|
ਐਡੀਸ਼ਨ:
NRI POST
A DIV OF THE TV NRI
ਹੱਕ ਸੱਚ ਦੀ ਆਵਾਜ਼ · nripost.com
ਪੰਜਾਬ

ਪੰਜਾਬ: ਮੰਡਾਲੀ 'ਚ ਪ੍ਰਵਾਸੀ ਮਜ਼ਦੂਰ ਨੇ ਮਾਲਕ ਦਾ ਕੀਤਾ ਕਤਲ

ਮੰਡਾਲੀ (ਪਾਇਲ): ਤੁਹਾਨੂੰ ਦਸ ਦਇਏ ਕਿ ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ 'ਚ ਇਕ ਬੇਹੱਦ ਹੀ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇਕ ਪ੍ਰਵਾਸੀ ਮਜ਼ਦੂਰ ਵੱਲੋਂ ਗਾਲੀ-ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਕ ਨਾਲ ਹੱਥੋਪਾਈ ਕੀਤੀ ਗਈ। ਇਸ ਘਟਨਾ ਦੌਰਾਨ ਮਾਲਕ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਬਾਅਦ ਦ

NRI Post Desk · 335 ਦਿਨ ਪਹਿਲਾਂ · ਅੱਪਡੇਟ 335 ਦਿਨ ਪਹਿਲਾਂ · 1 ਮਿੰਟ ਪੜ੍ਹਨ ਸਮਾਂ
💬f𝕏
ਲਿਖਤ
ਪੰਜਾਬ: ਮੰਡਾਲੀ 'ਚ ਪ੍ਰਵਾਸੀ ਮਜ਼ਦੂਰ ਨੇ ਮਾਲਕ ਦਾ ਕੀਤਾ ਕਤਲ
📷 NRI Post Desk

ਮੰਡਾਲੀ (ਪਾਇਲ): ਤੁਹਾਨੂੰ ਦਸ ਦਇਏ ਕਿ ਫਗਵਾੜਾ ਦੇ ਨਜ਼ਦੀਕੀ ਪੈਂਦੇ ਪਿੰਡ ਮੰਡਾਲੀ 'ਚ ਇਕ ਬੇਹੱਦ ਹੀ ਹੈਰਾਨ ਕਰ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਪਿੰਡ ਵਿੱਚ ਖੇਤੀਬਾੜੀ ਦਾ ਕੰਮ ਕਰਨ ਲਈ ਰੱਖੇ ਇਕ ਪ੍ਰਵਾਸੀ ਮਜ਼ਦੂਰ ਵੱਲੋਂ ਗਾਲੀ-ਗਲੋਚ ਅਤੇ ਗੁੰਡਾਗਰਦੀ ਕਰਨ ਤੋਂ ਬਾਅਦ ਆਪਣੇ ਮਾਲਕ ਨਾਲ ਹੱਥੋਪਾਈ ਕੀਤੀ ਗਈ। ਇਸ ਘਟਨਾ ਦੌਰਾਨ ਮਾਲਕ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਬਾਅਦ ਦੇ ਵਿੱਚ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁਝ ਦਿਨ ਪਹਿਲਾਂ ਮਾਲਕ ਵੱਲੋਂ ਕਿਸੇ ਗੱਲ ਨੂੰ ਲੈ ਕੇ ਪ੍ਰਵਾਸੀ ਨੂੰ ਚਪੇੜ ਮਾਰੀ ਗਈ ਸੀ।

ਸੰਬੰਧਿਤ ਖ਼ਬਰਾਂ

ਮ੍ਰਿਤਕ ਦੀ ਪਤਨੀ ਪਲਵਿੰਦਰ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਤੀ ਦਵਿੰਦਰ ਸਿੰਘ ਨਾਲ ਘਰ ਦੇ ਵਿੱਚ ਰਹਿ ਰਹੀ ਪ੍ਰਵਾਸੀ ਮਜ਼ਦੂਰ ਨੇ ਪਹਿਲਾਂ ਗਾਲੀ-ਗਲੋਚ ਕੀਤੀ ਅਤੇ ਜਦੋਂ ਦਵਿੰਦਰ ਨੇ ਉਸ ਨੂੰ ਰੋਕਿਆ ਤਾਂ ਮਜ਼ਦੂਰ ਨੇ ਗੁੱਸੇ ਦੇ ਵਿੱਚ ਆ ਕੇ ਹੱਥੋਪਾਈ ਕਰਨੀ ਸ਼ੁਰੂ ਕਰ ਦਿੱਤੀ ਅਤੇ ਕਿਸੇ ਚੀਜ਼ ਨਾਲ ਵਾਰ ਕਰ ਦਿੱਤਾ।

ਇਸ ਦੌਰਾਨ ਜਵਿੰਦਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਸ ਤੋਂ ਬਾਅਦ ਦਵਿੰਦਰ ਸਿੰਘ ਨੂੰ ਤੁਰੰਤ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਸਿਵਲ ਹਸਪਤਾਲ ਵਿੱਚ ਐਮਰਜੈਂਸੀ ਡਿਊਟੀ 'ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਦਵਿੰਦਰ ਸਿੰਘ ਪੁੱਤਰ ਅਜੀਤ ਸਿੰਘ ਅਤੇ ਵਾਸੀ ਪਿੰਡ ਮੰਡਾਲੀ ਨੂੰ ਹਸਪਤਾਲ ਲਿਆਂਦਾ ਗਿਆ ਸੀ ਪਰ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਮੌਤ ਤੋਂ ਚੁੱਕੀ ਸੀ। ਡਾਕਟਰਾਂ ਮੁਤਾਬਕ ਮੌਤ ਦੇ ਅਸਲ ਕਾਰਨਾ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗੀ। ਇਸ ਦੀ ਸੂਚਨਾ ਪੁਲਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਸ ਵੱਲੋਂ ਸਾਰੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।

🔔 ਪੰਜਾਬ
ਇਸ ਵਿਸ਼ੇ 'ਤੇ ਨਵੀਂ ਖ਼ਬਰ ਆਉਣ 'ਤੇ ਸੂਚਨਾ ਪਾਓ।

ਹੋਰ ਪੜ੍ਹੋ

💬 ਟਿੱਪਣੀਆਂ(0)
ਟਿੱਪਣੀ ਕਰਨ ਲਈ ਲਾਗਇਨ ਕਰੋ · Sign in to comment
ਅਜੇ ਕੋਈ ਟਿੱਪਣੀ ਨਹੀਂ — ਪਹਿਲੇ ਬਣੋ! · No comments yet — be the first!
ਪੰਜਾਬ: ਮੰਡਾਲੀ 'ਚ ਪ੍ਰਵਾਸੀ ਮਜ਼ਦੂਰ ਨੇ ਮਾਲਕ ਦਾ ਕੀਤਾ ਕਤਲ — NRI Post