|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ ਨੂੰ ਵੈਕਸੀਨ ਲਈ ਕੇਂਦਰ ਦੇ ਕਰਨੇ ਪੈ ਰਹੇ ਹਨ ਤਰਲੇ :ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ (ਦੇਵ ਇੰਦਰਜੀਤ) : ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ 'ਫਾਈਜ਼ਰ' ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ 'ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਅਨੁਸ

NRI Post Desk · 2011 ਦਿਨ ਪਹਿਲਾਂ · ਅੱਪਡੇਟ 2011 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ ਨੂੰ ਵੈਕਸੀਨ ਲਈ ਕੇਂਦਰ ਦੇ ਕਰਨੇ ਪੈ ਰਹੇ ਹਨ ਤਰਲੇ :ਕੈਪਟਨ ਅਮਰਿੰਦਰ ਸਿੰਘ
📷 NRI Post Desk

ਚੰਡੀਗੜ੍ਹ (ਦੇਵ ਇੰਦਰਜੀਤ) : ਮੌਡਰਨਾ ਤੋਂ ਬਾਅਦ ਇਕ ਹੋਰ ਕੋਵਿਡ ਟੀਕਾ ਨਿਰਮਾਤਾ ਫਾਈਜ਼ਰ ਨੇ ਪੰਜਾਬ ਨੂੰ ਸਿੱਧੇ ਟੀਕੇ ਭੇਜਣ ਤੋਂ ਵੀ ਇਨਕਾਰ ਕਰ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪਹੁੰਚ ਕਰਨ ਤੋਂ ਬਾਅਦ 'ਫਾਈਜ਼ਰ' ਨੇ ਸੂਬੇ ਵਿਚ ਕੋਵਿਡ-19 ਮਹਾਂਮਾਰੀ ਨਾਲ ਨਜਿੱਠਣ ਸਬੰਧੀ ਪੰਜਾਬ ਸਰਕਾਰ ਦੀਆਂ 'ਅਸਧਾਰਨ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਟੀਕਾਕਰਨ ਲਈ ਸਟੇਟ ਨੋਡਲ ਅਫਸਰ ਅਤੇ ਸੀਨੀਅਰ ਆਈ.ਏ.ਐੱਸ. ਅਧਿਕਾਰੀ ਵਿਕਾਸ ਗਰਗ ਨੇ ਦੱਸਿਆ ਕਿ ਫਾਈਜ਼ਰ ਨੇ ਆਪਣੇ ਜਵਾਬ ਵਿਚ ਕਿਹਾ ''ਫਾਈਜ਼ਰ ਕੌਮੀ ਟੀਕਾਕਰਨ ਪ੍ਰੋਗਰਾਮ ਲਈ ਆਪਣਾ ਕੋਵਿਡ-19 ਟੀਕਾ ਸਪਲਾਈ ਕਰਨ ਲਈ ਵਿਸ਼ਵ ਭਰ ਦੀਆਂ ਫੈਡਰਲ ਸਰਕਾਰਾਂ ਨਾਲ ਕੰਮ ਕਰ ਰਹੀ ਹੈ। ਇਸ ਸਮੇਂ ਸਾਡੇ ਸਪਲਾਈ ਸਮਝੌਤੇ ਕੌਮੀ ਸਰਕਾਰਾਂ ਅਤੇ ਸੁਪਰਾ-ਕੌਮੀ ਸੰਗਠਨਾਂ ਦੇ ਨਾਲ ਹਨ ਜੋ ਖੁਰਾਕਾਂ ਦੀ ਵੰਡ ਅਤੇ ਦੇਸ਼ ਅੰਦਰ ਲਾਗੂ ਕਰਨ ਸਬੰਧੀ ਫੈਸਲੇ ਢੁੱਕਵੀਂ ਸਿਹਤ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਦੇ ਅਧਾਰ 'ਤੇ ਲੈਂਦੀਆਂ ਹਨ। ਇਹ ਪਹੁੰਚ ਫਾਈਜ਼ਰ ਨੇ ਪੂਰੀ ਦੁਨੀਆ ਵਿਚ ਅਪਣਾਈ ਹੈ।''

ਸੰਬੰਧਿਤ ਖ਼ਬਰਾਂ

ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿੱਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ 'ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ ਜਿਨ੍ਹਾਂ ਵਿੱਚ ਸਪੂਤਨਿਕ ਵੀ, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਅਜੇ ਵੀ ਸਪੂਤਨਿਕ ਵੀ ਅਤੇ ਜਾਹਨਸਨ ਐਂਡ ਜਾਹਨਸਨ ਤੋਂ ਹਾਂ-ਪੱਖੀ ਜਵਾਬ ਦੀ ਉਮੀਦ ਕਰ ਰਹੀ ਹੈ।

ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਟੀਕੇ ਦੀ ਉਪਲੱਬਧਤਾ ਨਾ ਹੋਣ ਕਰਕੇ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। ਸੂਬੇ ਵਿੱਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 45.3 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!