓਜ਼ ਨੇ ਨਾ ਸਿਰਫ ਸੂਬਾ ਸਰਕਾਰ ਅਤੇ ਡਾਕਟਰਾਂ ਦੇ ਅਕਸ ਨੂੰ ਢਾਹ ਲਾਈ ਹੈ ਸਗੋਂ ਲੋਕਾਂ ਨੂੰ ਵੱਖ-ਵੱਖ ਸਿਹਤ ਕੇਂਦਰ ਤੋਂ ਕੋਵਿਡ ਲਈ ਟੈਸਟਿੰਗ ਅਤੇ ਇਲਾਜ ਕਰਵਾਉਣ ਤੋਂ ਵੀ ਨਿਰਾਸ਼ ਕੀਤਾ ਜਾ ਰਿਹਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!