|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਸਟੇਡੀਅਮ 'ਚ ਲਟਕਦੀ ਮਿਲੀ ਨੌਜਵਾਨ ਦੀ ਲਾਸ਼

ਭਵਾਨੀਗੜ੍ਹ (ਨੇਹਾ): ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਮੁਨਸ਼ੀਵਾਲਾ ਵਿਖੇ ਮੰਗਲਵਾਰ ਸਵੇਰੇ ਪਿੰਡ ਦੇ ਹੀ ਖੇਡ ਸਟੇਡੀਅਮ 'ਚ ਇੱਕ ਨੌਜਵਾਨ ਦੀ ਲਾਸ਼ ਲਟਕਦੀ ਮਿਲਣ 'ਤੇ ਪਿੰਡ ਵਿਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਦੇ ਹੋਏ ਜਾਂਚ ਵਿਚ ਜੁ

NRI Post Desk · 446 ਦਿਨ ਪਹਿਲਾਂ · ਅੱਪਡੇਟ 446 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਸਟੇਡੀਅਮ 'ਚ ਲਟਕਦੀ ਮਿਲੀ ਨੌਜਵਾਨ ਦੀ ਲਾਸ਼
📷 NRI Post Desk

ਭਵਾਨੀਗੜ੍ਹ (ਨੇਹਾ): ਸਬ ਡਵੀਜ਼ਨ ਭਵਾਨੀਗੜ੍ਹ ਦੇ ਨੇੜਲੇ ਪਿੰਡ ਮੁਨਸ਼ੀਵਾਲਾ ਵਿਖੇ ਮੰਗਲਵਾਰ ਸਵੇਰੇ ਪਿੰਡ ਦੇ ਹੀ ਖੇਡ ਸਟੇਡੀਅਮ 'ਚ ਇੱਕ ਨੌਜਵਾਨ ਦੀ ਲਾਸ਼ ਲਟਕਦੀ ਮਿਲਣ 'ਤੇ ਪਿੰਡ ਵਿਚ ਸਨਸਨੀ ਫੈਲ ਗਈ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕਰਦੇ ਹੋਏ ਜਾਂਚ ਵਿਚ ਜੁੱਟ ਗਈ ਹੈ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਚੌਕੀ ਕਾਲਾਝਾੜ ਦੇ ਇੰਚਾਰਜ ਸੁਖਪਾਲ ਸਿੰਘ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਮੁਨਸ਼ੀਵਾਲਾ ਦੇ ਖੇਡ ਸਟੇਡੀਅਮ ਵਿਚ ਇੱਕ ਨੌਜਵਾਨ ਦੀ ਲਾਸ਼ ਦਰੱਖਤ ਨਾਲ ਲਟਕ ਰਹੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਪਿੰਡ ਦੇ ਲੋਕਾਂ ਦੀ ਮੌਜੂਦਗੀ 'ਚ ਲਾਸ਼ ਨੂੰ ਕਬਜ਼ੇ ਵਿਚ ਲੈ ਲਿਆ।

ਸੰਬੰਧਿਤ ਖ਼ਬਰਾਂ

ਮ੍ਰਿਤਕ ਦੀ ਪਛਾਣ 23 ਸਾਲਾ ਗੁਰਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਮੁਨਸ਼ੀਵਾਲਾ ਵਜੋਂ ਹੋਈ ਹੈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਗਰੀਬ ਪਰਿਵਾਰ ਨਾਲ ਸਬੰਧਤ ਗੁਰਜੀਤ ਸਿੰਘ ਪ੍ਰਾਈਵੇਟ ਤੌਰ 'ਤੇ ਮਸ਼ੀਨਾਂ ਰਿਪੇਅਰ ਦਾ ਕੰਮ ਕਰਦਾ ਸੀ ਜਦੋਂ ਕਿ ਉਸ ਦਾ ਪਿਤਾ ਮਜ਼ਦੂਰੀ ਦਾ ਕੰਮ ਕਰਦਾ ਹੈ। ਫਿਲਹਾਲ ਪੁਲਸ ਨੇ ਗੁਰਜੀਤ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਚੌਕੀ ਇੰਚਾਰਜ ਨੇ ਕਿਹਾ ਕਿ ਪੋਸਟਮਾਰਟਮ ਰਿਪੋਰਟ 'ਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਪੁਲਸ ਵੱਲੋਂ ਕਾਰਵਾਈ ਕੀਤੀ ਜਾਵੇਗੀ।

ਦੂਜੇ ਪਾਸੇ, ਪਿੰਡ ਦੇ ਸਾਬਕਾ ਸਰਪੰਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰ ਅਨੁਸਾਰ, ਗੁਰਜੀਤ ਸਿੰਘ ਬੀਤੀ ਰਾਤ ਲਗਭਗ 9 ਵਜੇ ਘਰੋਂ ਨਿਕਲਿਆ ਸੀ 'ਤੇ ਮੰਗਲਵਾਰ ਸਵੇਰੇ ਉਸਦੀ ਲਾਸ਼ ਪਿੰਡ ਦੇ ਸਟੇਡੀਅਮ ਵਿਚ ਲਟਕਦੀ ਮਿਲੀ। ਉਨ੍ਹਾਂ ਕਿਹਾ ਕਿ ਲਟਕਦੀ ਲਾਸ਼ ਨੂੰ ਦੇਖ ਕੇ ਮਾਮਲਾ ਸ਼ੱਕੀ ਜਾਪਦਾ ਹੈ ਪਰੰਤੂ ਪੁਲਸ ਦੀ ਜਾਂਚ ਵਿਚ ਸਭ ਕੁੱਝ ਸਪੱਸ਼ਟ ਹੋ ਜਾਵੇਗਾ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!