|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਬਿਜ਼ਨਸ

ਸੈਨਿਕ ਸਕੂਲ ਲਈ ਪੰਜਾਬ ਸਰਕਾਰ ਵਲੋਂ 6 ਕਰੋੜ ਰੁਪਏ ਦੇਣ ਦਾ ਐਲਾਨ : ਵਿਤ ਮੰਤਰੀ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਰਾਜ ਵਿਚ ਦੂਸਰਾ ਸੈਨਿਕ ਸਕੂਲ ਸਥਾਪਿਤ ਕਰਨ ਲਈ ਕੇਂਦਰ ਸਰਕਾਰ ਦੇ ਅਗੇ ਮਜਬੂਤੀ ਨਾਲ ਆਪਣਾ ਪਖ ਰਖੇਗੀ ।ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਵਡੀਆਂ ਕੁਰਬਾਨੀਆਂ ਦਿਤੀਆਂ ਹਨ ਅਤੇ ਹੁਣ ਵੀ ਦੇਸ਼ ਦੀ ਸੁਰਖਿਆ ਲਈ ਹਰ ਸਮੇਂ ਤਿਆਰ ਬਰ ਤਿਆਰ ਰਹਿੰਦੇ ਹਨ ।ਇਸ ਲਈ ਪੰਜਾਬ ਵਿਚ ਇਕ ਹੋਰ ਸੈਨਿਕ ਸਕੂਲ ਦੀ ਜ਼ਰੂਰਤ ਹੈ ।ਇਹਨਾਂ ਵਿਚਾਰਾਂ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਕਪੂਰਥਲਾ (ਇੰਦਰਜੀਤ ਸਿੰਘ) : ਪੰਜਾਬ ਸਰਕਾਰ ਰਾਜ ਵਿਚ ਦੂਸਰਾ ਸੈਨਿਕ ਸਕੂਲ ਸਥਾਪਿਤ ਕਰਨ ਲਈ ਕੇਂਦਰ ਸਰਕਾਰ ਦੇ ਅਗੇ ਮਜਬੂਤੀ ਨਾਲ ਆਪਣਾ ਪਖ ਰਖੇਗੀ ।ਪੰਜਾਬੀਆਂ ਨੇ ਦੇਸ਼ ਦੀ ਆਜ਼ਾਦੀ ਲਈ ਬਹੁਤ ਵਡੀਆਂ ਕੁਰਬਾਨੀਆਂ ਦਿਤੀਆਂ ਹਨ ਅਤੇ ਹੁਣ ਵੀ ਦੇਸ਼ ਦੀ ਸੁਰਖਿਆ ਲਈ ਹਰ ਸਮੇਂ ਤਿਆਰ ਬਰ ਤਿਆਰ ਰਹਿੰਦੇ ਹਨ ।ਇਸ ਲਈ ਪੰਜਾਬ ਵਿਚ ਇਕ ਹੋਰ ਸੈਨਿਕ ਸਕੂਲ ਦੀ ਜ਼ਰੂਰਤ ਹੈ ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅਜ ਇਥੇ ਸੈਨਿਕ ਸਕੂਲ ਕਪੂਰਥਲਾ ਦੇ 58ਵੇਂ ਸਾਲਾਨਾ ਦਿਵਸ ਮੌਕੇ ਸ. ਮਨਪ੍ਰੀਤ ਸਿੰਘ ਬਾਦਲ ਵਿਤ ਮੰਤਰੀ ਪੰਜਾਬ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ ਕਰਦੇ ਹੋਏ ਕੀਤਾ। ਉਹਨਾਂ ਕਿਹਾ ਕਿ ਸੈਨਿਕ ਸਕੂਲ ਕਪੂਰਥਲਾ ਨੇ ਭਾਰਤੀ ਫੌਜ ਵਿਚ ਬਹੁਤ ਵਡਾ ਯੋਗਦਾਨ ਦਿਤਾ ਹੈ ਅਤੇ ਉਹਨਾਂ ਨੇ ਵਿਸ਼ਵਾਸ ਪ੍ਰਗਟ ਕੀਤਾ ਕਿ ਇਥੇ ਦੇ ਵਿਦਿਆਰਥੀ ਬਹੁਤ ਹੀ ਹੋਣਹਾਰ ਹਨ ਅਤੇ ਦੇਸ਼ ਦਾ ਭਵਿਖ ਇਹਨਾਂ ਦੇ ਹਥਾਂ ਵਿਚ ਪੂਰੀ ਤਰ੍ਹਾਂ ਸੁਰਖਿਅਤ ਹੈ।

ਇਸ ਮੌਕੇ ਉਹਨਾਂ ਨੇ ਕਿਹਾ ਕਿ ਵਿਦਿਆਰਥੀ ਨੈਤਿਕ ਰੂਪ ਤੋਂ ਬੁਲੰਦ ਹੌਂਸਲੇ ਅਤੇ ਅਨੁਸ਼ਾਸਨ ਵਿਚ ਰਹਿੰਦੇ ਹੋਇਆ ਸਮੇਂ ਦਾ ਸਦਉਪਯੋਗ ਕਰਦੇ ਹੋਏ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿਚ ਐਨ. ਡੀ. ਏ. ਵਿਚ ਸ਼ਾਮਲ ਹੋ ਕੇ ਦੇਸ਼ ਸੇਵਾ ਕਰਨ ਗੌਰਵ ਹਾਸਲ ਕਰਨ। ਉਹਨਾਂ ਨੇ ਇਸ ਮੌਕੇ ਸੈਨਿਕ ਸਕੂਲ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵਲੋਂ ਅਗਲੇ ਵਿਤੀ ਸਾਲ ਵਿਚ 3 ਕਰੋੜ ਰੁਪਏ ਅਤੇ ਉਸ ਤੋਂ ਅਗਲੇ ਵਿਤੀ ਸਾਲ ਵਿਚ ਵੀ 3 ਕਰੋੜ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ।ਇਸ ਦੇ ਨਾਲ ਹੀ ਉਹਨਾਂ ਨੇ ਸਕੂਲ ਦੇ ਬੈਂਡ ਦਾ 10 ਸਾਲ ਲਗਾਤਾਰ ਰਾਜ ਪਥ ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਤੇ 15 ਲਖ ਰੁਪਏ ਦੇਣ ਦਾ ਵੀ ਐਲਾਨ ਕੀਤਾ ।ਇਸ ਮੌਕੇ ਉਹਨਾਂ ਨੇ ਅਧਿਆਪਕਾਂ ਦੀ ਬਹੁਤ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਅਧਿਆਪਕ ਹੀ ਦੇਸ਼ ਦੇ ਨਿਰਮਾਤਾ ਹੁੰਦੇ ਹਨ ।

ਸੰਬੰਧਿਤ ਖ਼ਬਰਾਂ

ਇਸ ਮੌਕੇ ਉਹਨਾਂ ਨੇ ਵਿਦਿਆਰਥੀਆਂ ਵਲੋਂ ਵਖ-ਵਖ ਖੇਤਰਾਂ ਅਤੇ ਵਿਸ਼ਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਇਨਾਮ ਅਤੇ ਪ੍ਰਮਾਣ ਪਤਰ ਦੇ ਕੇ ਸਨਮਾਨਿਤ ਕੀਤਾ ।ਸੀਨੀਅਰ ਵਰਗ ਵਿਚ ਭਗਤ ਹਾਊਸ, ਜੂਨੀਅਰ ਵਿਚ ਸੁਭਾਸ਼ ਹਾਊਸ ਅਤੇ ਛੋਟਿਆਂ ਬਚਿਆਂ ਵਿਚ ਰਣਜੀਤ ਹਾਊਸ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ।ਨੈਸ਼ਨਲ ਡਿਫੈਂਸ ਅਕੈਡਮੀ ਵਿਚ ਸਭ ਤੋਂ ਜਿਆਦਾ ਕੈਡਿਟ ਭੇਜਣ ਲਈ ਤਿਲਕ ਹਾਊਸ ਨੂੰ ਐਨ. ਡੀ. ਏ. ਟਰਾਫੀ ਦਿਤੀ ਗਈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਕਰਨਲ ਵਿਕਾਸ ਮੋਹਨ ਨੇ ਮੁਖ ਮਹਿਮਾਨ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਦਾ ਸਵਾਗਤ ਕੀਤਾ ਅਤੇ ਸਕੂਲ ਦੀ ਸਾਲਾਨਾ ਰਿਪੋਰਟ ਪੜੀ, ਜਿਸ ਵਿਚ ਸਕੂਲ ਦੀਆਂ ਉਪਲਬਧੀਆਂ ਦੀ ਵਿਸਥਾਰਪੂਰਵਕ ਜਾਣਕਾਰੀ ਦਿਤੀ ਗਈ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਮੁਖ ਮਹਿਮਾਨ ਨੇ ‘ਸਕੈਪ ਸਥਲ’ ਤੇ ਫੁਲ ਮਾਲਾਵਾਂ ਭੇਂਟ ਕਰਕੇ ਕੀਤੀ ਅਤੇ ਐਨ. ਸੀ. ਸੀ. ਦੇ ਕੈਡਿਟਾਂ ਵਲੋਂ ਗਾਰਡ ਆਫ ਆਨਰ ਵੀ ਦਿਤਾ ਗਿਆ ।ਇਸ ਅਵਸਰ ਤੇ ਸਕੂਲ ਦੇ ਵਖ-ਵਖ ਵਿਭਾਗਾਂ ਵਲੋਂ ਵਿਗਿਆਨ ਅਤੇ ਕਲਾ ਪ੍ਰਦਰਸ਼ਨੀ ਦਾ ਸ਼ਾਨਦਾਰ ਆਯੋਜਨ ਕੀਤਾ ਗਿਆ। ਇਸ ਮੌਕੇ ਸਕੂਲ ਦੇ ਬਚਿਆਂ ਵਲੋਂ ਦੇਸ਼ ਭਗਤੀ ਨਾਲ ਭਰਪੂਰ ਨਾਟਕ ਅਤੇ ਰੰਗਾ-ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਸ਼੍ਰੀ ਰਾਹੁਲ ਚਾਬਾ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਕਪੂਰਥਲਾ, ਸ਼੍ਰੀ ਵਰਿੰਦਰ ਬਾਜਵਾ ਐਸ. ਡੀ. ਐਮ. ਕਪੂਰਥਲਾ, ਲੈਫਟੀਨੈਂਟ ਕਮਾਂਡੈਂਟ ਦਿਲਪ੍ਰੀਤ ਸਿੰਘ ਕੰਗ ਸਕੂਲ ਦੇ ਪੂਰਵ ਵਿਦਿਆਰਥੀ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ, ਫੌਜ ਦੇ ਅਧਿਕਾਰੀ ਅਤੇ ਅਧਿਆਪਕ ਹਾਜਰ ਸਨ।

🔔 ਬਿਜ਼ਨਸ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!