|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕੈਬਨਿਟ ਦਾ ਵੱਡਾ ਫੈਸਲਾ! ਕੌਮੀ ਸੜਕੀ ਮਾਰਗਾਂ ਲਈ ਵੇਚੀ ਜਾਵੇਗੀ ਦਰਿਆ ਦੀ ਮਿੱਟੀ

ਚੰਡੀਗੜ੍ਹ (ਨੇਹਾ): ਪੰਜਾਬ ਕੈਬਨਿਟ ਦੀ ਇਸ ਵਕਤ ਹੋ ਰਹੀ ਮੀਟਿੰਗ ’ਚ ਸਤਲੁਜ ਦਰਿਆ ਦੀ ਗਾਰ ਨੂੰ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਵੇਚੇ ਜਾਣ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋ ਰਹੀ ਮੀਟਿੰਗ ’ਚ ਉਨ੍ਹਾਂ ਸਾਈਟਾਂ ਤੋਂ ਗਾਰ ਕੱਢਣ ਲਈ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ ਜਿਨ੍ਹਾਂ ਸਾਈਟਾਂ ’ਤ

NRI Post Desk · 323 ਦਿਨ ਪਹਿਲਾਂ · ਅੱਪਡੇਟ 323 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕੈਬਨਿਟ ਦਾ ਵੱਡਾ ਫੈਸਲਾ! ਕੌਮੀ ਸੜਕੀ ਮਾਰਗਾਂ ਲਈ ਵੇਚੀ ਜਾਵੇਗੀ ਦਰਿਆ ਦੀ ਮਿੱਟੀ
📷 NRI Post Desk

ਚੰਡੀਗੜ੍ਹ (ਨੇਹਾ): ਪੰਜਾਬ ਕੈਬਨਿਟ ਦੀ ਇਸ ਵਕਤ ਹੋ ਰਹੀ ਮੀਟਿੰਗ ’ਚ ਸਤਲੁਜ ਦਰਿਆ ਦੀ ਗਾਰ ਨੂੰ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਵੇਚੇ ਜਾਣ ਨੂੰ ਹਰੀ ਝੰਡੀ ਮਿਲਣ ਦੀ ਸੰਭਾਵਨਾ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋ ਰਹੀ ਮੀਟਿੰਗ ’ਚ ਉਨ੍ਹਾਂ ਸਾਈਟਾਂ ਤੋਂ ਗਾਰ ਕੱਢਣ ਲਈ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ ਜਿਨ੍ਹਾਂ ਸਾਈਟਾਂ ’ਤੇ ਡੀਸਿਲਟਿੰਗ ਲਈ ਕਿਸੇ ਠੇਕੇਦਾਰ ਵੱਲੋਂ ਕੋਈ ਰੁਚੀ ਨਹੀਂ ਦਿਖਾਈ ਗਈ।

ਸੰਬੰਧਿਤ ਖ਼ਬਰਾਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 31 ਦਸੰਬਰ ਨੂੰ ਮੁੱਖ ਸਕੱਤਰਾਂ ਨਾਲ ਮੀਟਿੰਗ ਦੌਰਾਨ ਨਵੀਂ ਬਣਾਈ ਜਾ ਰਹੀ ਲੁਧਿਆਣਾ-ਰੋਪੜ ਸੜਕ ਲਈ ਮਿੱਟੀ ਨਾ ਮਿਲਣ ਬਾਰੇ ਨੁਕਤਾ ਧਿਆਨ ਵਿੱਚ ਲਿਆਂਦਾ ਗਿਆ ਸੀ। ਪੰਜਾਬ ਸਰਕਾਰ ਦੀ ਇੱਛਾ ਹੈ ਕਿ ਕੌਮੀ ਸੜਕ ਮਾਰਗਾਂ ਲਈ ਖੇਤਾਂ ਦੀ ਉਪਜਾਊ ਮਿੱਟੀ ਨਾ ਵਰਤੀ ਜਾਵੇ ਅਤੇ ਦੂਜਾ ਅਗਲੇ ਬਾਰਸ਼ਾਂ ਦੇ ਮੌਸਮ ਤੋਂ ਪਹਿਲਾਂ ਸਤਲੁਜ ਵਿਚੋਂ ਗਾਰ ਕੱਢਣ ਦਾ ਕੰਮ ਵੀ ਮੁਕੰਮਲ ਕਰ ਲਿਆ ਜਾਵੇ।

ਪਤਾ ਲੱਗਿਆ ਹੈ ਕਿ ਸਤਲੁਜ ਦਰਿਆ ਵਿਚੋਂ ਗਾਰ ਕੱਢਣ ਲਈ ਕੌਮੀ ਸੜਕ ਮਾਰਗ ਅਥਾਰਿਟੀ ਨੂੰ ਤਿੰਨ ਰੁਪਏ ਪ੍ਰਤੀ ਕਿਊਬਿਕ ਫੁੱਟ ਦੇ ਹਿਸਾਬ ਨਾਲ ਪ੍ਰਵਾਨਗੀ ਦਿੱਤੀ ਜਾ ਸਕਦੀ ਹੈ। ਮੀਟਿੰਗ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਵੀ ਕੁੱਝ ਰਸਮੀ ਪ੍ਰਵਾਨਗੀਆਂ ਹੋਣ ਦੀ ਸੰਭਾਵਨਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ ਕੈਬਨਿਟ ਦਾ ਵੱਡਾ ਫੈਸਲਾ! ਕੌਮੀ ਸੜਕੀ ਮਾਰਗਾਂ ਲਈ ਵੇਚੀ ਜਾਵੇਗੀ ਦਰਿਆ ਦੀ ਮਿੱਟੀ — NRI Post