|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਕਿਸਾਨ ਦੀ ਖੇਤ 'ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਹੋਈ ਮੌਤ

ਦੋਦਾ (ਨੇਹਾ): ਪਿੰਡ ਕੋਟਲੀ ਦੇ ਕੋਠੇ ਢਾਬਾਂ ਵਾਲੇ ਵਿਖੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਪ੍ਰੀਤ ਸਿੰਘ ਉਰਫ ਜੱਸੀ (41) ਪੁੱਤਰ ਆਤਮਾ ਸਿੰਘ ਦੇ ਭਰਾ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਖੇਤ ਝੋਨੇ ਨੂੰ ਪਾਣੀ ਲਾਉਣ ਗਿਆ ਸੀ ਅਤੇ ਟਿਊਬਵੈੱਲ ਦੀ ਮੋਟਰ ਚਲਾਉਂਦੇ ਸਮੇਂ ਸਟਾਰਟਰ ਤ

NRI Post Desk · 489 ਦਿਨ ਪਹਿਲਾਂ · ਅੱਪਡੇਟ 489 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਕਿਸਾਨ ਦੀ ਖੇਤ 'ਚ ਕੰਮ ਕਰਦੇ ਸਮੇਂ ਕਰੰਟ ਲੱਗਣ ਨਾਲ ਹੋਈ ਮੌਤ
📷 NRI Post Desk

ਦੋਦਾ (ਨੇਹਾ): ਪਿੰਡ ਕੋਟਲੀ ਦੇ ਕੋਠੇ ਢਾਬਾਂ ਵਾਲੇ ਵਿਖੇ ਇਕ ਨੌਜਵਾਨ ਕਿਸਾਨ ਦੀ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਦੁਖਦਾਈ ਸਮਾਚਾਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਜਸਪ੍ਰੀਤ ਸਿੰਘ ਉਰਫ ਜੱਸੀ (41) ਪੁੱਤਰ ਆਤਮਾ ਸਿੰਘ ਦੇ ਭਰਾ ਮਨਜਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਖੇਤ ਝੋਨੇ ਨੂੰ ਪਾਣੀ ਲਾਉਣ ਗਿਆ ਸੀ ਅਤੇ ਟਿਊਬਵੈੱਲ ਦੀ ਮੋਟਰ ਚਲਾਉਂਦੇ ਸਮੇਂ ਸਟਾਰਟਰ ਤੋਂ ਕਰੰਟ ਲੱਗਣ ਕਾਰਨ ਉਹ ਬੇਹੋਸ਼ ਹੋ ਗਿਆ।

ਸੰਬੰਧਿਤ ਖ਼ਬਰਾਂ

ਪਤਾ ਲੱਗਣ ’ਤੇ ਉਨ੍ਹਾਂ ਵੱਲੋਂ ਉਸ ਨੂੰ ਤੁਰੰਤ ਸਿਵਲ ਹਸਪਤਾਲ ਗਿੱਦੜਬਾਹਾ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੱਚੇ ਪੁੱਤਰ ਅਤੇ ਧੀ ਛੱਡ ਗਿਆ ਹੈ। ਪਰਿਵਾਰ ਅਤੇ ਪਿੰਡ ਵਾਸੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਗਰੀਬ ਕਿਸਾਨ ਦੇ ਪਰਿਵਾਰ ਲਈ ਮਦਦ ਦੀ ਗੁਹਾਰ ਲਗਾਈ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!