|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

Punjab: ਪਤੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ

ਬਠਿੰਡਾ (ਨੇਹਾ): ਜ਼ਿਲ੍ਹੇ ਦੇ ਪੱਕਾ ਕਲਾਂ ਪਿੰਡ 'ਚ ਇਕ ਵਿਅਕਤੀ ਨੇ ਘਰੇਲੂ ਕਲੇਸ਼ ਕਾਰਨ ਆਪਣੀ ਪਤਨੀ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਔਰਤ ਦੀ ਪਛਾਣ 43 ਸਾਲਾ ਜਸਪ੍ਰੀਤ ਕੌਰ, ਪਤਨੀ ਜਗਸੀਰ ਸਿੰਘ ਉਰਫ਼ ਸੀਰਾ, ਵਾਸੀ ਪੱਕਾ ਕਲਾਂ ਦੇ ਤੌਰ 'ਤੇ ਹੋਈ ਹੈ। ਇਸ ਮਾਮਲੇ 'ਚ ਸੰਗਤ ਥਾਣੇ ਦੀ ਪੁਲਿਸ ਨੇ ਮੁਲਜ਼ਮ ਪਤੀ ਖਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਕੇ ਉਸ ਦੀ

NRI Post Desk · 466 ਦਿਨ ਪਹਿਲਾਂ · ਅੱਪਡੇਟ 466 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
Punjab: ਪਤੀ ਨੇ ਪਤਨੀ ਦਾ ਗੋਲੀਆਂ ਮਾਰ ਕੇ ਕੀਤਾ ਕਤਲ
📷 NRI Post Desk

ਬਠਿੰਡਾ (ਨੇਹਾ): ਜ਼ਿਲ੍ਹੇ ਦੇ ਪੱਕਾ ਕਲਾਂ ਪਿੰਡ 'ਚ ਇਕ ਵਿਅਕਤੀ ਨੇ ਘਰੇਲੂ ਕਲੇਸ਼ ਕਾਰਨ ਆਪਣੀ ਪਤਨੀ ਦੀ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਔਰਤ ਦੀ ਪਛਾਣ 43 ਸਾਲਾ ਜਸਪ੍ਰੀਤ ਕੌਰ, ਪਤਨੀ ਜਗਸੀਰ ਸਿੰਘ ਉਰਫ਼ ਸੀਰਾ, ਵਾਸੀ ਪੱਕਾ ਕਲਾਂ ਦੇ ਤੌਰ 'ਤੇ ਹੋਈ ਹੈ। ਇਸ ਮਾਮਲੇ 'ਚ ਸੰਗਤ ਥਾਣੇ ਦੀ ਪੁਲਿਸ ਨੇ ਮੁਲਜ਼ਮ ਪਤੀ ਖਿਲਾਫ਼ ਹੱਤਿਆ ਦਾ ਮਾਮਲਾ ਦਰਜ ਕਰ ਕੇ ਉਸ ਦੀ ਗ੍ਰਿਫ਼ਤਾਰੀ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਹਨ।

ਸੰਬੰਧਿਤ ਖ਼ਬਰਾਂ

ਡੀਐਸਪੀ ਦੇਹਾਤੀ ਹਰਜੀਤ ਸਿੰਘ ਨੇ ਦੱਸਿਆ ਕਿ ਸੰਗਤ ਥਾਣੇ ਦੀ ਪੁਲਿਸ ਨੂੰ ਜਾਣਕਾਰੀ ਮਿਲੀ ਸੀ ਕਿ ਮੁਲਜ਼ਮ ਜਗਸੀਰ ਸਿੰਘ ਸੀਰਾ ਤੇ ਉਸ ਦੀ ਪਤਨੀ ਜਸਪ੍ਰੀਤ ਕੌਰ ਵਿਚਕਾਰ ਕਾਫੀ ਸਮੇਂ ਤੋਂ ਘਰੇਲੂ ਵਿਵਾਦ ਚੱਲ ਰਿਹਾ ਸੀ, ਜਿਸ ਕਾਰਨ ਕਈ ਵਾਰੀ ਪੰਚਾਇਤਾਂ ਵੀ ਹੋ ਚੁੱਕੀਆਂ ਸਨ। ਜਸਪ੍ਰੀਤ ਕੌਰ ਕਈ ਵਾਰੀ ਆਪਣੇ ਪੇਕੇ ਵੀ ਗਈ ਸੀ ਪਰ ਫਿਰ ਵਾਪਸ ਆ ਜਾਂਦੀ ਸੀ। ਦੋਹਾਂ ਵਿਚਕਾਰ ਹਰ ਰੋਜ਼ ਤਕਰਾਰ ਹੁੰਦੀ ਰਹਿੰਦੀ ਸੀ। ਮੰਗਲਵਾਰ ਨੂੰ ਦੋਹਾਂ 'ਚ ਫਿਰ ਤਕਰਾਰ ਹੋਈ, ਜਿਸ ਤੋਂ ਬਾਅਦ ਮੁਲਜ਼ਮ ਜਗਸੀਰ ਸਿੰਘ ਸੀਰਾ ਨੇ ਆਪਣੀ ਲਾਇਸੈਂਸੀ ਰਿਵਾਲਵਰ ਨਾਲ ਆਪਣੀ ਪਤਨੀ 'ਤੇ 3 ਗੋਲ਼ੀਆਂ ਚਲਾਈਆਂ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!