|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਸਰਕਾਰ ਦਾ ਵੱਡਾ ਐਲਾਨ; ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਮਿਲੇਗੀ ਛੁੱਟੀ

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 20 ਫਰਵਰੀ, 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿਚ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ 'ਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿਚ ਕੰਮ ਕਰਦੇ ਸਾਰੇ ਵਿ

NRI Post Desk · 1749 ਦਿਨ ਪਹਿਲਾਂ · ਅੱਪਡੇਟ 1749 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਸਰਕਾਰ ਦਾ ਵੱਡਾ ਐਲਾਨ; ਵੋਟਾਂ ਵਾਲੇ ਦਿਨ ਤਨਖ਼ਾਹ ਸਮੇਤ ਮਿਲੇਗੀ ਛੁੱਟੀ
📷 NRI Post Desk

ਨਿਊਜ਼ ਡੈਸਕ : ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬਾ ਸਰਕਾਰ ਵੱਲੋਂ 20 ਫਰਵਰੀ, 2022 ਐਤਵਾਰ ਨੂੰ ਵੋਟਾਂ ਵਾਲੇ ਦਿਨ ਸੂਬੇ ਵਿਚ ਤਨਖਾਹ ਸਮੇਤ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਰਾਜ 'ਚ ਸਥਿਤ ਕਿਸੇ ਵੀ ਕਾਰੋਬਾਰ, ਵਪਾਰ, ਉਦਯੋਗਿਕ ਅਦਾਰੇ ਜਾਂ ਕਿਸੇ ਹੋਰ ਅਦਾਰੇ ਵਿਚ ਕੰਮ ਕਰਦੇ ਸਾਰੇ ਵਿਅਕਤੀ, ਚੋਣਾਂ ਵਾਲੇ ਦਿਨ ਭਾਵ 20-02-2022 ਨੂੰ ਵੋਟ ਪਾਉਣ ਲਈ ਤਨਖ਼ਾਹ ਸਮੇਤ ਛੁੱਟੀ ਦੇ ਹੱਕਦਾਰ ਹੋਣਗੇ। ਇਸ ਸਬੰਧੀ ਪ੍ਰਸੋਨਲ ਵਿਭਾਗ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

ਸੰਬੰਧਿਤ ਖ਼ਬਰਾਂ

ਦੱਸਣਯੋਗ ਹੈ ਕਿ ਪੰਜਾਬ 'ਚ 20 ਫਰਵਰੀ ਨੂੰ ਵੋਟਿੰਗ ਹੋਣ ਜਾ ਰਹੀ ਹੈ। ਜਿਸ ਦਾ ਨਤੀਜਾ 10 ਮਾਰਚ ਵੀਰਵਾਰ ਨੂੰ ਐਲਾਨਿਆ ਜਾਵੇਗਾ। ਇਸ ਵਾਰ ਪੰਜਾਬ ਵਿਚ 20275066 ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਚੋਣਾਂ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਚੋਣ ਕਮਿਸ਼ਨ ਵਲੋਂ ਸਖ਼ਤ ਕਦਮ ਚੁੱਕੇ ਜਾ ਰਹੇ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!