|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੇਖੂਪਰਾ ਤੇ ਕਲਾਨੌਰ ਵਿਖੇ ਬਣੀਆਂ ਅਣ-ਅਧਿਕਾਰਤ ਕਲੋਨੀਆਂ ਉੱਪਰ ਚਲਾਇਆ ਪੀਲਾ ਪੰਜਾ

ਗੁਰਦਾਸਪੁਰ (ਰਾਘਵ): ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇਂ-ਸਮੇਂ 'ਤੇ ਪਾਪਰਾ ਐਕਟ 1995 ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇਂ-ਸਮੇਂ ਤੇ ਡਿਮੋਲਿਸ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਗੁਰਵਿੰਦਰ ਸਿੰਘ, ਡ

NRI Post Desk · 478 ਦਿਨ ਪਹਿਲਾਂ · ਅੱਪਡੇਟ 478 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਜ਼ਿਲ੍ਹਾ ਪ੍ਰਸ਼ਾਸਨ ਨੇ ਪਿੰਡ ਸੇਖੂਪਰਾ ਤੇ ਕਲਾਨੌਰ ਵਿਖੇ ਬਣੀਆਂ ਅਣ-ਅਧਿਕਾਰਤ ਕਲੋਨੀਆਂ ਉੱਪਰ ਚਲਾਇਆ ਪੀਲਾ ਪੰਜਾ
📷 NRI Post Desk

ਗੁਰਦਾਸਪੁਰ (ਰਾਘਵ): ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਣ-ਅਧਿਕਾਰਤ ਕਲੋਨੀਆਂ ਨੂੰ ਸਮੇਂ-ਸਮੇਂ 'ਤੇ ਪਾਪਰਾ ਐਕਟ 1995 ਦੀ ਉਲੰਘਣਾ ਤਹਿਤ ਨੋਟਿਸ ਜਾਰੀ ਕੀਤੇ ਗਏ ਅਤੇ ਸਮੇਂ-ਸਮੇਂ ਤੇ ਡਿਮੋਲਿਸ ਕੀਤਾ ਗਿਆ ਹੈ। ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਰਜਿੰਦਰ ਸਿੰਘ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਗੁਰਵਿੰਦਰ ਸਿੰਘ, ਡਿਊਟੀ ਮੈਜਿਸਟਰੇਟ ਦੀ ਨਿਗਰਾਨੀ ਹੇਠ ਰੀਤਿਕਾ ਅਰੋੜਾ ਜ਼ਿਲ੍ਹਾ ਨਗਰ ਯੋਜਨਾਕਾਰ, ਪੁਨੀਤ ਡਿਗਰਾ ਸਹਾਇਕ ਨਗਰ ਯੋਜਨਾਕਾਰ, ਪ੍ਰਭਜੋਤ ਸਿੰਘ ਸਹਾਇਕ ਨਗਰ ਯੋਜਨਾਕਾਰ, ਦਿਨੇਸ਼ ਕੁਮਾਰ ਜੂਨੀਅਰ ਇੰਜੀਨੀਅਰ ਅਤੇ ਜ਼ਿਲ੍ਹਾ ਪ੍ਰਸ਼ਾਸਨ/ ਰੈਗੂਲੇਟਰੀ ਟੀਮ ਵੱਲੋਂ ਅੱਜ ਵੱਡੀ ਕਾਰਵਾਈ ਕਰਦਿਆਂ ਪਿੰਡ ਸੇਖੂਪਰਾ ਅਤੇ ਕਲਾਨੌਰ ਵਿਖੇ ਪਾਪਰਾ ਐਕਟ 1995 ਦੀ ਉਲੰਘਣਾ ਕਰਦੇ ਹੋਏ ਹੋਂਦ ਵਿੱਚ ਲਿਆਂਦੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

ਵਧੀਕ ਡਿਪਟੀ ਕਮਿਸ਼ਨਰ (ਜ) ਹਰਜਿੰਦਰ ਸਿੰਘ ਜੀ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪਿੰਡ ਸੇਖੂਪਰਾ ਅਤੇ ਕਲਾਨੌਰ ਵਿਖੇ ਵਿਕਸਿਤ ਕੀਤੀ ਗਈ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਕੇ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਕਲੋਨੀ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।

ਸੰਬੰਧਿਤ ਖ਼ਬਰਾਂ

ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਦ ਅਤੇ 25 ਲੱਖ ਤੋਂ 5 ਕਰੋੜ ਦਾ ਜੁਰਮਾਨਾ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਰੈਗੂਲੇਟਰੀ ਵਿੰਗ ਵੱਲੋਂ ਸਮੇਂ-ਸਮੇਂ ਤੇ ਜ਼ਿਲ੍ਹਾ ਗੁਰਦਾਸਪੁਰ ਅੰਦਰ ਵਿਕਸਿਤ ਕੀਤੀਆਂ ਜਾ ਰਹੀਆਂ ਅਣ-ਅਧਿਕਾਰਤ ਕਲੋਨੀਆਂ ਅਤੇ ਉਸਾਰੀਆਂ ਦਾ ਮੌਕਾ ਚੈੱਕ ਕਰਦੇ ਹੋਏ ਸਬੰਧਿਤ ਐਕਟ ਤਹਿਤ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਸਬੰਧਿਤ ਥਾਣਾ ਅਫ਼ਸਰ ਨੂੰ ਅਗਲੇਰੀ ਕਾਨੂੰਨੀ ਕਾਰਵਾਈ ਕਰਨ ਲਈ ਕਿਹਾ ਜਾ ਰਿਹਾ ਹੈ।

ਇਸ ਮੌਕੇ ਉਨ੍ਹਾਂ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਸਰਕਾਰ ਤੋਂ ਮਨਜ਼ੂਰਸ਼ੁਦਾ ਨਹੀਂ ਹਨ, ਉਨ੍ਹਾਂ ਵਿੱਚ ਪਲਾਟ ਨਾ ਖ਼ਰੀਦਿਆ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਕਲੋਨੀ ਵਿੱਚ ਪਲਾਟ ਖ਼ਰੀਦਣ ਤੋਂ ਪਹਿਲਾਂ ਸਰਕਾਰ ਦੀ ਮਨਜ਼ੂਰੀ ਦੀ ਮੰਗ ਜ਼ਰੂਰ ਕੀਤੀ ਜਾਵੇ ਤਾਂ ਜੋ ਉਨ੍ਹਾਂ ਦੇ ਧੰਨ-ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਪੁੱਡਾ ਦੇ ਖੇਤਰ ਵਿੱਚ 19 ਮਾਰਚ 2018 ਤੋਂ ਪਹਿਲਾਂ ਦੀਆਂ ਜੋ ਵੀ ਅਣ-ਅਧਿਕਾਰਤ ਕਲੋਨੀਆਂ ਅਪਲਾਈਡ ਹਨ, ਉਹ ਕਲੋਨਾਈਜ਼ਰ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਉਂਦੇ ਹੋਏ ਤੁਰੰਤ ਆਪਣੀਆਂ ਕਲੋਨੀਆਂ ਨੂੰ ਰੈਗੂਲਰ ਕਰਵਾਉਣ ਨਹੀਂ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਕਲੋਨਾਈਜ਼ਰ/ ਪ੍ਰਮੋਟਰ ਵਿਭਾਗ ਦੀ ਬਿਨਾਂ ਪ੍ਰਵਾਨਗੀ ਲਏ ਕੋਈ ਉਸਾਰੀ ਕਰਦਾ ਹੈ ਤਾਂ ਉਨ੍ਹਾਂ ਖ਼ਿਲਾਫ਼ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!