|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਕੋਵੀਸ਼ੀਲਡ ਖ਼ਤਮ, ਕੋਵੈਕਸੀਨ ਦੇ ਸਟਾਕ ਵੀ ਖ਼ਤਮ ਹੋਣ ਨੂੰ : ਕੈਪਟਨ ਅਮਰਿੰਦਰ

ਜਲੰਧਰ (ਦੇਵ ਇੰਦਰਜੀਤ) : ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਪਹਿਲਾਂ ਹੀ 83 ਲੱਖ ਦੇ ਕਰੀਬ ਯੋਗ ਵਿਅਕਤੀਆਂ (ਕੁੱਲ ਆਬਾਦੀ ਦਾ 27 ਫ਼ੀਸਦੀ ਦੇ ਕਰੀਬ) ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਵੈਕਸੀਨ ਦੇ ਸਟਾਕ ਦੀ ਵਰਤੋਂ ਸੁਲਝੇ ਤਰੀਕੇ ਨਾਲ ਬਿਨਾਂ ਵਿਅਰਥ ਗਵਾਏ ਕੀਤੀ ਜਾ ਰਹੀ ਹੈ।

NRI Post Desk · 1966 ਦਿਨ ਪਹਿਲਾਂ · ਅੱਪਡੇਟ 1966 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਕੋਵੀਸ਼ੀਲਡ ਖ਼ਤਮ, ਕੋਵੈਕਸੀਨ ਦੇ ਸਟਾਕ ਵੀ ਖ਼ਤਮ ਹੋਣ ਨੂੰ : ਕੈਪਟਨ ਅਮਰਿੰਦਰ
📷 NRI Post Desk

ਜਲੰਧਰ (ਦੇਵ ਇੰਦਰਜੀਤ) : ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿਚ ਪਹਿਲਾਂ ਹੀ 83 ਲੱਖ ਦੇ ਕਰੀਬ ਯੋਗ ਵਿਅਕਤੀਆਂ (ਕੁੱਲ ਆਬਾਦੀ ਦਾ 27 ਫ਼ੀਸਦੀ ਦੇ ਕਰੀਬ) ਨੂੰ ਵੈਕਸੀਨ ਲਗਾਈ ਜਾ ਚੁੱਕੀ ਹੈ ਅਤੇ ਵੈਕਸੀਨ ਦੇ ਸਟਾਕ ਦੀ ਵਰਤੋਂ ਸੁਲਝੇ ਤਰੀਕੇ ਨਾਲ ਬਿਨਾਂ ਵਿਅਰਥ ਗਵਾਏ ਕੀਤੀ ਜਾ ਰਹੀ ਹੈ।

ਕੋਵਿਡ ਸਮੀਖਿਆ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਢੁੱਕਵੀਂ ਸਪਲਾਈ ਮਿਲਣ ’ਤੇ ਪੰਜਾਬ ਇਕ ਦਿਨ ਵਿਚ ਛੇ ਲੱਖ ਤੋਂ ਵਧੇਰੇ ਖੁਰਾਕਾਂ ਦੀ ਵਰਤੋਂ ਕਰਨ ਦੇ ਸਮਰੱਥ ਹੈ। ਉਨ੍ਹਾਂ ਦੱਸਿਆ ਕਿ ਸੂਬੇ ਅੰਦਰ 70 ਲੱਖ ਲੋਕਾਂ ਨੂੰ ਪਹਿਲੀ ਅਤੇ 13 ਲੱਖ ਲੋਕਾਂ ਨੂੰ ਦੂਜੀ ਖੁਰਾਕ ਲਗਾਈ ਜਾ ਚੁੱਕੀ ਹੈ। ਮੁੱਖ ਸਕੱਤਰ ਵਿਨੀ ਮਹਾਜਨ ਨੇ ਮੀਟਿੰਗ ਦੌਰਾਨ ਦੱਸਿਆ ਕਿ ਵੈਕਸੀਨ ਦੀ ਵਧੇਰੇ ਉਪਲੱਬਧਤਾ ਲਈ ਪ੍ਰਸ਼ਾਸਨ ਕੇਂਦਰ ਸਰਕਾਰ ਨਾਲ ਰਾਬਤੇ ਵਿਚ ਹੈ।

ਸੰਬੰਧਿਤ ਖ਼ਬਰਾਂ

ਪੰਜਾਬ ਵਿਚ ਕੋਵੀਸ਼ੀਲਡ ਮੁੱਕਣ ਅਤੇ ਕੋਵੈਕਸੀਨ ਦੇ ਸਿਰਫ਼ ਇਕ ਦਿਨ ਦੇ ਬਚੇ ਸਟਾਕ ਦੀ ਸਥਿਤੀ ਨੂੰ ਵੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਮੁੜ ਕੇਂਦਰ ਵੱਲੋਂ ਵੈਕਸੀਨ ਦੀ ਸਪਲਾਈ ਵਧਾਏ ਜਾਣ ਦੀ ਲੋੜ ’ਤੇ ਜ਼ੋਰ ਦਿੱਤਾ ਹੈ।

ਅਧਿਕਾਰੀਆਂ ਨੂੰ ਪੰਜਾਬ ਦੇ ਵੈਕਸੀਨ ਕੋਟੇ ਨੂੰ ਵਧਾਉਣ ਲਈ ਕੇਂਦਰ ਨਾਲ ਲਗਾਤਾਰ ਜ਼ੋਰਦਾਰ ਤਰੀਕੇ ਨਾਲ ਰਾਬਤਾ ਕਾਇਮ ਰੱਖਣ ਦੀਆਂ ਹਦਾਇਤਾਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਖੇਤਰਾਂ ਦੇ ਹੌਲੀ-ਹੌਲੀ ਖੁੱਲ੍ਹਣ ਅਤੇ ਇਨ੍ਹਾਂ ਨਾਲ ਜੁੜੇ ਲੋਕਾਂ ਨੂੰ ਘੱਟੋ-ਘੱਟ ਕੋਵਿਡ ਵੈਕਸੀਨ ਦੀ ਇਕ ਖੁਰਾਕ ਲੱਗੇ ਹੋਣ ਨੂੰ ਨਿਯਮਿਤ ਰੱਖਣ ਲਈ ਸਪਲਾਈ ਵਿਚ ਵਾਧਾ ਬਹੁਤ ਜ਼ਰੂਰੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!