|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਅੱਤਵਾਦੀ ਗਤੀਵਿਧੀਆਂ ਦਾ ਗੜ੍ਹ ਬਣਦਾ ਜਾ ਰਿਹੈ ਪੰਜਾਬ : ਕੰਗਨਾ ਰਣੌਤ

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਪੰਜਾਬ ਦੇ ਫਿਰੋਜ਼ਪੁਰ ਰੈਲੀ 'ਚ ਜਾਣ ਦੌਰਾਨ ਵੱਡੀ ਅਣਗਹਿਲੀ ਹੋਈ ਸੀ। ਇਸ ਮਾਮਲੇ 'ਤੇ ਜਿਥੇ ਭਾਜਪਾ ਦੀ ਸਰਕਾਰ ਦੇ ਆਗੂ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਾ ਰਹੀ ਹੈ, ਉਥੇ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ 'ਚ ਉਚ ਪੱਧਰੀ ਜਾਂਚ ਕਮੇਟੀ ਬਣਾਈ ਹੈ। ਇਸ ਮਾਮਲੇ ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਕੰਗਨਾ

NRI Post Desk · 1785 ਦਿਨ ਪਹਿਲਾਂ · ਅੱਪਡੇਟ 1785 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਅੱਤਵਾਦੀ ਗਤੀਵਿਧੀਆਂ ਦਾ ਗੜ੍ਹ ਬਣਦਾ ਜਾ ਰਿਹੈ ਪੰਜਾਬ : ਕੰਗਨਾ ਰਣੌਤ
📷 NRI Post Desk

ਨਿਊਜ਼ ਡੈਸਕ (ਜਸਕਮਲ) : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ 'ਚ ਪੰਜਾਬ ਦੇ ਫਿਰੋਜ਼ਪੁਰ ਰੈਲੀ 'ਚ ਜਾਣ ਦੌਰਾਨ ਵੱਡੀ ਅਣਗਹਿਲੀ ਹੋਈ ਸੀ। ਇਸ ਮਾਮਲੇ 'ਤੇ ਜਿਥੇ ਭਾਜਪਾ ਦੀ ਸਰਕਾਰ ਦੇ ਆਗੂ ਪੰਜਾਬ ਸਰਕਾਰ 'ਤੇ ਗੰਭੀਰ ਦੋਸ਼ ਲਾ ਰਹੀ ਹੈ, ਉਥੇ ਪੰਜਾਬ ਸਰਕਾਰ ਨੇ ਵੀ ਇਸ ਮਾਮਲੇ 'ਚ ਉਚ ਪੱਧਰੀ ਜਾਂਚ ਕਮੇਟੀ ਬਣਾਈ ਹੈ। ਇਸ ਮਾਮਲੇ ਨੂੰ ਲੈ ਕੇ ਬਾਲੀਵੁੱਡ ਅਦਾਕਾਰਾ ਕੰਗਨਾ ਰਣਨੌਤ ਦਾ ਬਿਆਨ ਵੀ ਸਾਹਮਣੇ ਆਇਆ ਹੈ। ਪ੍ਰਧਾਨ ਮੰਤਰੀ ਦੀ ਸੁਰੱਖਿਆ 'ਚ ਅਣਗਹਿਲੀ ਨੂੰ ਉਸ ਨੇ ਸ਼ਰਮਨਾਕ ਦੱਸਿਆ ਹੈ।

ਸੰਬੰਧਿਤ ਖ਼ਬਰਾਂ

ਕੰਗਨਾ ਨੇ ਨੇ ਆਪਣੀ ਇੰਸਟਾਗ੍ਰਾਮ 'ਤੇ ਇਕ ਪੋਸਟ ਸਾਝੀ ਕੀਤੀ। ਲਿਖਿਆ, 'ਪੰਜਾਬ 'ਚ ਜੋ ਕੁੱਝ ਵੀ ਹੋਇਆ, ਉਹ ਸ਼ਰਮਨਾਕ ਹੈ। ਪ੍ਰਧਾਨ ਮੰਤਰੀ ਲੋਕਤੰਤਰ ਨਾਲ ਜੁੜੇ ਹੋਏ ਆਗੂ, ਨੁਮਾਇੰਦੇ ਤੇ 1.4 ਅਰਬ ਲੋਕਾਂ ਦੀ ਆਵਾਜ਼ ਹਨ। ਉਨ੍ਹਾਂ 'ਤੇ ਹਮਲਾ ਹਰ ਭਾਰਤੀ 'ਤੇ ਹਮਲਾ ਹੈ...ਇਹ ਸਾਡੇ ਲੋਕਤੰਤਰ 'ਤੇ ਵੀ ਹਮਲਾ ਹੈ, ਪੰਜਾਬ ਅੱਤਵਾਦੀ ਗਤੀਵਿਧੀਆਂ ਦਾ ਗੜ੍ਹ ਬਣਦਾ ਜਾ ਰਿਹਾ ਹੈ, ਜੇਕਰ ਅਸੀਂ ਉਨ੍ਹਾਂ ਨੂੰ ਹੁਣ ਨਹੀਂ ਰੋਕਿਆ ਤਾਂ ਦੇਸ਼ ਨੂੰ ਇਸ ਦੀ ਵੱਡੀ ਕੀਮਤ ਚੁਕਾਉਣੀ ਪਵੇਗੀ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!