|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਸਾਲ 2017-18 'ਚ ਕੇਂਦਰ ਸਰਕਾਰ ਵੱਲੋਂ ਜਾਰੀ ਹੋਈ ਵਜ਼ੀਫ਼ਾ ਰਾਸ਼ੀ ਦਾ ਪੰਜਾਬ ਸਰਕਾਰ ਨੇ ਅਜੇ ਤੱਕ ਵਰਤੋਂ ਸਰਟੀਫਿਕੇਟ (ਯੂਸੀ) ਨਹੀਂ ਦਿੱਤਾ : ਚੀਮਾ

ਚੰਡੀਗੜ (ਇੰਦਰਜੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਮੋਦੀ ਤੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਲੱਖਾਂ ਦਲਿਤ ਵਿਦਿਆਰਥੀਆਂ ਸਮੇਤ ਸੈਂਕੜੇ ਸਰਕਾਰੀ ਤੇ ਗੈਰ ਸਰਕਾਰੀ ਪ੍ਰੋਫੈਸ਼ਨਲ ਤੇ ਡਿਗਰੀ ਕਾਲਜਾਂ- ਯੂਨੀਵਰਸਿਟੀਆਂ ਤੇ ਹਜ਼ਾਰਾਂ ਦੀ ਗਿਣਤੀ 'ਚ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦਾ ਭਵਿੱਖ ਤਬਾਹ ਕਰਨ 'ਤੇ ਗੰਭੀਰ ਦੋਸ਼ ਲਾਇਆ ਹੈ। 'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ

NRI Post Desk · 2260 ਦਿਨ ਪਹਿਲਾਂ · 2 ਮਿੰਟ ਪੜ੍ਹਨ ਸਮਾਂ
💬f𝕏
ਲਿਖਤ

ਚੰਡੀਗੜ (ਇੰਦਰਜੀਤ ਸਿੰਘ) : ਆਮ ਆਦਮੀ ਪਾਰਟੀ (ਆਪ) ਨੇ ਕੇਂਦਰ ਦੀ ਮੋਦੀ ਤੇ ਸੂਬੇ ਦੀ ਕਾਂਗਰਸ ਸਰਕਾਰ 'ਤੇ ਲੱਖਾਂ ਦਲਿਤ ਵਿਦਿਆਰਥੀਆਂ ਸਮੇਤ ਸੈਂਕੜੇ ਸਰਕਾਰੀ ਤੇ ਗੈਰ ਸਰਕਾਰੀ ਪ੍ਰੋਫੈਸ਼ਨਲ ਤੇ ਡਿਗਰੀ ਕਾਲਜਾਂ- ਯੂਨੀਵਰਸਿਟੀਆਂ ਤੇ ਹਜ਼ਾਰਾਂ ਦੀ ਗਿਣਤੀ 'ਚ ਟੀਚਿੰਗ ਤੇ ਨਾਨ-ਟੀਚਿੰਗ ਸਟਾਫ਼ ਦਾ ਭਵਿੱਖ ਤਬਾਹ ਕਰਨ 'ਤੇ ਗੰਭੀਰ ਦੋਸ਼ ਲਾਇਆ ਹੈ। 'ਆਪ' ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਤੇ ਐਸਸੀ ਵਿੰਗ ਦੇ ਪ੍ਰਧਾਨ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਸਹਿ ਪ੍ਰਧਾਨ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਸੂਬੇ ਦੇ ਸੈਂਕੜੇ ਕਾਲਜਾਂ ਤੇ ਪ੍ਰਮੁੱਖ ਯੂਨੀਵਰਸਿਟੀਆਂ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਮਿਲਣ ਵਾਲਾ 1700 ਕਰੋੜ ਰੁਪਏ ਦਾ ਬਕਾਇਆ ਕੇਂਦਰ ਤੇ ਸੂਬਾ ਸਰਕਾਰ ਵੱਲ ਖੜ੍ਹਾ ਹੈ, ਜਿਸ ਦਾ ਖ਼ਮਿਆਜ਼ਾ ਦਲਿਤ ਵਿਦਿਆਰਥੀਆਂ, ਸਿੱਖਿਆ ਸੰਸਥਾਵਾਂ ਅਤੇ ਸਟਾਫ਼ ਨੂੰ ਚੁਕਾਉਣਾ ਪੈ ਰਿਹਾ ਹੈ। ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਸਾਲ 2017-18 'ਚ ਕੇਂਦਰ ਸਰਕਾਰ ਵੱਲੋਂ ਜਾਰੀ ਹੋਈ ਵਜ਼ੀਫ਼ਾ ਰਾਸ਼ੀ ਦਾ ਪੰਜਾਬ ਸਰਕਾਰ ਨੇ ਅਜੇ ਤੱਕ ਵਰਤੋਂ ਸਰਟੀਫਿਕੇਟ (ਯੂਸੀ) ਨਹੀਂ ਦਿੱਤਾ।

ਸੰਬੰਧਿਤ ਖ਼ਬਰਾਂ

ਜਿਸ ਕਾਰਨ ਜਿੱਥੇ ਸਾਲ 2018-19 ਤੇ ਵਰਤਮਾਨ ਸਾਲ 2019-20 ਦਾ 1000 ਕਰੋੜ ਰੁਪਏ ਤੋਂ ਵੱਧ ਦਾ ਬਕਾਇਆ ਸਰਕਾਰਾਂ ਵੱਲ ਖੜ੍ਹਾ ਹੈ। ਉੱਥੇ ਸਾਲ 2018-19 'ਚ ਪੰਜਾਬ ਦੇ ਪ੍ਰੋਫੈਸ਼ਨਲ ਤੇ ਡਿਗਰੀ ਕਾਲਜਾਂ ਤੇ ਯੂਨੀਵਰਸਿਟੀਆਂ 'ਚ ਇੱਕ ਲੱਖ ਤੋਂ ਵੱਧ ਦਲਿਤ ਵਿਦਿਆਰਥੀ ਉਚੇਰੀ ਜਾਂ ਪ੍ਰੋਫੈਸ਼ਨਲ ਸਿੱਖਿਆ ਲੈਣ ਤੋਂ ਵਾਂਝਾ ਰਹਿ ਗਿਆ। ਇੰਨਾ ਹੀ ਨਹੀਂ ਸੂਬਾ ਤੇ ਕੇਂਦਰ ਸਰਕਾਰ ਦੇ ਨਕਾਰਾਮਤਕ ਰਵੱਈਏ ਕਾਰਨ ਢੁੱਡੀਕੇ, ਗੋਨਿਆਨਾ, ਬਾਘਾ ਪੁਰਾਣਾ ਸਮੇਤ ਪੰਜਾਬ 'ਚ 50 ਦੇ ਕਰੀਬ ਪ੍ਰਾਈਵੇਟ ਪ੍ਰੋਫੈਸ਼ਨਲ ਕਾਲਜਾਂ ਨੂੰ ਜਿੰਦਰੇ ਲੱਗ ਗਏ ਤੇ ਸਰਕਾਰ ਦੀ ਆਪਣੀ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤ ਸੈਂਕੜੇ ਕਾਲਜਾਂ-ਯੂਨੀਵਰਸਿਟੀਆਂ 'ਤੇ ਵਿੱਤੀ ਸੰਕਟ ਗਹਿਰਾ ਹੋ ਗਿਆ ਹੈ।

ਹਜ਼ਾਰਾਂ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਨੂੰ ਨੌਕਰੀਆਂ ਤੋਂ ਹੱਥ ਧੋਣੇ ਪੈ ਗਏ ਹਨ ਤੇ ਹਜ਼ਾਰਾਂ ਹੋਰ 'ਤੇ ਤਲਵਾਰ ਲਟਕ ਰਹੀ ਹੈ। ਮਨਜੀਤ ਸਿੰਘ ਬਿਲਾਸਪੁਰ ਅਤੇ ਕੁਲਵੰਤ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਖ਼ਾਸ ਕਰ ਕੇ ਫ਼ਾਜ਼ਿਲਕਾ, ਦਾਖਾ, ਫਗਵਾੜਾ ਤੇ ਮੁਕੇਰੀਆਂ ਦੇ ਲੋਕਾਂ ਤੇ ਦਲਿਤ ਵਿਦਿਆਰਥੀਆਂ ਨੂੰ ਸੂਬਾ ਸਰਕਾਰ ਲਈ ਕਾਂਗਰਸੀ ਤੇ ਕੇਂਦਰ ਸਰਕਾਰ ਲਈ ਅਕਾਲੀਆਂ ਤੇ ਭਾਜਪਾ ਆਗੂਆਂ ਤੋਂ ਇਸ ਨਾਕਾਮੀ ਦਾ ਜ਼ਿਮਨੀ ਚੋਣਾਂ ਦੌਰਾਨ ਹਿਸਾਬ ਮੰਗਣਾ ਚਾਹੀਦਾ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!