|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ ਮੰਗਲਵਾਰ ਨੂੰ 381 ਨਵੇਂ ਕੋਰੋਨਾ ਕੇਸ ਆਏ ਸਾਹਮਣੇ, ਕੁਲ ਮਾਮਲੇ 11 ਹਜ਼ਾਰ ਦੇ ਕਰੀਬ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 381 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 1 ਮਰੀਜ਼ ਦੀ ਮੌਤ ਹੋਈ ਹੈ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10889 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 3237 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 263 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਮੰਗਲਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 381 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 1 ਮਰੀਜ਼ ਦੀ ਮੌਤ ਹੋਈ ਹੈ। ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 10889 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 3237 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 263 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 363 ਨਵੇਂ ਮਾਮਲਿਆਂ ਵਿੱਚੋਂ 56 ਅੰਮ੍ਰਿਤਸਰ, 63 ਲੁਧਿਆਣਾ, 33 ਜਲੰਧਰ, 69 ਪਟਿਆਲਾ, 74 ਸੰਗਰੂਰ, 3 ਗੁਰਦਾਸਪੁਰ, 25 ਮੋਹਾਲੀ, 10 ਗੁਰਦਾਸਪੁਰ, 2 ਹੁਸ਼ਿਆਰਪੁਰ, 5 ਤਰਨ ਤਾਰਨ, 2 ਫਿਰੋਜ਼ਪੁਰ, 8 ਫ਼ਤਿਹਗੜ੍ਹ ਸਾਹਿਬ, 8 ਮੋਗਾ, 5 ਬਠਿੰਡਾ, 14 ਰੋਪੜ, 1 ਕਪੂਰਥਲਾ, 1 ਬਰਨਾਲਾ ਅਤੇ 5 ਮਾਮਲੇ ਮਾਨਸਾ ਤੋਂ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 10889 ਮਰੀਜ਼ਾਂ ਵਿੱਚੋਂ 7389 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 3237 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 4,78,421 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!