|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਦੇ ਫੈਸਲੇ 'ਤੇ ਪੰਜਾਬ ਕੈਬਨਿਟ ਨੇ ਲਾਈ ਮੋਹਰ

ਚੰਡੀਗ੍ਹੜ ਡੈਸਕ (Vikram Sehajpal) : ਪੰਜਾਬ ਕੈਬਨਿਟ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਫ਼ੋਨ ਵੰਡਣ ਲਈ ਰੂਪ-ਰੇਖਾ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ , ਜਿਸ ਕਰਕੇ ਇਸ ਚੋਣ ਵਾਅਦੇ ਨੂੰ ਇਸ ਸਾਲ ਦਸੰਬਰ ਵਿੱਚ ਸਾਕਾਰ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ । ਇਹ ਫੈਸਲਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿਖ

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗ੍ਹੜ ਡੈਸਕ (Vikram Sehajpal) : ਪੰਜਾਬ ਕੈਬਨਿਟ ਨੇ ਸੂਬੇ ਦੇ ਨੌਜਵਾਨਾਂ ਨੂੰ ਮੋਬਾਇਲ ਫ਼ੋਨ ਵੰਡਣ ਲਈ ਰੂਪ-ਰੇਖਾ ਨੂੰ ਅੱਜ ਪ੍ਰਵਾਨਗੀ ਦੇ ਦਿੱਤੀ , ਜਿਸ ਕਰਕੇ ਇਸ ਚੋਣ ਵਾਅਦੇ ਨੂੰ ਇਸ ਸਾਲ ਦਸੰਬਰ ਵਿੱਚ ਸਾਕਾਰ ਕਰਨ ਲਈ ਰਾਹ ਪੱਧਰਾ ਹੋ ਗਿਆ ਹੈ । ਇਹ ਫੈਸਲਾ ਅੱਜ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਡੇਰਾ ਬਾਬਾ ਨਾਨਕ ਦੀ ਅਨਾਜ ਮੰਡੀ ਵਿਖੇ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।

ਸੰਬੰਧਿਤ ਖ਼ਬਰਾਂ

ਨੌਜਵਾਨਾਂ ਨੂੰ ਮੋਬਾਇਲ ਦੇਣ ਦੀ ਯੋਜਨਾ ਪੂਰੀ ਤਰ੍ਹਾਂ ਪਾਰਦਰਸ਼ੀ ਹੋਵੇਗੀ ਅਤੇ ਇਸ ਸਬੰਧੀ ਪੰਜਾਬ ਸੂਚਨਾ ਟੈਕਨਾਲੋਜੀ ਕਾਰਪੋਰੇਸ਼ਨ ਲਿਮਟਿਡ ਵੱਲੋਂ ਟੈਂਡਰ ਮੰਗੇ ਜਾਣਗੇ। ਦੋ ਮਹੀਨਿਆਂ ਦੇ ਅੰਦਰ ਪੂਰੀ ਪ੍ਰੀਕ੍ਰਿਆ ਮੁਕੰਮਲ ਕਰ ਲਈ ਜਾਵੇਗੀ। ਦਸੰਬਰ ਮਹੀਨੇ 'ਚ ਨੌਜਵਾਨਾਂ ਨੂੰ ਸਮਾਰਟ ਫੋਨ ਵੰਡੇ ਜਾਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪਹਿਲੇ ਪੜਾਅ ਤਹਿਤ ਮੋਬਾਇਲ ਉਨ੍ਹਾਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ, ਜਿਨ੍ਹਾਂ ਕੋਲ ਆਪਣਾ ਸਮਾਰਟ ਫੋਨ ਨਹੀਂ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!