|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ: ਰਾਤ ਨੂੰ ਡਿਊਟੀ ਤੋਂ ਵਾਪਸ ਆਉਂਦੇ ਪੁਲਿਸ ਮੁਲਾਜ਼ਮ ਦੀ ਮੌਤ

ਬਠਿੰਡਾ (ਪਾਇਲ): ਦੱਸ ਦਇਏ ਕਿ ਮੁਲਤਾਨੀਆ ਰੋਡ 'ਤੇ ਭਗਵਤੀ ਕਲੋਨੀ ਦੇ ਗੇਟ ਨੰਬਰ 2 ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਐਕਟਿਵਾ ਸਵਾਰ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਇਸ ਦੌਰਾਨ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗੋਇਲ ਮੌ

NRI Post Desk · 342 ਦਿਨ ਪਹਿਲਾਂ · ਅੱਪਡੇਟ 342 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ: ਰਾਤ ਨੂੰ ਡਿਊਟੀ ਤੋਂ ਵਾਪਸ ਆਉਂਦੇ ਪੁਲਿਸ ਮੁਲਾਜ਼ਮ ਦੀ ਮੌਤ
📷 NRI Post Desk

ਬਠਿੰਡਾ (ਪਾਇਲ): ਦੱਸ ਦਇਏ ਕਿ ਮੁਲਤਾਨੀਆ ਰੋਡ 'ਤੇ ਭਗਵਤੀ ਕਲੋਨੀ ਦੇ ਗੇਟ ਨੰਬਰ 2 ਨੇੜੇ ਅਣਪਛਾਤੇ ਵਾਹਨ ਦੀ ਟੱਕਰ ਨਾਲ ਹਾਦਸਾ ਵਾਪਰ ਜਾਣ ਦੀ ਸੂਚਨਾ ਮਿਲੀ ਹੈ। ਇਸ ਹਾਦਸੇ ਵਿਚ ਐਕਟਿਵਾ ਸਵਾਰ ਇੱਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ। ਇਸ ਦੌਰਾਨ ਇਲਾਕੇ ਵਿਚ ਸਨਸਨੀ ਫੈਲ ਗਈ। ਘਟਨਾ ਦੀ ਸੂਚਨਾ ਮਿਲਣ 'ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗੋਇਲ ਮੌਕੇ ''ਤੇ ਪਹੁੰਚ ਗਏ ਅਤੇ ਸਹਾਰਾ ਟੀਮ ਨੇ ਐਕਟਿਵਾ ਸਵਾਰ ਨੂੰ ਇਲਾਜ ਲਈ ਹਸਪਤਾਲ ਦੇ ਐਮਰਜੈਂਸੀ ਵਾਰਡ ਵਿਚ ਦਾਖਲ ਕਰਵਾਇਆ।

ਸੰਬੰਧਿਤ ਖ਼ਬਰਾਂ

ਜਾਣਕਾਰੀ ਮੁਤਾਬਕ ਇਸ ਦੌਰਾਨ ਡਿਊਟੀ 'ਤੇ ਮੌਜੂਦ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਹਾਦਸੇ ਵਿਚ ਮਾਰੇ ਗਏ ਪੁਲਿਸ ਅਧਿਕਾਰੀ ਦੀ ਪਛਾਣ ਬੇਅੰਤ ਸਿੰਘ (37) ਪੁੱਤਰ ਕਰਮ ਸਿੰਘ ਵਾਸੀ ਬੀੜ ਰੋਡ ਗਲੀ ਨੰਬਰ 10 ਵਜੋਂ ਹੋਈ ਹੈ। ਮ੍ਰਿਤਕ ਮੁਲਾਜ਼ਮ ਰਾਤ ਦੇ ਸਮੇਂ ਆਪਣੀ ਡਿਊਟੀ ਪੂਰੀ ਕਰਕੇ ਘਰ ਵਾਪਸ ਆ ਰਿਹਾ ਸੀ, ਜਦੋਂ ਉਹ ਹਾਦਸੇ ਦਾ ਸ਼ਿਕਾਰ ਹੋ ਗਿਆ। ਘਟਨਾ ਸਥਾਨ 'ਤੇ ਪਹੁੰਚੀ ਪੁਲਿਸ ਵਲੋਂ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ: ਰਾਤ ਨੂੰ ਡਿਊਟੀ ਤੋਂ ਵਾਪਸ ਆਉਂਦੇ ਪੁਲਿਸ ਮੁਲਾਜ਼ਮ ਦੀ ਮੌਤ — NRI Post