|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ 'ਚ 13 ਹਜ਼ਾਰ ਤੋਂ ਜ਼ਿਆਦਾ ਹੋਏ ਕੇਸ, 306 ਲੋਕਾਂ ਦੀ ਮੌਤਾਂ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 534 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 15 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13218 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 4102 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 306 ਲੋਕਾਂ ਦੀ ਮੌਤ ਹੋਈ ਹੈ।

NRI Post Desk · 2260 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਅੰਮ੍ਰਿਤਸਰ (ਐਨ.ਆਰ.ਆਈ. ਮੀਡਿਆ) : ਐਤਵਾਰ ਨੂੰ ਪੰਜਾਬ ਵਿੱਚ ਕੋਰੋਨਾ ਵਾਇਰਸ ਦੇ 534 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ ਅਤੇ 15 ਮਰੀਜ਼ਾਂ ਦੀ ਮੌਤ ਹੋਈ ਹੈ। ਜਿਸ ਨਾਲ ਸੂਬੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ 13218 ਹੋ ਗਈ ਹੈ। ਸੂਬੇ ਵਿੱਚ ਕੋਰੋਨਾ ਦੇ 4102 ਐਕਟਿਵ ਮਾਮਲੇ ਹਨ ਅਤੇ ਹੁਣ ਤੱਕ 306 ਲੋਕਾਂ ਦੀ ਮੌਤ ਹੋਈ ਹੈ।

ਸੰਬੰਧਿਤ ਖ਼ਬਰਾਂ

ਇਨ੍ਹਾਂ 534 ਨਵੇਂ ਮਾਮਲਿਆਂ ਵਿੱਚੋਂ 45 ਅੰਮ੍ਰਿਤਸਰ, 95 ਲੁਧਿਆਣਾ, 70 ਜਲੰਧਰ, 83 ਪਟਿਆਲਾ, 17 ਸੰਗਰੂਰ, 16 ਗੁਰਦਾਸਪੁਰ, 4 ਐਸਬੀਐਸ ਨਗਰ, 28 ਮੋਹਾਲੀ, 15 ਤਰਨਤਾਰਨ, 42 ਹੁਸ਼ਿਆਰਪੁਰ, 13 ਫ਼ਿਰੋਜ਼ਪੁਰ, 10 ਫ਼ਤਿਹਗੜ੍ਹ ਸਾਹਿਬ, 1 ਫ਼ਰੀਦਕੋਟ, 6 ਕਪੂਰਥਲਾ, 2 ਮੋਗਾ, 9 ਬਰਨਾਲਾ, 27 ਬਠਿੰਡਾ, 6 ਮਾਨਸਾ, 12 ਪਠਾਨਕੋਟ, 2 ਮੁਕਤਸਰ, 24 ਫ਼ਾਜ਼ਿਲਕਾ, 7 ਰੋਪੜ ਤੋਂ ਮਾਮਲੇ ਸਾਹਮਣੇ ਆਏ ਹਨ।

ਵੱਡੀ ਰਾਹਤ ਦੀ ਗੱਲ ਇਹ ਹੈ ਕਿ ਇਨ੍ਹਾਂ 13218 ਮਰੀਜ਼ਾਂ ਵਿੱਚੋਂ 8810 ਲੋਕ ਕੋਰੋਨਾ ਨੂੰ ਮਾਤ ਦੇ ਕੇ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ ਅਤੇ ਸੂਬੇ ਵਿੱਚ ਕੋਵਿਡ-19 ਦੇ 4102 ਐਕਟਿਵ ਮਾਮਲੇ ਹਨ। ਪੰਜਾਬ ਦੇ ਸਿਹਤ ਵਿਭਾਗ ਵੱਲੋਂ ਐਤਵਾਰ ਨੂੰ ਜਾਰੀ ਕੀਤੇ ਮੀਡੀਆ ਬੁਲੇਟਿਨ ਮੁਤਾਬਕ, ਸੂਬੇ ਵਿੱਚ ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ 5,31,336 ਹੈ, ਜਿਨ੍ਹਾਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!