|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਰੱਖੜੀ ਵਾਲੇ ਦਿਨ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ

ਚੰਡੀਗੜ੍ਹ (ਰਾਘਵ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਦਿਹਾੜੇ ਮੌਕੇ 'ਤੇ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਦੇ ਚੱਲਦੇ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾ ਦਿੱਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹ

NRI Post Desk · 477 ਦਿਨ ਪਹਿਲਾਂ · ਅੱਪਡੇਟ 477 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਰੱਖੜੀ ਵਾਲੇ ਦਿਨ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ
📷 NRI Post Desk

ਚੰਡੀਗੜ੍ਹ (ਰਾਘਵ): ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਦਿਹਾੜੇ ਮੌਕੇ 'ਤੇ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਜਿਸ ਦੇ ਚੱਲਦੇ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾ ਦਿੱਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾ ਰਹੀਆਂ 10ਵੀਂ ਪਾਸ ਆਂਗਣਵਾੜੀ ਹੈਲਪਰਾਂ, ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ, ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਇਸ ਤਹਿਤ ਡਿਊਟੀ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋਈਆਂ ਜਾਂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਆਸ਼ਰਿਤਾਂ ਨੂੰ ਵਿਸ਼ੇਸ਼ ਮੌਕੇ ਤਹਿਤ ਨੌਕਰੀ ਦੇਣ ਲਈ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ।

ਸੰਬੰਧਿਤ ਖ਼ਬਰਾਂ

ਇਸ ਸਬੰਧ ਵਿਚ ਸਾਰੇ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ 31 ਅਗਸਤ 2025 ਤੋਂ ਪਹਿਲਾਂ ਪੁਰਾਣੇ ਪੈਂਡਿੰਗ ਆਸ਼ਰਿਤ ਕੇਸਾਂ ਅਤੇ ਬਦਲੀਆਂ ਦੇ ਕੇਸਾਂ ਦਾ ਨਿਪਟਾਰਾ ਕਰਨ ਦੇ ਹੁਕਮ ਦਿੱਤੇ ਗਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲਗਭਗ 5000 ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੀ ਭਰਤੀ ਪ੍ਰਕਿਰਿਆ 1 ਸਤੰਬਰ 2025 ਤੋਂ ਸ਼ੁਰੂ ਕੀਤੀ ਜਾਵੇਗੀ, ਜੋ ਕਿ ਪਾਰਦਰਸ਼ੀ ਅਤੇ ਨਿਰੋਲ ਮੈਰਿਟ ਦੇ ਆਧਾਰ ‘ਤੇ ਹੋਵੇਗੀ। ਸਾਰੇ ਜ਼ਿਲਾ ਅਧਿਕਾਰੀਆਂ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਭਰਤੀ ਪ੍ਰਕਿਰਿਆ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਭ੍ਰਿਸ਼ਟਾਚਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਸ਼ਿਕਾਇਤ ਮਿਲਣ ‘ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!