|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੱਤਰਕਾਰਾਂ ਤੇ ਬਿਜਲੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਫਰੰਟਲਾਈਨ ਵਰਕਰ ਐਲਾਨੀਆ

ਚੰਡੀਗੜ੍ਹ (ਦੇਵ ਇੰਦਰਜੀਤ) : ਇਕ ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨੀ ਪੱਧਰ ਉੱਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ ਕਰਨ ਲਈ ਪੱਤਰਕਾਰ ਆਪਣੀ ਜਾਨ ਜੋਖਮ ਵਿਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਬਾਰੇ ਜਾਗਰੂਕਤਾ ਫੈਲਾਉਣ ਵਿਚ ਵੀ ਮਦਦ ਕਰ ਰਹੇ ਹਨ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ

NRI Post Desk · 2033 ਦਿਨ ਪਹਿਲਾਂ · ਅੱਪਡੇਟ 2033 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੱਤਰਕਾਰਾਂ ਤੇ ਬਿਜਲੀ ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਨੇ ਫਰੰਟਲਾਈਨ ਵਰਕਰ ਐਲਾਨੀਆ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਇਕ ਸਾਲ ਤੋਂ ਵੱਧ ਸਮੇਂ ਤੋਂ ਜ਼ਮੀਨੀ ਪੱਧਰ ਉੱਤੇ ਮਹਾਂਮਾਰੀ ਨਾਲ ਸਬੰਧਤ ਕਵਰੇਜ ਕਰਨ ਲਈ ਪੱਤਰਕਾਰ ਆਪਣੀ ਜਾਨ ਜੋਖਮ ਵਿਚ ਪਾ ਰਹੇ ਹਨ ਅਤੇ ਕੋਵਿਡ ਬਾਰੇ ਬਾਰੇ ਜਾਗਰੂਕਤਾ ਫੈਲਾਉਣ ਵਿਚ ਵੀ ਮਦਦ ਕਰ ਰਹੇ ਹਨ।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਸੂਬੇ ਵਿਚ ਮਾਨਤਾ ਪ੍ਰਾਪਤ ਐਕਰੀਡੇਟਿਡ ਅਤੇ ਪੀਲੇ ਕਾਰਡ ਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਵਿਰੁੱਧ ਲੜਾਈ ਵਿਚ ਫਰੰਟਲਾਈਨ ਯੋਧਿਆਂ ਦੀ ਸੂਚੀ ਵਿਚ ਸ਼ਾਮਲ ਕੀਤਾ ਜਾਵੇਗਾ। ਸੂਬੇ ਵਿਚ ਬਿਜਲੀ ਨਿਗਮ ਦੇ ਸਾਰੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਦੇ ਦਾਇਰੇ ਹੇਠ ਲਿਆਂਦਾ ਗਿਆ ਹੈ।

ਸੰਬੰਧਿਤ ਖ਼ਬਰਾਂ

ਕੋਵਿਡ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਪੱਤਰਕਾਰਾਂ ਸਮੇਤ ਇਹ ਮੁਲਾਜ਼ਮ ਪਹਿਲ ਦੇ ਆਧਾਰ ਉਤੇ ਟੀਕਾ ਲਵਾਉਣ ਸਣੇ ਉਨ੍ਹਾਂ ਸਾਰੇ ਲਾਭਾਂ ਲਈ ਯੋਗ ਹੋਣਗੇ, ਜੋ ਬਾਕੀ ਫਰੰਟਲਾਈਨ ਵਰਕਰ ਸੂਬਾ ਸਰਕਾਰ ਪਾਸੋਂ ਹਾਸਲ ਕਰਨ ਦੇ ਹੱਕਦਾਰ ਹਨ।ਉਨ੍ਹਾਂ ਅੱਗੇ ਕਿਹਾ ਕਿ ਭਾਵੇਂ ਬਹੁਤੇ ਸੂਬਿਆਂ ਨੇ ਪੱਤਰਕਾਰਾਂ ਨੂੰ ਫਰੰਟਲਾਈਨ ਵਰਕਰਾਂ ਦੀ ਕੈਟਾਗਰੀ ਵਿਚ ਸ਼ਾਮਲ ਕਰਨ ਲਈ ਮੰਗ ਉਠਾਈ ਪਰ ਭਾਰਤ ਸਰਕਾਰ ਨੇ ਅਜੇ ਤਕ ਕੋਈ ਹੁੰਗਾਰਾ ਨਹੀਂ ਭਰਿਆ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੱਤਰਕਾਰਾਂ ਦੀ ਸੁਰੱਖਿਆ ਦੇ ਨਾਲ-ਨਾਲ ਬਿਜਲੀ ਨਿਗਮ ਦੇ ਮੁਲਾਜ਼ਮਾਂ ਨੂੰ ਵੀ ਫਰੰਟਲਾਈਨ ਵਰਕਰਾਂ ਵਾਲੀ ਸ਼੍ਰੇਣੀ ਵਿਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ ਕਿਉਂ ਜੋ ਬਿਜਲੀ ਮੁਲਾਜ਼ਮ ਵੀ ਹਸਪਤਾਲਾਂ ਅਤੇ ਹੋਰ ਪ੍ਰਮੁੱਖ ਸੰਸਥਾਵਾਂ ਵਿਚ ਅਤਿ ਜ਼ਰੂਰੀ ਨਾਜ਼ੁਕ ਬਿਜਲੀ ਸਬੰਧੀ ਸੇਵਾਵਾਂ ਮੁਹੱਈਆ ਕਰਵਾਉਣ ਮੌਕੇ ਆਪਣੀ ਜਾਨ ਖ਼ਤਰੇ ਵਿਚ ਪਾ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!